For the best experience, open
https://m.punjabitribuneonline.com
on your mobile browser.
Advertisement

Grenade Attack ਮਨੋਰੰਜਨ ਕਾਲੀਆ ਦੇ ਘਰ ’ਤੇ ਹਮਲੇ ਖਿਲਾਫ਼ ਭਾਜਪਾ ਵੱਲੋਂ ਰੋਸ ਪ੍ਰਦਰਸ਼ਨ

07:50 PM Apr 08, 2025 IST
grenade attack ਮਨੋਰੰਜਨ ਕਾਲੀਆ ਦੇ ਘਰ ’ਤੇ ਹਮਲੇ ਖਿਲਾਫ਼ ਭਾਜਪਾ ਵੱਲੋਂ ਰੋਸ ਪ੍ਰਦਰਸ਼ਨ
ਭਾਜਪਾ ਵੱਲੋਂ ਸੂਬੇ ਦੀ ‘ਆਪ’ ਸਰਕਾਰ ਖਿਲਾਫ਼ ਕੀਤੇ ਗਏ ਰੋਸ ਵਿਖਾਵੇ ਦੌਰਾਨ ਪੁਤਲਾ ਸਾੜਦੇ ਹੋਏ ਪ੍ਰਦਰਸ਼ਨਕਾਰੀ।
Advertisement

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 8 ਅਪਰੈਲ
ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੇ ਘਰ ’ਤੇ ਹੋਏ ਗ੍ਰਨੇਡ ਹਮਲੇ ਨੂੰ ਲੈ ਕੇ ਭਾਜਪਾ ਨੇ ਅੱਜ ਸ਼ਾਮੀਂ ਇਥੇ ਪੰਜਾਬ ਸਰਕਾਰ ਖ਼ਿਲਾਫ ਰੋਸ ਪ੍ਰਦਰਸ਼ਨ ਕੀਤਾ ਅਤੇ ਪੁਤਲਾ ਸਾੜਿਆ ਹੈ।

Advertisement

ਸਥਾਨਕ ਹਾਲ ਗੇਟ ਵਿਚ ਕੀਤੇ ਗਏ ਰੋਸ ਪ੍ਰਦਰਸ਼ਨ ਦੌਰਾਨ ਭਾਜਪਾ ਆਗੂਆਂ ਨੇ ਦੋਸ਼ ਲਾਇਆ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਖਤਮ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਰੰਗਲਾ ਪੰਜਾਬ ਬਣਨ ਦੀ ਥਾਂ ਅਫ਼ਗ਼ਾਨਿਸਤਾਨ ਬਣ ਰਿਹਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਪੁਲੀਸ ਚੌਕੀਆਂ ਤੇ ਥਾਣਿਆਂ ’ਤੇ ਹਮਲੇ ਹੋ ਰਹੇ ਸਨ, ਫਿਰ ਧਾਰਮਿਕ ਅਸਥਾਨਾਂ ਅਤੇ ਹੁਣ ਸਿਆਸੀ ਆਗੂਆਂ ’ਤੇ ਹਮਲੇ ਕੀਤੇ ਜਾ ਰਹੇ ਹਨ। ਇਸ ਮਾਮਲੇ ਨੂੰ ਲੈ ਕੇ ਪ੍ਰਦਰਸ਼ਨਕਾਰੀਆਂ ਨੇ ਮੁੱਖ ਮੰਤਰੀ ਕੋਲੋਂ ਨੈਤਿਕ ਆਧਾਰ ’ਤੇ ਅਸਤੀਫੇ ਦੀ ਮੰਗ ਕੀਤੀ। ਇਸ ਮੌਕੇ ਰੋਸ ਵਿਖਾਵੇ ਨੂੰ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਤੇ ਹੋਰ ਆਗੂਆਂ ਨੇ ਸੰਬੋਧਨ ਕੀਤਾ।

Advertisement
Advertisement

ਇਸ ਤੋਂ ਪਹਿਲਾਂ ਅੱਜ ਇੱਥੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਨਸ਼ਿਆਂ ਖਿਲਾਫ਼ ਪੈਦਲ ਯਾਤਰਾ ਵਿੱਚ ਹਿੱਸਾ ਲੈਣ ਲਈ ਪੁੱਜੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ, ਭਾਜਪਾ ਪ੍ਰਧਾਨ ਸੁਨੀਲ ਜਾਖੜ ਤੇ ਹੋਰ ਭਾਜਪਾ ਆਗੂਆਂ ਨੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੇ ਘਰ ਵਿਖੇ ਹੋਏ ਹਮਲੇ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ।

