For the best experience, open
https://m.punjabitribuneonline.com
on your mobile browser.
Advertisement

ਝੋਨਾ ਨਾ ਖ਼ਰੀਦਣ ’ਤੇ ਭਾਜਪਾ ਆਗੂਆਂ ਦੇ ਘਰਾਂ ਦਾ ਹੋਵੇਗਾ ਘਿਰਾਓ: ਰਾਜੇਵਾਲ

08:38 AM Oct 03, 2024 IST
ਝੋਨਾ ਨਾ ਖ਼ਰੀਦਣ ’ਤੇ ਭਾਜਪਾ ਆਗੂਆਂ ਦੇ ਘਰਾਂ ਦਾ ਹੋਵੇਗਾ ਘਿਰਾਓ  ਰਾਜੇਵਾਲ
ਕਿਸਾਨਾਂ ਦੀਆਂ ਸਮੱਸਿਆਵਾਂ ਸਬੰਧੀ ਇੱਕਠ ਨੂੰ ਸੰਬੋਧਨ ਕਰਦੇ ਹੋਏ ਰਾਜੇਵਾਲ। -ਫੋਟੋ : ਓਬਰਾਏ
Advertisement

ਨਿੱਜੀ ਪੱਤਰ ਪ੍ਰੇਰਕ
ਖੰਨਾ, 2 ਅਕਤੂਬਰ
ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਜੇ ਝੋਨੇ ਦੀ ਖ਼ਰੀਦ ਨਾ ਕੀਤੀ ਗਈ ਤਾਂ ਮੰਤਰੀਆਂ ਅਤੇ ਭਾਜਪਾ ਆਗੂਆਂ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ। ਉਹ ਇਥੋਂ ਦੇ ਨੇੜਲੇ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਬੀਕੇਯੂ (ਰਾਜੇਵਾਲ) ਦੀ ਇਕੱਤਰਤਾ ਦੀ ਪ੍ਰਧਾਨਗੀ ਕਰਦਿਆਂ ਸੰਬੋਧਨ ਕਰ ਰਹੇ ਸਨ। ਸ੍ਰੀ ਰਾਜੇਵਾਲ ਨੇ ਕਿਹਾ ਕਿ ਪੰਜਾਬ ਅਤੇ ਕੇਂਦਰ ਸਰਕਾਰ ਦੀ ਕਥਿਤ ਮਿਲੀਭੁਗਤ ਤੇ ਕਿਸਾਨ ਵਿਰੋਧੀ ਸੋਚ ਕਾਰਨ ਪਿਛਲੇ ਕਈ ਵਰ੍ਹਿਆਂ ਤੋਂ ਸੂਬੇ ਦੇ ਸਾਰੇ ਗੁਦਾਮਾਂ ਵਿਚੋਂ ਕਣਕ ਤੇ ਚੌਲ ਦੇ ਭੰਡਾਰ ਦੂਜੇ ਸੂਬਿਆਂ ਨੂੰ ਨਹੀਂ ਭੇਜੇ ਗਏ, ਜਿਸ ਕਾਰਨ ਝੋਨੇ ਦੀ ਖ਼ਰੀਦ ਦਾ ਸੰਕਟ ਖੜ੍ਹਾ ਹੋ ਗਿਆ ਹੈ। ਇਸੇ ਤਰ੍ਹਾਂ ਆਲੂ ਅਤੇ ਕਣਕ ਦੀ ਬਿਜਾਈ ਲਈ ਪੰਜਾਬ ਵਿਚ ਡੀਏਪੀ ਖਾਦ ਦੀ ਭਾਰੀ ਤੋਟ ਨੇ ਵੀ ਕਿਸਾਨਾਂ ਨੂੰ ਚਿੰਤਤ ਕਰ ਦਿੱਤਾ ਹੈ ਜੋ ਸਿਰਫ਼ ਦੋਵਾਂ ਸਰਕਾਰਾਂ ਦੀ ਨਲਾਇਕੀ ਦਾ ਨਤੀਜਾ ਹੈ।
ਮੀਟਿੰਗ ਵਿਚ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਕਿਸਾਨ ਯੂਨੀਅਨ ਦੇ ਵਰਕਰ 5 ਅਕਤੂਬਰ ਨੂੰ ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਤੇ ਮੰਤਰੀਆਂ ਨੂੰ ਘਰਾਂ ਵਿਚ ਜਾ ਕੇ ਚਿਤਾਵਨੀ ਪੱਤਰ ਦੇਣਗੇ। ਜੇ ਝੋਨੇ ਦੀ ਫੌਰੀ ਖ਼ਰੀਦ ਅਤੇ ਡੀਏਪੀ ਦਾ ਪ੍ਰਬੰਧ ਨਾ ਕੀਤਾ ਗਿਆ ਤਾਂ ਉਨ੍ਹਾਂ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ। ਸ੍ਰੀ ਰਾਜੇਵਾਲ ਨੇ ਕਿਹਾ ਕਿ ਝੋਨੇ ਅਤੇ ਅਗਲੀਆਂ ਫਸਲਾਂ ਦੀ ਬਿਜਾਈ ਨਾਲ ਪੰਜਾਬ ਦੀ ਸਮੁੱਚੀ ਆਰਥਿਕਤਾ ਜੁੜੀ ਹੋਈ ਹੈ। ਇਸ ਮੌਕੇ ਬਲਦੇਵ ਸਿੰਘ ਮੀਆਂਪੁਰ, ਨੇਕ ਸਿੰਘ, ਗੁਲਜ਼ਾਰ ਸਿੰਘ, ਘੁੰਮਣ ਸਿੰਘ, ਸੁਖਵਿੰਦਰ ਸਿੰਘ, ਹਰਦੀਪ ਸਿੰਘ, ਪ੍ਰਮਦੀਪ ਸਿੰਘ, ਕਸ਼ਮੀਰ ਸਿੰਘ, ਉਂਕਾਰ ਸਿੰਘ, ਮਨਮੋਹਨ ਸਿੰਘ, ਲਖਵਿੰਦਰ ਸਿੰਘ, ਗੁਰਮੀਤ ਸਿੰਘ ਆਦਿ ਹਾਜ਼ਰ ਸਨ।

Advertisement

Advertisement
Advertisement
Author Image

joginder kumar

View all posts

Advertisement