ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭਾਜਪਾ ਨੇ ਦੋ ਕਰੋੜ ਨੌਕਰੀਆਂ ਦੇਣ ਦੇ ਨਾਂ ’ਤੇ ਗੁਮਰਾਹ ਕੀਤਾ: ਲੋਟ

08:13 AM May 13, 2024 IST
ਇੱਕ ਪਿੰਡ ’ਚ ਚੋਣ ਜਲਸੇ ਨੂੰ ਸੰਬੋਧਨ ਕਰਦੇ ਸੰਦੀਪ ਲੋਟ।

ਪ੍ਰਭੂ ਦਿਆਲ
ਸਿਰਸਾ, 12 ਮਈ
ਇੰਡੀਅਨ ਨੈਸ਼ਨਲ ਲੋਕ ਦਲ ਦੇ ਉਮੀਦਵਾਰ ਸੰਦੀਪ ਲੋਟ ਨੇ ਪਿੰਡਾਂ ’ਚ ਚੋਣ ਜਲਸਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਹੈ ਕਿ ਭਾਜਪਾ ਨੇ ਨੌਜਵਾਨਾਂ ਨੂੰ ਦੋ ਕਰੋੜ ਹਰ ਸਾਲ ਨੌਕਰੀ ਦੇਣ ਦੇ ਨਾਂ ’ਤੇ ਗੁਮਰਾਹ ਕੀਤਾ ਹੈ। ਭਾਜਪਾ ਦੇ ਰਾਜ ’ਚ ਜਿੱਥੇ ਬੇਰੁਜ਼ਗਾਰਾਂ ਦੀ ਵੱਡੀ ਫੌਜ ਖੜ੍ਹੀ ਹੋਈ ਹੈ, ਉੱਥੇ ਹੀ ਮਹਿੰਗਾਈ ਨੇ ਲੋਕਾਂ ਦਾ ਜਿਊਣਾ ਔਖਾ ਕਰ ਦਿੱਤਾ ਹੈ ਪਰ ਇਹ ਮੁੱਦੇ ਭਾਜਪਾ ਦੇ ਏਜੰਡੇ ’ਚ ਨਹੀਂ ਹਨ। ਹੁਣ ਲੋਕ ਭਾਜਪਾ ਨੂੰ ਸਬਕ ਸਿਖਾਉਣਗੇ ਅਤੇ ਲੋਕ ਸਭਾ ਚੋਣਾਂ ਦੇ ਨਤੀਜੇ ਹੈਰਾਨ ਕਰਨ ਵਾਲੇ ਹੋਣਗੇ। ਉਹ ਅੱਜ ਸਿਰਸਾ ਲੋਕ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ’ਚ ਲੋਕਾਂ ਨੂੰ ਇਨੈਲੋ ਨੂੰ ਵੋਟ ਪਾਉਣ ਦੀ ਅਪੀਲ ਕਰ ਰਹੇ ਸਨ।
ਉਨ੍ਹਾਂ ਦਾਅਵਾ ਕੀਤਾ ਕਿ ਇਸ ਸਮੇਂ ਪੂਰੇ ਹਰਿਆਣਾ ਵਿੱਚ ਇਨੈਲੋ ਦੀ ਲਹਿਰ ਚੱਲ ਰਹੀ ਹੈ। ਹਰਿਆਣਾ ’ਚ ਅਗਲੀ ਸਰਕਾਰ ਇਨੈਲੋ ਦੀ ਬਣੇਗੀ ਤਾਂ ਤਾਊ ਦੇਵੀ ਲਾਲ ਦੀਆਂ ਨੀਤੀਆਂ ਨੂੰ ਲਾਗੂ ਕੀਤਾ ਜਾਵੇਗਾ। ਇਸ ਮੌਕੇ ਇਨੈਲੋ ਦੇ ਜ਼ਿਲ੍ਹਾ ਪ੍ਰਧਾਨ ਕਸ਼ਮੀਰ ਸਿੰਘ ਕਰੀਵਾਲਾ, ਧਰਮਵੀਰ ਨੈਨ, ਸੀਤਾਰਾਮ, ਗੋਕੁਲ ਸੇਤੀਆ, ਵਿਨੋਦ ਬੈਨੀਵਾਲ ਸਮੇਤ ਕਈ ਆਗੂ ਹਾਜ਼ਰ ਸਨ।

Advertisement

Advertisement
Advertisement