ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਾਜਪਾ ਆਗੂ ਦੀ ਸ਼ੱਕੀ ਹਾਲਤ ਵਿੱਚ ਮੌਤ

09:10 AM Sep 25, 2023 IST

ਪੱਤਰ ਪ੍ਰੇਰਕ
ਜਲੰਧਰ, 24 ਸਤੰਬਰ
ਇੱਥੇ ਥਾਣਾ ਡਿਵੀਜ਼ਨ ਨੰਬਰ 1 ਦੇ ਖੇਤਰ ਵਿੱਚ ਪੈਂਦੇ ਮਕਸੂਦਾਂ ਵਿੱਚ ਰਹਿਣ ਵਾਲੇ ਭਾਜਪਾ ਆਗੂ ਦੀ ਸ਼ੱਕੀ ਹਾਲਤ ਵਿੱਚ ਮੌਤ ਹੋ ਗਈ। ਮ੍ਰਿਤਕ ਆਗੂ ਦੀ ਪਛਾਣ ਰਾਹੁਲ ਚੋਪੜਾ (33) ਪੁੱਤਰ ਮਰਹੂਮ ਨਰਿੰਦਰ ਕੁਮਾਰ ਚੋਪੜਾ ਵਾਸੀ ਨਵਯੁਗ ਕਲੋਨੀ, ਮਕਸੂਦਾ ਵਜੋਂ ਹੋਈ ਹੈ। ਪੁਲੀਸ ਅਨੁਸਾਰ ਨੌਜਵਾਨ ਦੀ ਮੌਤ ਦਾ ਕਾਰਨ ਸਪੱਸ਼ਟ ਨਹੀਂ ਹੋ ਸਕਿਆ ਹੈ। ਪੋਸਟਮਾਰਟਮ ਰਿਪੋਰਟ ਆਉਣ ’ਤੇ ਪਤਾ ਲੱਗੇਗਾ ਕਿ ਮੌਤ ਕਿਵੇਂ ਹੋਈ ਹੈ। ਇਸ ਸਬੰਧੀ ਥਾਣਾ 1 ਦੇ ਐੱਸਐੱਚਓ ਸਤਵਿੰਦਰ ਸਿੰਘ ਨੇ ਦੱਸਿਆ ਕਿ ਹਸਪਤਾਲ ਦੇ ਡਾਕਟਰਾਂ ਦਾ ਕਹਿਣਾ ਹੈ ਕਿ ਇਲਾਜ ਲਈ ਆਏ ਵਿਅਕਤੀ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ ਹੈ। ਉਨ੍ਹਾਂ ਦੱਸਿਆ ਕਿ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਰਾਹੁਲ ਚੋਪੜਾ ਨੇ ਕੋਈ ਜ਼ਹਿਰੀਲੀ ਚੀਜ਼ ਨਹੀਂ ਖਾਧੀ। ਉਸ ਦੇ ਸਰੀਰ ’ਤੇ ਕਈ ਇੰਜੈਕਸ਼ਨਾਂ ਦੇ ਨਿਸ਼ਾਨ ਹੋਣ ਦਾ ਵੀ ਸ਼ੱਕ ਹੈ।

Advertisement

Advertisement