ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਾਜਪਾ ਮੈਡੀਕਲ ਸੈੱਲ ਦੇ ਕਨਵੀਨਰ ਵਿਜੈ ਦਹੀਆ ਨੇ ਪਾਰਟੀ ਛੱਡੀ

08:21 AM Aug 17, 2024 IST

ਪੱਤਰ ਪ੍ਰੇਰਕ
ਯਮੁਨਾਨਗਰ, 16 ਅਗਸਤ
ਭਾਜਪਾ ਮੈਡੀਕਲ ਸੈੱਲ ਦੇ ਸੂਬਾ ਕਨਵੀਨਰ ਡਾ. ਵਿਜੈ ਦਹੀਆ ਨੇ ਭਾਜਪਾ ਆਗੂਆਂ ਦੀ ਕਾਰਜਪ੍ਰਣਾਲੀ ਅਤੇ ਮਾੜੇ ਰਵੱਈਏ ਦੇ ਵਿਰੋਧ ਵਿੱਚ ਭਾਜਪਾ ਕਨਵੀਨਰ ਦੇ ਅਹੁਦੇ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਭਾਜਪਾ ਦੇ ਸੂਬਾ ਪ੍ਰਧਾਨ ਨੂੰ ਭੇਜੇ ਆਪਣੇ ਅਸਤੀਫ਼ੇ ਵਿੱਚ ਉਨ੍ਹਾਂ ਕਿਹਾ ਕਿ ਯਮੁਨਾਨਗਰ ਦੇ ਕੁਝ ਆਗੂਆਂ ਦੇ ਅੜੀਅਲ ਰਵੱਈਏ, ਵੱਖਵਾਦੀ ਨੀਤੀ ਅਤੇ ਵਤੀਰੇ ਤੋਂ ਨਿਰਾਸ਼ ਹੋ ਕੇ ਉਹ ਆਪਣੇ ਅਹੁਦੇ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਸੀ, ਉਸ ਨੂੰ ਉਨ੍ਹਾਂ ਤਨਦੇਹੀ ਨਾਲ ਨਿਭਾਇਆ ਹੈ। ਉਨ੍ਹਾਂ ਪਾਰਟੀ ਵਿੱਚ ਉਨ੍ਹਾਂ ਨੂੰ ਦਿੱਤੀ ਗਈ ਜ਼ਿੰਮੇਵਾਰੀ ਲਈ ਕੇਂਦਰੀ ਲੀਡਰਸ਼ਿਪ ਦਾ ਧੰਨਵਾਦ ਕੀਤਾ ਅਤੇ ਨਾਲ ਹੀ ਕਿਹਾ ਕਿ ਮੌਜੂਦਾ ਹਾਲਾਤ ਵਿੱਚ ਪਾਰਟੀ ਵਿੱਚ ਕੰਮ ਕਰਨਾ ਸੰਭਵ ਨਹੀਂ ਹੋਵੇਗਾ। ਇਸ ਲਈ ਉਹ ਆਪਣੇ ਅਹੁਦੇ ਤੋਂ ਅਸਤੀਫਾ ਦਿੰਦੇ ਹਨ।
ਯਮੁਨਾਨਗਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਜ਼ਮੀਨੀ ਪੱਧਰ ਦੇ ਵਰਕਰ ਚਿੰਤਤ ਹਨ। ਇੱਥੋਂ ਤੱਕ ਕਿ ਭਾਜਪਾ ਦੇ ਪ੍ਰੋਗਰਾਮਾਂ ਵਿੱਚ ਵੀ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੁੰਦੀ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਕੁੱਝ ਲੋਕਾਂ ਦਾ ਇੱਕ ਸਮੂਹ ਹੈ ਜੋ ਪੂਰੇ ਸਿਸਟਮ ਨੂੰ ਘੇਰਦਾ ਹੈ। ਮੁੱਖ ਮੰਤਰੀ ਦੇ ਆਉਣ ’ਤੇ ਉਹ ਆਪਣੀ ਗੱਲ ਉੱਚ ਲੀਡਰਸ਼ਿਪ ਤੱਕ ਪਹੁੰਚਾ ਨਹੀਂ ਪਾ ਰਹੇ। ਮੁੱਖ ਮੰਤਰੀ ਦੇ ਆਉਣ ’ਤੇ ਪੁਲੀਸ ਨੂੰ ਇੱਕ ਸੂਚੀ ਦਿੱਤੀ ਜਾਂਦੀ ਹੈ ਕਿ ਇਹ ਵਿਅਕਤੀ ਹੀ ਮੁੱਖ ਮੰਤਰੀ ਨੂੰ ਮਿਲਣਗੇ। ਅਜਿਹੇ ਮਾਹੌਲ ’ਚ ਉਨ੍ਹਾਂ ਦਾ ਭਾਜਪਾ ਵਿੱਚ ਰਹਿਣਾ ਸੰਭਵ ਨਹੀਂ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵਰਕਰ ਪਾਰਟੀ ਅੰਦਰ ਘੁਟਣ ਮਹਿਸੂਸ ਕਰ ਰਹੇ ਹਨ ਜਿਸ ਪਾਰਟੀ ਵਿੱਚ ਸੁਣਵਾਈ ਹੀ ਨਹੀਂ ਅਜਿਹੀ ਪਾਰਟੀ ਵਿੱਚ ਰਹਿਣ ਦਾ ਕੋਈ ਮਤਲਬ ਨਹੀਂ ਹੈ।

Advertisement

ਵਰਕਰਾਂ ਦੀ ਸੁਣਵਾਈ ਨਾ ਹੋਣ ਕਾਰਨ ਭਾਜਪਾ ਨੂੰ 10-15 ਸੀਟਾਂ ਦਾ ਹੋ ਸਕਦੈ ਨੁਕਸਾਨ: ਦਹੀਆ

ਡਾ. ਵਿਜੈ ਦਹੀਆ ਨੇ ਕਿਹਾ ਕਿ ਹਰਿਆਣਾ ’ਚ ਵਰਕਰਾਂ ਦੀ ਸੁਣਵਾਈ ਨਾ ਹੋਣ ਕਾਰਨ ਭਾਜਪਾ ਨੂੰ 10 ਤੋਂ 15 ਸੀਟਾਂ ’ਤੇ ਨੁਕਸਾਨ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਕਰੋਨਾ ਦੇ ਸਮੇਂ ਦੌਰਾਨ ਯਮੁਨਾਨਗਰ ਦੇ ਲੋਕਾਂ ਦੀ ਹਰ ਸੰਭਵ ਸੇਵਾ ਕੀਤੀ । ਸੇਵਾਮੁਕਤੀ ਤੋਂ ਬਾਅਦ ਉਹ ਲੋਕਾਂ ਦੀ ਸੇਵਾ ਲਈ ਰਾਜਨੀਤੀ ਵਿੱਚ ਆਏ ਸਨ ਪਰ ਇੱਥੇ ਉਹ ਭਾਜਪਾ ਲੀਡਰਸ਼ਿਪ ਤੱਕ ਆਪਣੇ ਵਿਚਾਰ ਨਹੀਂ ਪਹੁੰਚਾ ਸਕੇ।

Advertisement
Advertisement