ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਾਜਪਾ ਨੇ ਵਿਕਾਸ ਦੇ ਨਾਂ ’ਤੇੇ ਲੋਕਾਂ ਨੂੰ ਗੁਮਰਾਹ ਕੀਤਾ: ਸੰਦੀਪ ਲੋਟ

06:32 AM May 16, 2024 IST

ਨਿੱਜੀ ਪੱਤਰ ਪ੍ਰੇਰਕ
ਸਿਰਸਾ, 15 ਮਈ
ਇੰਡੀਅਨ ਨੈਸ਼ਨਲ ਲੋਕ ਦਲ ਨੇ ਅੱਜ ਸਿਰਸਾ ’ਚ ਰੋਡ ਸ਼ੋਅ ਕਰਕੇ ਲੋਕਾਂ ਨੂੰ ਵੋਟਾਂ ਦੀ ਅਪੀਲ ਕੀਤੀ। ਰੋਡ ਸ਼ੋਅ ਰਾਣੀਆਂ ਰੋਡ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਚੋਂ ਹੁੰਦਾ ਹੋਇਆ ਸੁਭਾਸ਼ ਚੌਕ ਸਮਾਪਤ ਹੋਇਆ ਜਿਥੇ ਇਨੈਲੋ ਵੱਲੋਂ ਇਕ ਚੋਣ ਜਲਸਾ ਕੀਤਾ ਗਿਆ। ਚੋਣ ਜਲਸੇ ਵਿੱਚ ਹਾਜ਼ਰ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਇਨੈਲੋ ਉਮੀਦਵਾਰ ਸੰਦੀਪ ਲੋਟ ਨੇ ਕਿਹਾ ਕਿ ਅੱਜ ਸੂਬਾ ਵਿਕਾਸ ਖੇਤਰ ਵਿੱਚ ਪਛੜ ਗਿਆ ਹੈ ਜਿਸ ਦੀ ਜ਼ਿੰਮੇਵਾਰ ਭਾਜਪਾ ਸਰਕਾਰ ਦੀਆਂ ਨੀਤੀਆਂ ਹਨ। ਉਨ੍ਹਾਂ ਨੇ ਕਿਹਾ ਕਿ ਭਾਜਪਾ ਨੇ ਸਭ ਤੋਂ ਜ਼ਿਆਦਾ ਸਿਰਸਾ ਖੇਤਰ ਨੂੰ ਅਣਗੌਲਿਆਂ ਕੀਤਾ ਹੈ। ਭਾਜਪਾ ਦੀ ਸਰਕਾਰ ਦੇ ਸਾਢੇ ਨੌਂ ਸਾਲ ਦੇ ਸਮੇਂ ’ਚ ਸਿਰਸਾ ਦਾ ਕੋਈ ਵਿਕਾਸ ਨਹੀਂ ਹੋਇਆ। ਸਿਰਫ਼ ਲੋਕਾਂ ਨੂੰ ਝੂਠੇ ਸੁਪਨੇ ਦਿਖਾਏ ਗਏ ਹਨ। ਸਿਰਸਾ ਵਿੱਚ ਮੈਡੀਕਲ ਕਾਲਜ ਬਣਾਉਣ ਦਾ ਰੱਖਿਆ ਨੀਂਹ ਪੱਥਰ ਤਾਂ ਰੱਖਿਆ ਗਿਆ ਪਰ ਪਿਛਲੇ ਦੋ ਸਾਲਾਂ ’ਚ ਇਕ ਵੀ ਇੱਟ ਨਹੀਂ ਲਾਈ ਗਈ। ਸੜਕਾਂ ਦੀ ਮਾੜੀ ਹਾਲਤ ਕਾਰਨ ਰੋਜ਼ਾਨਾ ਹਾਦਸੇ ਵਾਪਰ ਰਹੇ ਹਨ ਤੇ ਲੋਕਾਂ ਨੂੰ ਆਪਣੀ ਜਾਣ ਗੁਆਣੀ ਪੈ ਰਹੀ ਹੈ। ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੀ ਬਜਾਏ ਉਨ੍ਹਾਂ ਦੀ ਆਮਦਨ ਘਟੀ ਹੈ।

Advertisement

Advertisement