For the best experience, open
https://m.punjabitribuneonline.com
on your mobile browser.
Advertisement

‘ਭੜਕਾਊ ਨਾਅਰਿਆਂ’ ਦੀ ਵਰਤੋਂ ਕਰ ਰਹੇ ਨੇ ਭਾਜਪਾ ਆਗੂ: ਖੜਗੇ

07:18 AM Nov 18, 2024 IST
‘ਭੜਕਾਊ ਨਾਅਰਿਆਂ’ ਦੀ ਵਰਤੋਂ ਕਰ ਰਹੇ ਨੇ ਭਾਜਪਾ ਆਗੂ  ਖੜਗੇ
ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਉਮਰੇਡ ’ਚ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ। -ਫੋਟੋ: ਏਐੱਨਆਈ
Advertisement

ਉਮਰੇਡ (ਨਾਗਪੁਰ), 17 ਨਵੰਬਰ
ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਅੱਜ ਦਾਅਵਾ ਕੀਤਾ ਕਿ ਭਾਰਤੀ ਜਨਤਾ ਪਾਰਟੀ ਦੇ ਕੁਝ ਆਗੂਆਂ ਵੱਲੋਂ ਵੰਡਪਾਊ ਨਾਅਰੇ ਮਾਰਨਾ ਸਮਾਜ ਦਾ ਧਰੁਵੀਕਰਨ ਕਰਨ ਦੀ ਕੋਸ਼ਿਸ਼ ਹੈ ਅਤੇ ਅਜਿਹਾ ਨਹੀਂ ਹੋਣ ਦਿੱਤਾ ਜਾਣਾ ਚਾਹੀਦਾ। ਮਹਾਰਾਸ਼ਟਰ ’ਚ 20 ਨਵੰਬਰ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਨਾਗਪੁਰ ਦੇ ਉਮਰੇਡ ’ਚ ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਖੜਗੇ ਨੇ ਕਿਹਾ ਕਿ ਭਾਜਪਾ ਆਗੂ ਪਹਿਲਾਂ ਤੋਂ ਹੀ ਸਮਾਜ ਨੂੰ ਵੰਡਣ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਸਮਾਜ ਦੇ ਧਰੁਵੀਕਰਨ ਲਈ ‘ਬਟੇਂਗੇ ਤੋਂ ਕਟੇਂਗੇ’ ਜਿਹੇ ਨਾਅਰੇ ਦੇ ਰਹੇ ਹਨ। ਉਨ੍ਹਾਂ ਕਿਹਾ, ‘ਹਾਲਾਂਕਿ ਅਜਿਹੇ ਨਾਅਰਿਆਂ ’ਤੇ ਮਹਾਯੁਤੀ ਆਗੂਆਂ ’ਚ ਇੱਕੋ ਜਿਹੀ ਰਾਇ ਨਹੀਂ ਹੈ। ਅਜਿਹਾ ਧਰੁਵੀਕਰਨ ਨਹੀਂ ਹੋਣ ਦੇਣਾ ਚਾਹੀਦਾ।’
ਖੜਗੇ ਨੇ ਕਿਹਾ ਕਿ ਛਤਰਪਤੀ ਸ਼ਿਵਾਜੀ ਮਹਾਰਾਜ ਅਤੇ ਡਾ. ਬੀਆਰ ਅੰਬੇਦਕਰ ਨੂੰ ਕਿਸੇ ਖਾਸ ਭਾਈਚਾਰੇ ਤੱਕ ਸੀਮਤ ਕਰਨਾ ਸਹੀ ਨਹੀਂ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਤੇ ਉਸ ਦੇ ਆਗੂਆਂ ਨੇ ਦੇਸ਼ ਦੀ ਏਕਤਾ ਲਈ ਆਪਣੀਆਂ ਜਾਨਾਂ ਵਾਰ ਦਿੱਤੀਆਂ ਜਦਕਿ ਭਾਜਪਾ ਤੇ ਆਰਐੱਸਐੱਸ ਨੇ ਦੋਸ਼ ਲਈ ਕੋਈ ਯੋਗਦਾਨ ਨਹੀਂ ਦਿੱਤਾ। ਉਨ੍ਹਾਂ ਦੋਸ਼ ਲਾਇਆ ਕਿ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਅਹਿਮ ਹਨ ਕਿਉਂਕਿ ਮੌਜੂਦਾ ਸਰਕਾਰ ਨੂੰ ਹਰਾਉਣ ਦੀ ਲੋੜ ਹੈ ਜੋ ਚੋਰੀ ਤੇ ਡਰਾ-ਧਮਕਾ ਕੇ ਸੱਤਾ ’ਚ ਆਈ ਹੈ। ਉਨ੍ਹਾਂ ਕਿਹਾ ਕਿ ਜੋ ਭਾਜਪਾ ਦੀ ਅਗਵਾਈ ਹੇਠਲੇ ਗੱਠਜੋੜ ’ਚ ਸ਼ਾਮਲ ਹੋਣ ਲਈ ਉਨ੍ਹਾਂ ਨੂੰ ਛੱਡ ਕੇ ਚਲੇ ਗਏ ਸਨ, ਉਨ੍ਹਾਂ ਨੇ ਕੇਂਦਰੀ ਏਜੰਸੀਆਂ ਦੇ ਡਰੋਂ ਅਜਿਹਾ ਕੀਤਾ ਸੀ। -ਪੀਟੀਆਈ

