BJP MLAs boycott meeting: ਹਿਮਾਚਲ ਪ੍ਰਦੇਸ਼: ਭਾਜਪਾ ਵਿਧਾਇਕਾਂ ਵੱਲੋਂ ਮੁੱਖ ਮੰਤਰੀ ਨਾਲ ਮੀਟਿੰਗ ਵਿੱਚੋਂ ਬਾਈਕਾਟ
ਸ਼ਿਮਲਾ, 3 ਫਰਵਰੀ
ਇੱਥੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦੀ ਅਗਵਾਈ ਹੇਠ ਵਿਧਾਇਕਾਂ ਨਾਲ ਦੋ ਦਿਨਾ ਮੀਟਿੰਗ ਅੱਜ ਸ਼ੁਰੂ ਹੋਈ। ਇਸ ਮੀਟਿੰਗ ਵਿੱਚੋਂ ਭਾਜਪਾ ਵਿਧਾਇਕਾਂ ਨੇ ਸਰਕਾਰ ਦਾ ਵਿਰੋਧ ਕਰਦੇ ਹੋਏ ਬਾਈਕਾਟ ਕੀਤਾ। ਉਨ੍ਹਾਂ ਦੋਸ਼ ਲਾਇਆ ਕਿ ਸੂਬਾ ਸਰਕਾਰ ਨੇ ਉਨ੍ਹਾਂ ਦੇ ਹਲਕਿਆਂ ਨੂੰ ਵਿਕਾਸ ਲਈ ਫੰਡ ਨਹੀਂ ਦਿੱਤੇ। ਦੂਜੇ ਪਾਸੇ ਮੁੱਖ ਮੰਤਰੀ ਸੁੱਖੂ ਨੇ ਇਨ੍ਹਾਂ ਵਿਧਾਇਕਾਂ ’ਤੇ ਇਸ ਮੁੱਦੇ ਦਾ ਸਿਆਸੀਕਰਨ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਵਿਰੋਧੀ ਹਲਕਿਆਂ ਲਈ ਵੀ ਕਾਫੀ ਫੰਡ ਅਲਾਟ ਕੀਤੇ ਹਨ। ਵਿਰੋਧੀ ਧਿਰ ਦੇ ਵਿਧਾਇਕਾਂ ਨੇ ਦੋਸ਼ ਲਾਇਆ ਕਿ ਸਰਕਾਰ ਨੇ ਪਿਛਲੇ ਦੋ ਸਾਲਾਂ ਵਿਚ ਉਨ੍ਹਾਂ ਦੀਆਂ ਤਰਜੀਹਾਂ ਪੂਰੀਆਂ ਨਹੀਂ ਕੀਤੀਆਂ, ਇਸ ਲਈ ਉਹ ਮੀਟਿੰਗ ਵਿਚ ਸ਼ਾਮਲ ਨਹੀਂ ਹੋਏ। ਵਿਰੋਧੀ ਧਿਰ ਦੇ ਵਿਧਾਇਕਾਂ ਦੇ ਦੋਸ਼ਾਂ ਦਾ ਜਵਾਬ ਦਿੰਦੇ ਹੋਏ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ ਕਿ ਸੱਤਾਧਾਰੀ ਧਿਰ ਦੇ ਵਿਧਾਇਕਾਂ ਨਾਲੋਂ ਵਿਰੋਧੀ ਧਿਰ ਦੇ ਵਿਧਾਇਕਾਂ ਦੀਆਂ ਤਰਜੀਹਾਂ ਵੱਧ ਪੂਰੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦਾ ਇਹ ਰਵੱਈਆ ਰਾਜਨੀਤੀ ਤੋਂ ਪ੍ਰੇਰਿਤ ਹੈ ਅਤੇ ਸਰਕਾਰ ਲੋਕਾਂ ਦੇ ਹਿੱਤ ਵਿਚ ਕੰਮ ਕਰ ਰਹੀ ਹੈ।