ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਾਜਪਾ ਨੇ ਲੋਕਾਂ ਨੂੰ ਵਿਕਾਸ ਦੇ ਨਾਂ ’ਤੇ ਗੁਮਰਾਹ ਕੀਤਾ: ਸੇਤੀਆ

08:50 AM Sep 23, 2024 IST
ਸਿਰਸਾ ਵਿੱਚ ਚੋਣ ਮੀਟਿੰਗ ਦੌਰਾਨ ਗੋਕੁਲ ਸੇਤੀਆ ਤੇ ਉਨ੍ਹਾਂ ਦੇ ਹਮਾਇਤੀ। -ਫੋਟੋ: ਪ੍ਰਭੂ

ਨਿੱਜੀ ਪੱਤਰ ਪ੍ਰੇਰਕ
ਸਿਰਸਾ, 22 ਸਤੰਬਰ
ਕਾਂਗਰਸ ਦੇ ਉਮੀਦਵਾਰ ਗੋਕੁਲ ਸੇਤੀਆ ਨੇ ਆਪਣੇ ਚੋਣ ਪ੍ਰਚਾਰ ਦੌਰਾਨ ਜਨ ਸਭਾਵਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਿਹੜੇ ਲੋਕ ਸਿਰਸਾ ਨੂੰ ਪੈਰਿਸ ਬਣਾਉਣ ਦਾ ਦਾਅਵਾ ਕਰ ਰਹੇ ਸਨ ਉਨ੍ਹਾਂ ਨੇ ਹੀ ਇਸ ਦਾ ਬੇੜਾ ਗਰਕ ਕੀਤਾ ਹੈ। ਕਰੋੜਾਂ ਰੁਪਏ ਦੇ ਵਿਕਾਸ ’ਤੇ ਖਰਚ ਕਰਨ ਦੇ ਬਾਵਜੂਦ ਪਰਨਾਲਾ ਉਥੇ ਦਾ ਉਥੇ ਹੈ।
ਸੇਤੀਆ ਨੇ ਕਿਹਾ ਕਿ ਸਿਰਸਾ ਦੇ ਲੋਕ ਲੰਮੇ ਸਮੇਂ ਤੋਂ ਵਿਕਾਸ ਲਈ ਤਰਸ ਰਹੇ ਹਨ। ਸਿਰਸਾ ਸ਼ਹਿਰ ਨੂੰ ਪੈਰਿਸ ਵਿੱਚ ਬਦਲਣ ਦਾ ਦਾਅਵਾ ਕਰਨ ਵਾਲੇ ਅਤੇ ਮਹਿਲਾਂ ਵਿੱਚ ਰਹਿਣ ਦੇ ਦਾਅਵੇ ਕਰਨ ਵਾਲੇ ਆਪਣੇ ਆਪ ਨੂੰ ਨੌਕਰ ਅਖਵਾ ਕੇ ਵੋਟਾਂ ਹੜੱਪਣ ਲਈ ਚੋਣਾਂ ਦੌਰਾਨ ਹੱਥ ਜੋੜ ਕੇ ਆਉਂਦੇ ਹਨ ਅਤੇ ਚੋਣਾਂ ਜਿੱਤਣ ਤੋਂ ਬਾਅਦ 5 ਸਾਲ ਤੱਕ ਉਨ੍ਹਾਂ ਦੇ ਲੋਕਾਂ ਨੂੰ ਦਰਸ਼ਨ ਨਹੀਂ ਹੁੰਦੇ। ਸੇਤੀਆ ਨੇ ਕਿਹਾ ਕਿ ਅਜਿਹੇ ਲੋਕਾਂ ਨੂੰ ਲਗਾਤਾਰ ਵੋਟਾਂ ਪਾ ਕੇ ਜਨਤਾ ਵੀ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੀ ਹੈ ਪਰ ਇਸ ਵਾਰ ਸਿਰਸਾ ਦੇ ਜਾਗਰੂਕ ਲੋਕ ਇਨ੍ਹਾਂ ਦੀਆਂ ਗੱਲਾਂ ਵਿੱਚ ਨਹੀਂ ਆਉਣਗੇ। ਕਾਂਗਰਸ ਦੀ ਸਰਕਾਰ ਬਣਨ ਮਗਰੋਂ ਚੋਣ ਮਨੋਰਥ ਪੱਤਰ ’ਚ ਕੀਤੇ ਸਾਰੇ ਵਾਅਦਿਆਂ ਨੂੰ ਪੂਰਾ ਕੀਤਾ ਜਾਵੇਗਾ।

Advertisement

Advertisement