ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭਾਜਪਾ ਆਗੂਆਂ ਨੇ ਨਤੀਜਿਆਂ ਤੋਂ ਪਹਿਲਾਂ ਕੀਤੀ ਮੀਟਿੰਗ

07:33 AM Jun 04, 2024 IST
ਮੀਟਿੰਗ ਦੌਰਾਨ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਦੀ ਰਿਹਾਇਸ਼ ਦੇ ਬਾਹਰ ਤਾਇਨਾਤ ਸੁਰੱਖਿਆ ਕਰਮਚਾਰੀ। -ਫੋਟੋ: ਪੀਟੀਆਈ

ਨਵੀਂ ਦਿੱਲੀ, 3 ਜੂਨ
ਲੋਕ ਸਭਾ ਚੋਣਾਂ ’ਚ ਪਾਰਟੀ ਦੀ ਕਾਰਗੁਜ਼ਾਰੀ ਅਤੇ ਵੋਟਾਂ ਦੀ ਗਿਣਤੀ ਤੋਂ ਪਹਿਲਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅੱਜ ਭਾਜਪਾ ਦੇ ਸੀਨੀਅਰ ਆਗੂਆਂ ਨੇ ਮੀਟਿੰਗ ਕੀਤੀ। ਭਾਜਪਾ ਪ੍ਰਧਾਨ ਜੇਪੀ ਨੱਢਾ ਦੀ ਅਗਵਾਈ ਹੇਠ ਹੋਈ ਮੀਟਿੰਗ ’ਚ ਕੇਂਦਰੀ ਮੰਤਰੀ ਅਮਿਤ ਸ਼ਾਹ ਅਤੇ ਰਾਜਨਾਥ ਸਿੰਘ ਵੀ ਹਾਜ਼ਰ ਸਨ। ਮੀਟਿੰਗ ਦੌਰਾਨ ਚੋਣ ਸਰਵੇਖਣਾਂ ’ਚ ਭਾਜਪਾ ਦੀ ਅਗਵਾਈ ਹੇਠਲੇ ਐੱਨਡੀਏ ਦੀ ਵੱਡੀ ਜਿੱਤ ਦੀ ਸੰਭਾਵਨਾ ਜਤਾਉਣ ਅਤੇ ਵਿਰੋਧੀ ਧਿਰ ‘ਇੰਡੀਆ’ ਗੱਠਜੋੜ ਵੱਲੋਂ ਐਗਜ਼ਿਟ ਪੋਲਜ਼ ਨੂੰ ਨਕਾਰੇ ਜਾਣ ਮਗਰੋਂ ਪੈਦਾ ਹੋਏ ਸਿਆਸੀ ਹਾਲਾਤ ਬਾਰੇ ਵੀ ਚਰਚਾ ਕੀਤੀ ਗਈ। ਭਾਜਪਾ ਦੇ ਕੌਮੀ ਜਨਰਲ ਸਕੱਤਰ ਵਿਨੋਦ ਤਾਵੜੇ ਨੇ ਮੀਟਿੰਗ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, ‘‘ਮੀਟਿੰਗ ’ਚ ਚੋਣਾਂ ਦੇ ਸਾਰੇ ਸੱਤ ਗੇੜਾਂ ਦੌਰਾਨ ਵੋਟਿੰਗ ਪੈਟਰਨ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।
