ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਾਜਪਾਈਆਂ ਨੇ ਹਰਿਆਣਾ ਵਿੱਚ ਪਾਰਟੀ ਦੀ ਜਿੱਤ ਦੇ ਜਸ਼ਨ ਮਨਾਏ

10:26 AM Oct 10, 2024 IST
ਭੁੱਚੋ ਮੰਡੀ ਵਿੱਚ ਜਿੱਤ ਦੀ ਖੁਸ਼ੀ ਵਿੱਚ ਇੱਕ-ਦੂਜੇ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਭਾਜਪਾ ਵਰਕਰ।

ਪੱਤਰ ਪ੍ਰੇਰਕ
ਭੁੱਚੋ ਮੰਡੀ, 9 ਅਕਤੂਬਰ
ਭਾਜਪਾ ਦੀ ਹਰਿਆਣਾ ਵਿੱਚ ਲਗਾਤਾਰ ਤੀਜੀ ਵਾਰ ਜਿੱਤ ਹੋਣ ਦੀ ਖੁਸ਼ੀ ਵਿੱਚ ਭੁੱਚੋ ਮੰਡੀ ਦੇ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਆਤਿਸ਼ਬਾਜ਼ੀ ਕਰ ਕੇ ਜਸ਼ਨ ਮਨਾਇਆ ਅਤੇ ਲੱਡੂ ਵੰਡੇ। ਮੰਡਲ ਪ੍ਰਧਾਨ ਵਿਸ਼ਾਲ ਮਹੇਸ਼ਵਰੀ ਅਤੇ ਸੂਬਾ ਕਾਰਜਕਾਰਨੀ ਮੈਂਬਰ ਵਿਨੋਦ ਬਿੰਟਾ ਨੇ ਕਿਹਾ ਕਿ ਹਰਿਆਣਾ ਵਿੱਚ ਭਾਜਪਾ ਦੀ ਜਿੱਤ ਦੀ ਹੈਟ੍ਰਿਕ ਨੇ ਸਾਬਤ ਕਰ ਦਿੱਤਾ ਹੈ ਕਿ ਦੇਸ਼ ਦੇ ਲੋਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਦੀਆਂ ਨੀਤੀਆਂ ਤੋਂ ਖੁਸ਼ ਹਨ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਰਾਜੀਵ ਟੀਨੂੰ, ਸਾਬਕਾ ਮੰਡਲ ਪ੍ਰਧਾਨ ਨਰੇਸ਼ ਬਾਂਸਲ, ਮੰਡਲ ਜਨਰਲ ਸਕੱਤਰ ਸੰਦੀਪ ਮਹੇਸ਼ਵਰੀ, ਸੁਰਜੀਤ ਸਿੰਘ, ਰਾਕੇਸ਼ ਬਾਂਸਲ, ਜੋਗਿੰਦਰ ਜੌੜਾ, ਰਾਜੀਵ ਨੇਤਾ ਅਤੇ ਜੀਵਨ ਕੁਮਾਰ ਆਦਿ ਹਾਜ਼ਰ ਸਨ।
ਸਿਰਸਾ (ਨਿੱਜੀ ਪੱਤਰ ਪ੍ਰੇਰਕ): ਹਰਿਆਣਾ ਵਿਧਾਨ ਸਭਾ ਦੀਆਂ ਚੋਣਾਂ ’ਚ ਭਾਜਪਾ ਨੂੰ ਬਹੁਮਤ ਮਿਲਣ ’ਤੇ ਭਾਜਪਾਈਆਂ ਨੇ ਵੱਖ-ਵੱਖ ਥਾਈਂ ਲੱਡੂ ਵੰਡ ਕੇ ਜਸ਼ਨ ਮਨਾਇਆ। ਭਾਜਪਾ ਆਗੂ ਤੇ ਕਾਰਕੁਨ ਸ਼ਹੀਦ ਭਗਤ ਸਿੰਘ ਚੌਕ ’ਚ ਇਕੱਠੇ ਹੋਏ ਜਿਥੇ ਉਨ੍ਹਾਂ ਨੇ ਹਰਿਆਣਾ ’ਚ ਭਾਜਪਾ ਨੂੰ ਮਿਲੀ ਜਿੱਤ ਦਾ ਜਸ਼ਨ ਮਨਾਇਆ। ਬੁਲਾਰਿਆਂ ਨੇ ਕਿਹਾ ਕਿ ਭਾਜਪਾ ਦੀ ਲਗਾਤਾਰ ਤੀਜੀ ਵਾਰ ਸਰਕਾਰ ਬਣ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਇਤਿਹਾਸਕ ਜਿੱਤ ਦਾ ਸਾਰਾ ਸਿਹਰਾ ਸੂਬੇ ਦੇ ਲੋਕਾਂ ਨੂੰ ਜਾਂਦਾ ਹੈ, ਜਿਨ੍ਹਾਂ ਨੇ ਵਿਰੋਧੀ ਧਿਰ ਦੀ ਗੱਲ ਨਾ ਸੁਣਦੇ ਹੋਏ ਆਪਣੀ ਸੂਝ-ਬੂਝ ਨਾਲ ਭਾਜਪਾ ਦੀਆਂ ਨੀਤੀਆਂ ’ਤੇ ਵਿਸ਼ਵਾਸ ਕੀਤਾ ਅਤੇ ਰਿਕਾਰਡ ਤੀਜੀ ਵਾਰ ਸੱਤਾ ’ਚ ਲਿਆਂਦਾ।

Advertisement

Advertisement