For the best experience, open
https://m.punjabitribuneonline.com
on your mobile browser.
Advertisement

ਭਾਜਪਾ ਨੇ ਵਿਧਾਨ ਸਭਾ ਚੋਣਾਂ ਲਈ ਤਿਆਰੀ ਵਿੱਢੀ

10:30 AM Jun 16, 2024 IST
ਭਾਜਪਾ ਨੇ ਵਿਧਾਨ ਸਭਾ ਚੋਣਾਂ ਲਈ ਤਿਆਰੀ ਵਿੱਢੀ
ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੁਨੀਲ ਜਾਖੜ।
Advertisement

ਆਤਿਸ਼ ਗੁਪਤਾ
ਚੰਡੀਗੜ੍ਹ, 15 ਜੂਨ
ਲੋਕ ਸਭਾ ਚੋਣਾਂ ਵਿੱਚ ਪੰਜਾਬ ਦੀਆਂ ਸਾਰੀਆਂ 13 ਸੀਟਾਂ ’ਤੇ ਭਾਜਪਾ ਦੀ ਹਾਰ ਤੋਂ ਬਾਅਦ ਅੱਜ ਪੰਜਾਬ ਭਾਜਪਾ ਵੱਲੋਂ ਚੋਣਾਂ ’ਚ ਹੋਈ ਹਾਰ ਦੇ ਕਾਰਨਾਂ ਦੀ ਪੜਚੋਲ ਕੀਤੀ ਗਈ। ਇਸ ਸਬੰਧੀ ਮੀਟਿੰਗ ਲਈ ਸੂਬੇ ਭਰ ਤੋਂ ਵੱਡੀ ਗਿਣਤੀ ’ਚ ਭਾਜਪਾ ਆਗੂ ਚੰਡੀਗੜ੍ਹ ਦੇ ਸੈਕਟਰ 37 ਸਥਿਤ ਪੰਜਾਬ ਭਾਜਪਾ ਦੇ ਦਫ਼ਤਰ ਪਹੁੰਚੇ। ਇਸ ਦੌਰਾਨ ਉਨ੍ਹਾਂ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਵਿੱਢਣ ’ਤੇ ਜ਼ੋਰ ਦਿੱਤਾ। ਮੀਟਿੰਗ ਤੋਂ ਬਾਅਦ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਸੂਬੇ ਵਿੱਚ ਭਾਜਪਾ ਦੇ ਵਧ ਰਹੇ ਵੋਟ ਬੈਂਕ ਤੋਂ ਸਪੱਸ਼ਟ ਹੈ ਕਿ ਪਾਰਟੀ ਨੇ ਲੋਕ ਸਭਾ ਚੋਣਾਂ ਵਿੱਚ ਬਿਹਤਰ ਪ੍ਰਦਰਸ਼ਨ ਕੀਤਾ ਹੈ, ਪਰ ਇਹ ਕਾਫ਼ੀ ਨਹੀਂ ਹੈ ਤੇ ਇਸ ਨੂੰ ਬਰਕਰਾਰ ਰੱਖ ਕੇ ਬਿਹਤਰ ਕਰਨ ਦੀ ਲੋੜ ਹੈ। ਇਸ ਮੌਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਵੀ ਹਾਜ਼ਰ ਸਨ ਜਿਨ੍ਹਾਂ ਦਾ ਜਾਖੜ ਵੱਲੋਂ ਸਨਮਾਨ ਕੀਤਾ ਗਿਆ।
ਸ੍ਰੀ ਜਾਖੜ ਨੇ ਪਾਰਟੀ ਵਰਕਰਾਂ ਨੂੰ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਲੋਕਾਂ ਦੀ ਸੇਵਾ ਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਦੀ ਮਿਹਨਤ ਅਤੇ ਲੋਕਾਂ ਦੇ ਸਹਿਯੋਗ ਨਾਲ ਭਾਜਪਾ ਸਾਲ 2027 ’ਚ ਪੰਜਾਬ ਵਿੱਚ ਸਰਕਾਰ ਬਣਾ ਕੇ ਰਹੇਗੀ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਜਿਨ੍ਹਾਂ ਹਲਕਿਆਂ ਵਿੱਚ ਭਾਜਪਾ ਨੇ ਚੰਗਾ ਪ੍ਰਦਰਸ਼ਨ ਕੀਤਾ ਹੈ, ਉਨ੍ਹਾਂ ’ਚ ਮੰਡਲਾਂ ਤੇ ਬੂਥ ਪ੍ਰਧਾਨਾਂ ਦਾ ਸਨਮਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਵੇਲੇ ਵਿਧਾਨ ਸਭਾ ਵਿੱਚ ਭਾਜਪਾ ਦੇ ਭਾਵੇਂ ਦੋ ਵਿਧਾਇਕ ਹਨ, ਪਰ ‘ਆਪ’ ਅਤੇ ਕਾਂਗਰਸ ਦੇ ‘ਗੱਠਜੋੜ’ ਨੂੰ ਬੇਨਕਾਬ ਕਰਨ ਲਈ ਭਾਜਪਾ ਵਿਰੋਧੀ ਧਿਰ ਦੀ ਭੂਮਿਕਾ ਨਿਭਾਏਗੀ। ਉਨ੍ਹਾਂ ਕਿਹਾ ਕਿ ‘ਆਪ’ ਅਤੇ ਕਾਂਗਰਸ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਖ਼ਿਲਾਫ਼ ਪ੍ਰਚਾਰ ਕੀਤਾ ਸੀ, ਪਰ ਇਨ੍ਹਾਂ ਚੁਣੌਤੀਆਂ ਦੇ ਬਾਵਜੂਦ ਭਾਜਪਾ ਦੀ ਵੋਟ ਫ਼ੀਸਦ ਵਿੱਚ ਵਾਧਾ ਹੋਇਆ ਹੈ।
ਪੰਜਾਬ ਭਾਜਪਾ ਦੇ ਪ੍ਰਧਾਨ ਨੇ ਸੂਬੇ ਦੇ ਰਾਈਸ ਮਿੱਲਰਾਂ ਦੇ ਮੁੱਦਿਆਂ ਬਾਰੇ ਗੱਲ ਕਰਦਿਆਂ ਕੇਂਦਰੀ ਖਪਤਕਾਰ ਮਾਮਲੇ, ਖ਼ੁਰਾਕ ਅਤੇ ਜਨਤਕ ਵੰਡ ਮੰਤਰੀ ਪ੍ਰਹਿਲਾਦ ਜੋਸ਼ੀ ਕੋਲ ਇਹ ਮੁੱਦਾ ਉਠਾਉਣ ਲਈ ਫੂਡ ਪ੍ਰੋਸੈਸਿੰਗ ਮੰਤਰੀ ਰਵਨੀਤ ਬਿੱਟੂ ਨੂੰ ਮੰਗ ਪੱਤਰ ਸੌਂਪਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਰਾਈਸ ਮਿੱਲਰਾਂ ਦੀਆਂ ਮੰਗਾਂ ਜਲਦੀ ਪੂਰੀਆਂ ਕੀਤੀਆਂ ਜਾਣਗੀਆਂ।