ਇਸ ਮੁੱਦੇ ’ਤੇ ਪੂਰੇ ਵਿਸਥਾਰ ਨਾਲ ਚਰਚਾ ਹੋਈ ਹੈ। ਇਸ ਤੋਂ ਇਲਾਵਾ ਵੋਟਾਂ ਦੀ ਗਿਣਤੀ ਲਈ ਦੇਸ਼ ਭਰ ’ਚ ਪਾਰਟੀ ਦੇ ਪੋਲਿੰਗ ਏਜੰਟ ਤਾਇਨਾਤ ਕਰਨ ਬਾਰੇ ਵੀ ਵਿਚਾਰ ਵਟਾਂਦਰਾ ਹੋਇਆ।’’ ਉਨ੍ਹਾਂ ਕਿਹਾ ਕਿ ਮੀਟਿੰਗ ਦੌਰਾਨ ਇਹ ਵੀ ਵਿਚਾਰਿਆ ਗਿਆ ਕਿ ਜੇ ਵੋਟਾਂ ਦੀ ਗਿਣਤੀ ਸਮੇਂ ਕਿਸੇ ਥਾਂ ’ਤੇ ਕੋਈ ਸ਼ੱਕ ਪੈਦਾ ਹੁੰਦਾ ਹੈ ਤਾਂ ਪਾਰਟੀ ਅਹੁਦੇਦਾਰ ਉਚੇਚੇ ਤੌਰ ’ਤੇ ਉਸ ਵੱਲ ਧਿਆਨ ਦੇਣਗੇ। ਚੋਣਾਂ ’ਚ ਜਿੱਤ ਮਗਰੋਂ ਭਾਜਪਾ ਵੱਲੋਂ ਜਸ਼ਨ ਮਨਾਏ ਜਾਣ ਦੀ ਯੋਜਨਾ ਬਾਰੇ ਮੀਟਿੰਗ ’ਚ ਵਿਚਾਰ ਵਟਾਂਦਰਾ ਹੋਣ ਬਾਰੇ ਪੁੱਛੇ ਜਾਣ ’ਤੇ ਤਾਵੜੇ ਨੇ ਕਿਹਾ ਕਿ ਅਜਿਹੀ ਕੋਈ ਚਰਚਾ ਨਹੀਂ ਹੋਈ ਹੈ। ‘ਅਸੀਂ ਐਗਜ਼ਿਟ ਪੋਲਜ਼ ਦੇ ਆਧਾਰ ’ਤੇ ਨਹੀਂ ਸਗੋਂ ਰੁਝਾਨ ਦੇਖਣ ਮਗਰੋਂ ਹੀ ਜਸ਼ਨ ਮਨਾਉਣ ਬਾਰੇ ਸੋਚਾਂਗੇ।’ ਪਾਰਟੀ ਦੀ ਸਰਕਾਰ ਦੇ ਗਠਨ ਬਾਰੇ ਸਵਾਲ ਪੁੱਛਣ ’ਤੇ ਉਨ੍ਹਾਂ ਕਿਹਾ ਕਿ ਮੀਟਿੰਗ ’ਚ ਇਸ ਬਾਰੇ ਕੋਈ ਵਿਚਾਰ ਵਟਾਂਦਰਾ ਨਹੀਂ ਹੋਇਆ ਹੈ। ਸਿਰਫ਼ ਚੋਣਾਂ ਦੀ ਸਮੀਖਿਆ ਤੇ ਵੋਟਾਂ ਦੀ ਗਿਣਤੀ ਲਈ ਪਾਰਟੀ ਵਰਕਰਾਂ ਦੀ ਤਾਇਨਾਤੀ ਤੇ ਪ੍ਰਬੰਧਾਂ ਬਾਰੇ ਚਰਚਾ ਹੋਈ ਹੈ। ਜਾਣਕਾਰੀ ਮੁਤਾਬਕ ਭਾਜਪਾ ਦੇ ਸੀਨੀਅਰ ਆਗੂਆਂ ਨੇ ਮੀਟਿੰਗ ਦੌਰਾਨ ਵਿਰੋਧੀ ਧਿਰ ਨਾਲ ਸਿੱਝਣ ਲਈ ਪਾਰਟੀ ਦੀ ਰਣਨੀਤੀ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਹੈ ਪਰ ਪਾਰਟੀ ਨੇ ਇਸ ਬਾਰੇ ਕੁਝ ਨਹੀਂ ਦੱਸਿਆ। -ਪੀਟੀਆਈ

Advertisement

Advertisement
Advertisement