ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਾਜਪਾ ਮਹਿਲਾ ਮੋਰਚਾ ਨੇ ਨਸ਼ਿਆਂ ਵਿਰੁੱਧ ਮੁਹਿੰਮ ਵਿੱਢੀ

07:17 AM Jul 07, 2024 IST
ਪੰਜਾਬ ਭਾਜਪਾ ਮਹਿਲਾ ਮੋਰਚਾ ਦੀਆਂ ਕਾਰਕੁਨ ਨਸ਼ਿਆਂ ਵਿਰੁੱਧ ਰੋਸ ਮੁਜ਼ਾਹਰਾ ਕਰਦੀਆਂ ਹੋਈਆਂ -ਫੋਟੋ: ਪੰਜਾਬੀ ਟ੍ਰਿਬਿਊਨ

ਪਾਲ ਸਿੰਘ ਨੌਲੀ
ਜਲੰਧਰ, 6 ਜੁਲਾਈ
ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ, ਸੀਨੀਅਰ ਭਾਜਪਾ ਆਗੂ ਅਨੀਤਾ ਸੋਮ ਪ੍ਰਕਾਸ਼, ਰੇਣੂ ਥਾਪਰ, ਸ਼ਮਾ ਚੌਹਾਨ ਦੇ ਨਾਲ ਦੁੱਲਾ ਚੌਕ, ਬਸਤੀ ਦਾਨਿਸ਼ਮੰਦਾ ਅਤੇ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੇ ਹੋਰ ਮੁਹੱਲਿਆਂ ਵਿੱਚ ਨਸ਼ਿਆਂ ਵਿਰੁੱਧ ਕੀਤੇ ਗਏ ਰੋਸ ਮਾਰਚ ਦੀ ਅਗਵਾਈ ਕੀਤੀ। ਇਸ ਮਾਰਚ ਦਾ ਉਦੇਸ਼ ਪੰਜਾਬ ਵਿੱਚ ਵੱਧ ਰਹੇ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨਾ ਅਤੇ ਕਾਰਵਾਈ ਦੀ ਮੰਗ ਕਰਨਾ ਸੀ। ਜੈ ਇੰਦਰ ਕੌਰ ਨੇ ਨਸ਼ਾ ਮੁਕਤ ਪੰਜਾਬ ਨੂੰ ਯਕੀਨੀ ਬਣਾਉਣ ਲਈ ਨਸ਼ਿਆਂ ਦੇ ਕਾਰੋਬਾਰ ਨੂੰ ਠੱਲ੍ਹ ਪਾਉਣ ਲਈ ਸਖ਼ਤ ਕਾਨੂੰਨ ਅਤੇ ਪ੍ਰਭਾਵੀ ਅਮਲ ਦੀ ਮੰਗ ਕੀਤੀ। ਮਹਿਲਾ ਮੋਰਚਾ ਦੀ ਪ੍ਰਧਾਨ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨਸ਼ਾਖੋਰੀ ਨੂੰ ਜੜ੍ਹੋਂ ਖਤਮ ਕਰਨ ਦੇ ਵਾਅਦਿਆਂ ਦੇ ਬਾਵਜੂਦ ਨਾਕਾਮਯਾਬੀ ਲਈ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਜਿਹਾ ਦਿਨ ਕਦੇਂ ਨਹੀਂ ਚੜ੍ਹਦਾ ਜਿਸ ਦਿਨ ਨਸ਼ਿਆਂ ਕਾਰਨ ਪਿੰਡਾਂ ਵਿੱਚ ਨੌਜਵਾਨਾਂ ਦੇ ਸਿਵੇ ਨਾ ਬਲਦੇ ਹੋਣ। ਜੈ ਇੰਦਰ ਕੌਰ ਨੇ ਦਾਅਵਾ ਕੀਤਾ ਕਿ ਜਲੰਧਰ ਸ਼ਹਿਰ ਤੇ ਖ਼ਾਸ ਕਰਕੇ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਨਸ਼ੇ ਦੀ ਵਿਕਰੀ ਧੜੱਲੇ ਨਾਲ ਹੋ ਰਹੀ ਹੈ, ਨਸ਼ੇ ਦੇ ਸੌਦਾਗਰ ਸ਼ਹਿਰ ਦੇ ਪਾਰਕਾਂ ’ਚ ਸ਼ਰੇਆਮ ਨਸ਼ਾ ਵੇਚ ਰਹੇ ਹਨ, ਜਿਸ ਨਾਲ ਬੱਚਿਆਂ ਦੀ ਜਾਨ ਵੀ ਖਤਰੇ ’ਚ ਹੈ। ਇਸ ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਨੇ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਆਪਣੀ ਵਚਨਬੱਧਤਾ ਦਾ ਪ੍ਰਦਰਸ਼ਨ ਕੀਤਾ ਹੈ। ਕੇਂਦਰ ਨੇ ਨਸ਼ਿਆਂ ਦੀ ਤਸਕਰੀ ਨਾਲ ਨਜਿੱਠਣ ਲਈ ਯਤਨ ਤੇਜ਼ ਕਰਦੇ ਹੋਏ ਪੰਜਾਬ ਭਰ ਦੇ 16 ਜ਼ਿਲ੍ਹਿਆਂ ਵਿੱਚ
ਵਿੱਚ ਨਾਰਕੋਟਿਕਸ ਕੰਟਰੋਲ ਬਿਊਰੋ (ਐਨਸੀਬੀ) ਦੇ ਦਫ਼ਤਰ ਖੋਲ੍ਹਣ ਦਾ ਫੈਸਲਾ ਕੀਤਾ ਹੈ। ਜੈ ਇੰਦਰ ਕੌਰ ਨੇ ਜ਼ੋਰ ਦੇ ਕੇ ਕਿਹਾ ਕਿ ਭਾਜਪਾ, ਪੰਜਾਬ ਸਰਕਾਰ ਤੋਂ ਜਵਾਬਦੇਹੀ ਦੀ ਮੰਗ ਕਰਦੇ ਹੋਏ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਲੜਦੀ ਰਹੇਗੀ। ਕਰਮਜੀਤ ਕੌਰ ਚੌਧਰੀ ਅਤੇ ਅਨੀਤਾ ਸੋਮਪ੍ਰਕਾਸ਼ ਨੇ ਸੂਬਾ ਸਰਕਾਰ ਨੂੰ ਕੇਂਦਰ ਦੇ ਯਤਨਾਂ ਦੀ ਪੂਰਤੀ ਕਰਨ ਅਤੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੇ ਚੁੰਗਲ ਤੋਂ ਬਚਾਉਣ ਲਈ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ। ਜੈ ਇੰਦਰ ਕੌਰ ਨੇ ਇਹ ਵੀ ਦਾਅਵਾ ਕੀਤਾ ਕਿ ਕਿ ਜਲੰਧਰ ਪੱਛਮੀ ਜ਼ਿਮਨੀ ਚੋਣ ਵਿੱਚ ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ਜੇਤੂ ਰਹਿਣਗੇ।

Advertisement

Advertisement