ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭਾਜਪਾ ਨੇ ਦੇਸ਼ ਦੇ ਵਿਕਾਸ ਲਈ ਯੋਜਨਾਵਾਂ ਬਣਾਈਆਂ: ਸ਼ਰਮਾ

07:05 AM Apr 17, 2024 IST
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਅਸ਼ਵਨੀ ਸ਼ਰਮਾ। -ਫੋਟੋ: ਧਵਨ

ਪੱਤਰ ਪ੍ਰੇਰਕ
ਪਠਾਨਕੋਟ, 16 ਅਪਰੈਲ
ਭਾਜਪਾ ਵੱਲੋਂ ਇੱਥੇ ਪ੍ਰੈੱਸ ਕਾਨਫਰੰਸ ਵਿੱਚ ਵਿਧਾਇਕ ਅਸ਼ਵਨੀ ਸ਼ਰਮਾ ਨੇ ਕੇਂਦਰੀ ਪਾਰਟੀ ਵੱਲੋਂ ਜਾਰੀ ਕੀਤੇ ਗਏ ਸੰਕਲਪ ਪੱਤਰ ਵਿੱਚ ਦਰਜ ਕੀਤੀਆਂ ਯੋਜਨਾਵਾਂ ਬਾਰੇ ਵਿਸਤਾਰ ਨਾਲ ਦੱਸਿਆ। ਇਸ ਮੌਕੇ ਜ਼ਿਲ੍ਹਾ ਬੁਲਾਰੇ ਯੋਗੇਸ਼ ਠਾਕੁਰ, ਪ੍ਰਦੇਸ਼ ਸਕੱਤਰ ਰਾਕੇਸ਼ ਸ਼ਰਮਾ, ਸਾਬਕਾ ਮੇਅਰ ਅਨਿਲ ਵਾਸੂਦੇਵਾ, ਸਾਬਕਾ ਪ੍ਰਧਾਨ ਸਤੀਸ਼ ਮਹਾਜਨ, ਵਿਨੋਦ ਧੀਮਾਨ ਅਤੇ ਅਰੁਣ ਮਹਾਜਨ ਵੀ ਹਾਜ਼ਰ ਸਨ।
ਵਿਧਾਇਕ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਸੰਕਲਪ ਪੱਤਰ ਜੋ ਜਾਰੀ ਕੀਤਾ ਗਿਆ ਹੈ, ਉਸ ਵਿੱਚ ਭਾਰਤ ਨੂੰ ਇੱਕ ਵਿਕਸਤ ਦੇਸ਼ ਬਣਾਉਣ ਨੂੰ ਧਿਆਨ ਵਿੱਚ ਰੱਖ ਕੇ ਯੋਜਨਾਵਾਂ ਬਣਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਾਲ 2014 ਵਿੱਚ ਨਰਿੰਦਰ ਮੋਦੀ ਪ੍ਰਧਾਨ ਮੰਤਰੀ ਬਣਨ ਬਾਅਦ ਦੇਸ਼ ਅੰਦਰ ਜੋ ਬਦਲਾਅ ਆਇਆ ਹੈ, ਉਸ ਨਾਲ ਦੁਨੀਆਂ ਵਿੱਚ ਭਾਰਤ ਦਾ ਮਾਣ ਵਧਿਆ ਹੈ। ਪਹਿਲਾਂ ਦੂਜੀਆਂ ਪਾਰਟੀਆਂ ਫੋਕੇ ਨਾਅਰੇ ਦਿੰਦੀਆਂ ਸਨ ਅਤੇ ਚੋਣਾਂ ਖ਼ਤਮ ਹੋਣ ਬਾਅਦ ਉਨ੍ਹਾਂ ਉੱਪਰ ਕੋਈ ਅਮਲ ਨਹੀਂ ਕੀਤਾ ਜਾਂਦਾ ਸੀ। ਉਨ੍ਹਾਂ ਕਿਹਾ ਕਿ ਹੁਣ ਪਾਰਟੀ ਵੱਲੋਂ ਜੋ ਵੀ ਸੰਕਲਪ ਪੱਤਰ ਜਾਰੀ ਕੀਤਾ ਗਿਆ ਹੈ, ਇਨ੍ਹਾਂ ਉਪਰ ਚੋਣਾਂ ਬਾਅਦ ਅਮਲ ਕੀਤਾ ਜਾਵੇਗਾ।

Advertisement

Advertisement
Advertisement