For the best experience, open
https://m.punjabitribuneonline.com
on your mobile browser.
Advertisement

ਭਾਜਪਾ ਨੇ ਦੇਸ਼ ਤੇ ਸੂਬੇ ਨੂੰ ਮੋਹਰੀ ਬਣਾਇਆ: ਨਾਇਬ ਸੈਣੀ

11:31 AM Apr 14, 2024 IST
ਭਾਜਪਾ ਨੇ ਦੇਸ਼ ਤੇ ਸੂਬੇ ਨੂੰ ਮੋਹਰੀ ਬਣਾਇਆ  ਨਾਇਬ ਸੈਣੀ
ਨਰਾਇਣਗੜ੍ਹ ਵਿੱਚ ਰੈਲੀ ਦੌਰਾਨ ਸਟੇਜ ’ਤੇ ਹਾਜ਼ਰ ਮੁੱਖ ਮੰਤਰੀ ਨਾਇਬ ਸੈਣੀ।
Advertisement

ਫਰਿੰਦਰ ਪਾਲ ਗੁਲਿਆਣੀ
ਨਰਾਇਣਗੜ੍ਹ, 13 ਅਪਰੈਲ
ਨਰਾਇਣਗੜ੍ਹ ਦੀ ਨਵੀਂ ਅਨਾਜ ਮੰਡੀ ਵਿੱਚ ਭਾਜਪਾ ਦੀ ਵਿਜੈ ਸੰਕਲਪ ਰੈਲੀ ਕੀਤੀ ਗਈ, ਜਿਸ ਵਿੱਚ ਮੁੱਖ ਮੰਤਰੀ ਨਾਇਬ ਸੈਣੀ ਨੇ ਸ਼ਮੂਲੀਅਤ ਕੀਤੀ। ਇਸ ਰੈਲੀ ਵਿੱਚ ਅੰਬਾਲਾ ਤੋਂ ਲੋਕ ਸਭਾ ਉਮੀਦਵਾਰ ਬੰਤੋ ਕਟਾਰੀਆ, ਮੁੱਖ ਮੰਤਰੀ ਦੀ ਪਤਨੀ ਸੁਮਨ ਸੈਣੀ, ਮੰਤਰੀ ਅਸੀਮ ਗੋਇਲ ਅਤੇ ਹੋਰ ਭਾਜਪਾ ਆਗੂ ਤੇ ਵਰਕਰ ਹਾਜ਼ਰ ਸਨ। ਮੁੱਖ ਮੰਤਰੀ ਨਾਇਬ ਸੈਣੀ ਨੇ ਜਿੱਥੇ ਭਾਜਪਾ ਦੇ ਸੋਹਲੇ ਗਾਏ, ਉੱਥੇ ਹੀ ਵਿਰੋਧੀ ਧਿਰ ’ਤੇ ਵੀ ਨਿਸ਼ਾਨਾ ਸੇਧਿਆ। ਉਨ੍ਹਾਂ ਅੰਬਾਲਾ ਤੋਂ ਲੋਕ ਸਭਾ ਉਮੀਦਵਾਰ ਬੰਤੋ ਕਟਾਰੀਆ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਅਪੀਲ ਕੀਤੀ। ਇਸ ਮੌਕੇ ਭਾਜਪਾ ਆਗੂਆਂ ਅਤੇ ਸਾਬਕਾ ਚੇਅਰਮੈਨ ਅਮਿਤ ਵਾਲੀਆ ਵੱਲੋਂ ਮੁੱਖ ਮੰਤਰੀ ਨੂੰ ਸਨਮਾਨਿਤ ਕੀਤਾ ਗਿਆ। ਨਾਇਬ ਸਿੰਘ ਸੈਣੀ ਨੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਰਾਇਣਗੜ੍ਹ ਦੀ ਆਵਾਜ਼ ਇੰਨੀ ਉੱਚੀ ਹੋਣੀ ਚਾਹੀਦੀ ਹੈ ਕਿ ਦੇਸ਼ ਦੇ ਪ੍ਰਧਾਨ ਮੰਤਰੀ ਤੱਕ ਪਹੁੰਚ ਜਾਵੇ। ਅੱਜ ਉਹ ਖੁਸ਼ਕਿਸਮਤ ਹਨ ਕਿ ਉਨ੍ਹਾਂ ਨੂੰ ਆਪਣੇ ਘਰ ਆਪਣੇ ਲੋਕਾਂ ਵਿਚਕਾਰ ਆਉਣ ਦਾ ਮੌਕਾ ਮਿਲਿਆ ਹੈ। ਸਾਲ 2003 ਵਿੱਚ ਭਾਜਪਾ ਨੇ ਉਨ੍ਹਾਂ ਨੂੰ ਨਰਾਇਣਗੜ੍ਹ ਦੇ ਲੋਕਾਂ ਵਿੱਚ ਸੇਵਾ ਕਰਨ ਦਾ ਕੰਮ ਸੌਂਪਿਆ ਸੀ। ਸਵਰਗੀ ਕਟਾਰੀਆ ਨੇ ਲੋਕ ਸਭਾ ਵਿੱਚ ਹਮੇਸ਼ਾ ਲੋਕਾਂ ਦੀ ਆਵਾਜ਼ ਬੁਲੰਦ ਕੀਤੀ। ਹੁਣ ਉਨ੍ਹਾਂ ਦੀ ਪਤਨੀ ਬੰਤੋ ਕਟਾਰੀਆ ਇਹ ਕੰਮ ਕਰੇਗੀ ਅਤੇ ਜਨਤਾ ਦੇ ਆਸ਼ੀਰਵਾਦ ਨਾਲ ਅੰਬਾਲਾ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਪਾਰਟੀ ਪ੍ਰਧਾਨ ਜੇਪੀ ਨੱਢਾ ਨੇ ਉਨ੍ਹਾਂ ਨੂੰ ਜੋ ਵੱਡੀ ਜ਼ਿੰਮੇਵਾਰੀ ਸੌਂਪੀ ਹੈ, ਉਸ ਜ਼ਿੰਮੇਵਾਰੀ ਨੂੰ ਚੰਗੀ ਤਰ੍ਹਾਂ ਨਿਭਾਉਣ ਲਈ ਉਨ੍ਹਾਂ ਨੂੰ ਜਨਤਾ ਦੇ ਆਸ਼ੀਰਵਾਦ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਨੇ ਹੀ ਗਰੀਬਾਂ ਦਾ ਧਿਆਨ ਰੱਖਿਆ ਹੈ। ਸ੍ਰੀ ਸੈਣੀ ਨੇ ਕਿਹਾ ਕਿ ਭਾਜਪਾ ਸਰਕਾਰ ਨੇ ਦੇਸ਼ ਅਤੇ ਸੂਬੇ ਨੂੰ ਅੱਗੇ ਲਿਜਾਣ ਦਾ ਕੰਮ ਕੀਤਾ ਹੈ।

Advertisement

Advertisement
Author Image

sukhwinder singh

View all posts

Advertisement
Advertisement
×