For the best experience, open
https://m.punjabitribuneonline.com
on your mobile browser.
Advertisement

ਭਾਜਪਾ ਓਬੀਸੀ ਮੋਰਚਾ ਨੇ ਲਾਲਜੀਤ ਭੁੱਲਰ ਦਾ ਪੁਤਲਾ ਫੂਕਿਆ

08:12 AM Apr 17, 2024 IST
ਭਾਜਪਾ ਓਬੀਸੀ ਮੋਰਚਾ ਨੇ ਲਾਲਜੀਤ ਭੁੱਲਰ ਦਾ ਪੁਤਲਾ ਫੂਕਿਆ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 16 ਅਪਰੈਲ
ਭਾਜਪਾ ਓਬੀਸੀ ਮੋਰਚਾ ਦੇ ਸੈਂਕੜੇ ਵਰਕਰਾਂ ਨੇ ‘ਆਪ’ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਦਾ ਪੁਤਲਾ ਫੂਕ ਕੇ ਉਸ ਦੀ ਉਮੀਦਵਾਰੀ ਰੱਦ ਕਰਕੇ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਦੇ ਨਿਰਦੇਸ਼ਾਂ ਅਨੁਸਾਰ ਓਬੀਸੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਸੱਗੂ ਦੀ ਅਗਵਾਈ ਹੇਠ ਵਰਕਰਾਂ ਨੇ ‘ਆਪ’ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ। ਇਸ ਮੌਕੇ ਆਗੂਆਂ ਨੇ ਕਿਹਾ ਕਿ ਲਾਲਜੀਤ ਸਿੰਘ ਭੁੱਲਰ ਵੱਲੋਂ ਕੁੱਝ ਜਾਤਾਂ ਨਾਲ ਸਬੰਧਿਤ ਲੋਕਾਂ ਬਾਰੇ ਦਿੱਤੇ ਬਿਆਨ ਨਾਲ ਆਮ ਆਦਮੀ ਪਾਰਟੀ ਦੇ ਆਗੂਆਂ ਦੀ ਮਾਨਸਿਕਤਾ ਜ਼ਾਹਿਰ ਹੋ ਗਈ ਹੈੇ। ਇਸ ਮੌਕੇ ਸੁਧੀਰ ਸੋਨੂੰ, ਮੋਰਚਾ ਇੰਚਾਰਜ ਡਾ. ਨਿਰਮਲ ਨਈਅਰ, ਜਗਤਾਰ ਸਿੰਘ ਲਵਲੀ, ਅਮਰੀਕ ਸਿੰਘ ਮਿੱਕਾ, ਭੁਪਿੰਦਰ ਵਰਮਾ ਤੇ ਹੈਪੀ ਸ਼ੇਰਪੁਰੀਆ ਆਦਿ ਹਾਜ਼ਰ ਸਨ।

Advertisement

Advertisement
Author Image

sukhwinder singh

View all posts

Advertisement
Advertisement
×