ਰੋਸ ਪ੍ਰਦਰਸ਼ਨ ਦੌਰਾਨ ਭਾਜਪਾ ਕਾਰਕੁਨਾਂ ਨੇ ਸਰਕਾਰ ਖਿਲਾਫ਼ ਤਖਤੀਆਂ ਚੁੱਕੀਆਂ ਹੋਈਆਂ ਸਨ ਅਤੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਦਾ ਪੁਤਲਾ ਵੀ ਸਾੜਿਆ। ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਨੇ ਆਖਿਆ ਕਿ ਭਾਜਪਾ ਆਗੂ ਮਨੋਰੰਜਨ ਕਾਲੀਆ ਦੇ ਘਰ ’ਤੇ ਹੋਏ ਹਮਲੇ ਨੇ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਰੰਗਲਾ ਪੰਜਾਬ ਨਹੀਂ ਸਗੋਂ ਅਫਗਾਨਿਸਤਾਨ ਬਣ ਰਿਹਾ ਹੈ, ਜਿੱਥੇ ਨਾ ਆਮ ਆਦਮੀ ਸੁਰੱਖਿਅਤ ਹੈ ਅਤੇ ਨਾ ਹੀ ਕੋਈ ਵਿਅਕਤੀ ਵਿਸ਼ੇਸ਼। ਉਨ੍ਹਾਂ ਕਿਹਾ ਕਿ ਭਾਜਪਾ ਆਗੂ ਦੇ ਘਰ ’ਤੇ ਹਮਲਾ ਕਾਨੂੰਨ ਵਿਵਸਥਾ ਦੀ ਮੂੰਹ ਬੋਲਦੀ ਤਸਵੀਰ ਹੈ। ਉਨ੍ਹਾਂ ਕਿਹਾ ਕਿ ਜੇ ਸਾਬਕਾ ਮੰਤਰੀ ਅਤੇ ਸਿਆਸੀ ਆਗੂ ਸੁਰੱਖਿਅਤ ਨਹੀਂ ਹੈ ਤਾਂ ਆਮ ਆਦਮੀ ਦੀ ਕੀ ਸੁਰੱਖਿਆ ਹੋਵੇਗੀ, ਇਸ ਦਾ ਸਹਿਜੇ ਹੀ ਅੰਦਾਜ਼ਾ ਲਾਇਆ ਜਾ ਸਕਦਾ ਹੈ। ਭਾਜਪਾ ਆਗੂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੋਲੋਂ ਨੈਤਿਕ ਆਧਾਰ ’ਤੇ ਅਸਤੀਫੇ ਦੀ ਮੰਗ ਕੀਤੀ ਹੈ।

ਇਸ ਮੌਕੇ ਰੋਸ ਵਿਖਾਵੇ ਵਿੱਚ ਸੁਖਮਿੰਦਰ ਸਿੰਘ ਪਿੰਟੂ, ਡਾ. ਰਾਮ ਚਾਵਲਾ, ਸਲਿਲ ਕਪੂਰ, ਸੰਜੈ ਸ਼ਰਮਾ, ਪਰਮਜੀਤ ਸਿੰਘ ਬੱਤਰਾ, ਜਸਪਾਲ ਸਿੰਘ, ਗੌਰਵ ਗਿੱਲ, ਅਜੈ ਬੀਰਪਾਲ ਸਿੰਘ ਰੰਧਾਵਾ, ਸਰਬਜੀਤ ਸਿੰਘ ਛੰਟੀ, ਮਨਿੰਦਰ ਸਿੰਘ ਠੇਕੇਦਾਰ, ਕੰਵਲਜੀਤ ਸਿੰਘ ਸੰਨੀ, ਗੌਰਵ ਗਿੱਲ ਤੇ ਹੋਰ ਕਈ ਆਗੂ ਤੇ ਕਾਰਕੁਨ ਸ਼ਾਮਲ ਸਨ।

Advertisement
Author Image

Advertisement