Advertisement

ਮੁੱਖ ਮੰਤਰੀ ਕੁਰਸੀ ਬਚਾਉਣ ਲਈ ਜਲੰਧਰ ਜਾ ਰਹੇ ਨੇ: ਜਾਖੜ

ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਆਗਾਮੀ ਜ਼ਿਮਨੀ ਚੋਣ ਬਾਰੇ ਕਿਹਾ ਕਿ ਲੋਕਾਂ ਨੇ ‘ਆਪ’ ਨੂੰ ਪੰਜਾਬ ਤੋਂ ਬਾਹਰ ਕਰਨ ਦਾ ਮਨ ਬਣਾ ਲਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੀ ਕੁਰਸੀ ਬਚਾਉਣ ਲਈ ‘ਕਿਰਾਏ ਦੇ ਸਮੇਂ’ ਉੱਤੇ ਹਨ। ਉਹ ਆਪਣੀ ਕੁਰਸੀ ਬਚਾਉਣ ਲਈ ਜਲੰਧਰ ਜਾ ਰਹੇ ਹਨ, ਸਿਰਫ਼ ਉਪ ਚੋਣ ਜਿੱਤਣ ਲਈ ਨਹੀਂ।

Advertisement

Advertisement
Author Image

sukhwinder singh

View all posts

Advertisement