Advertisement

ਮਹਿਲਾ ਕਰਮੀਆਂ ਦੀ ਕਮਾਈ ਛੇ ਸਾਲ ਪਹਿਲਾਂ ਦੇ ਮੁਕਾਬਲੇ ਘਟੀ: ਕਾਂਗਰਸ

ਨਵੀਂ ਦਿੱਲੀ: ਕਾਂਗਰਸ ਨੇ ਐਤਵਾਰ ਨੂੰ ਦੋਸ਼ ਲਾਇਆ ਕਿ ਮਹਿਲਾ ਕਰਮੀਆਂ ਦੀ ਮੌਜੂਦਾ ਕਮਾਈ ਛੇ ਸਾਲ ਪਹਿਲਾਂ ਦੇ ਮੁਕਾਬਲੇ ’ਚ ਘੱਟ ਹੈ ਅਤੇ ਇਹ ‘ਅੰਮ੍ਰਿਤ ਕਾਲ’ ਦੀ ਨਿਰਾਸ਼ਾਜਨਕ ਹਕੀਕਤ ਹੈ। ਕਾਂਗਰਸ ਜਨਰਲ ਸਕੱਤਰ (ਸੰਚਾਰ) ਜੈਰਾਮ ਰਮੇਸ਼ ਨੇ ਇਕ ਬਿਆਨ ’ਚ ਭਾਜਪਾ ਸਰਕਾਰ ’ਤੇ ਕਿਰਤੀਆਂ ’ਚ ਔਰਤਾਂ ਦੀ ਹਿੱਸੇਦਾਰੀ ਸਬੰਧੀ ਅੰਕੜਿਆਂ ’ਚ ਹੇਰਾਫੇਰੀ ਕਰਨ ਦੀ ਕੋਸ਼ਿਸ਼ ਦਾ ਦੋਸ਼ ਲਾਇਆ। ਜੈਰਾਮ ਰਮੇਸ਼ ਨੇ ਇਕ ਬਿਆਨ ’ਚ ਦੋਸ਼ ਲਾਇਆ, ‘‘ਆਰਥਿਕ ਅੰਕੜਿਆਂ ਨਾਲ ਇੰਜ ਛੇੜਖਾਨੀ ਕਦੇ ਵੀ ਨਹੀਂ ਕੀਤੀ ਗਈ, ਜਿਵੇਂ ਪ੍ਰਧਾਨ ਮੰਤਰੀ ਦੇ ਪਿਛਲੇ ਇਕ ਦਹਾਕੇ ਦੇ ਕਾਰਜਕਾਲ ਦੌਰਾਨ ਹੋਈ ਹੈ।’’ ਉਨ੍ਹਾਂ ਕਿਹਾ ਕਿ ਅੰਕੜਿਆਂ ’ਚ ਹੇਰਾਫੇਰੀ ਦੀ ਮਿਸਾਲ ਕਿਰਤ ਖੇਤਰ ’ਚ ਔਰਤਾਂ ਦੀ ਹਿੱਸੇਦਾਰੀ ਅਨੁਪਾਤ ’ਚ 2017-18 ’ਚ 27 ਫ਼ੀਸਦ ਤੋਂ 2023-24 ’ਚ 41.7 ਫ਼ੀਸਦ ਤੱਕ ਵਾਧਾ ਹੈ। ਉਨ੍ਹਾਂ ਕਿਹਾ ਕਿ ਇਹ ਅੰਕੜਾ ਪੂਰੀ ਤਰ੍ਹਾਂ ਨਾਲ ਫਰਜ਼ੀ ਹੈ। -ਪੀਟੀਆਈ

Advertisement

Advertisement
Author Image

Advertisement