For the best experience, open
https://m.punjabitribuneonline.com
on your mobile browser.
Advertisement

ਭਾਜਪਾ ਲੀਡਰਸ਼ਿਪ ਨੇ ਕੇਜਰੀਵਾਲ ਨੂੰ ਜੇਲ੍ਹ ’ਚ ਡੱਕਣ ਦੀ ਸਾਜ਼ਿਸ਼ ਰਚੀ: ਸੰਜੈ ਸਿੰਘ

01:18 PM Apr 05, 2024 IST
ਭਾਜਪਾ ਲੀਡਰਸ਼ਿਪ ਨੇ ਕੇਜਰੀਵਾਲ ਨੂੰ ਜੇਲ੍ਹ ’ਚ ਡੱਕਣ ਦੀ ਸਾਜ਼ਿਸ਼ ਰਚੀ  ਸੰਜੈ ਸਿੰਘ
Advertisement

ਨਵੀਂ ਦਿੱਲੀ, 5 ਅਪਰੈਲ
ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਸੰਜੈ ਸਿੰਘ ਨੇ ਅੱਜ ਦਾਅਵਾ ਕੀਤਾ ਕਿ ਭਾਜਪਾ ਦੇ ਸੀਨੀਅਰ ਨੇਤਾਵਾਂ ਨੇ ਆਬਕਾਰੀ ਨੀਤੀ ਮਾਮਲੇ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸਲਾਖਾਂ ਪਿੱਛੇ ਡੱਕਣ ਦੀ ਸਾਜ਼ਿਸ਼ ਰਚੀ ਹੈ। ਜੇਲ੍ਹ ’ਚੋਂ ਬਾਹਰ ਆਉਣ ਤੋਂ ਦੋ ਦਿਨ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਭਾਜਪਾ 'ਤੇ ਮਗੁੰਟਾ ਰਾਘਵ ਰੈੱਡੀ 'ਤੇ ਕੇਜਰੀਵਾਲ ਵਿਰੁੱਧ ਝੂਠਾ ਬਿਆਨ ਦੇਣ ਲਈ ਦਬਾਅ ਬਣਾਉਣ ਦਾ ਦੋਸ਼ ਵੀ ਲਾਇਆ। ਰੈੱਡੀ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ 'ਚ ਮੁਲਜ਼ਮ ਤੋਂ ਸਰਕਾਰੀ ਗਵਾਹ ਬਣਿਆ ਹੈ।

Advertisement

Advertisement
Author Image

Advertisement
Advertisement
×