ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਰਾਸਤੀ ਟੈਕਸ ਦੇ ਮਾਮਲੇ ਵਿੱਚ ਭਾਜਪਾ ਵੱਲੋਂ ਕਾਂਗਰਸ ਖ਼ਿਲਾਫ਼ ਮੁਜ਼ਾਹਰਾ

08:44 AM Apr 25, 2024 IST
ਕਾਂਗਰਸ ਦੇ ਹੈੱਡਕੁਆਰਟਰ ਅੱਗੇ ਪ੍ਰਦਰਸ਼ਨ ਕਰਦੇ ਹੋਏ ਤਰੁਣ ਚੁੱਘ ਅਤੇ ਭਾਜਪਾ ਮਹਿਲਾ ਮੋਰਚਾ ਦੇ ਆਗੂ। -ਫੋਟੋ: ਦਿਓਲ

ਪੱਤਰ ਪ੍ਰੇਰਕ
ਨਵੀਂ ਦਿੱਲੀ, 24 ਅਪਰੈਲ
ਇੱਥੇ ਅੱਜ ਵਿਰਾਸਤੀ ਟੈਕਸ ਨੂੰ ਲੈ ਕੇ ਭਾਜਪਾ ਮਹਿਲਾ ਮੋਰਚਾ ਵੱਲੋਂ ਕੀਤੇ ਗਏ ਪ੍ਰਦਰਸ਼ਨ ਵਿੱਚ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਸਣੇ ਦਿੱਲੀ ਭਾਜਪਾ ਪ੍ਰਧਾਨ ਵਰਿੰਦਰ ਸਚਦੇਵਾ, ਦਿੱਲੀ ਮਹਿਲਾ ਮੋਰਚਾ ਦੀ ਸੂਬਾ ਪ੍ਰਧਾਨ ਰਿਚਾ ਪਾਂਡੇ ਮਿਸ਼ਰਾ, ਸੁਮਿਤ ਭਸੀਨ, ਯੋਗਿਤਾ ਸਿੰਘ ਸਣੇ ਮੋਰਚੇ ਦੇ ਆਗੂ ਤੇ ਵਰਕਰ ਹਾਜ਼ਰ ਸਨ। ਇਸ ਦੌਰਾਨ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਸੈਮ ਪਿਤਰੋਦਾ ਦੇ ਬਿਆਨਾਂ ਨਾਲ ਕਾਂਗਰਸ ਪੂਰੀ ਤਰ੍ਹਾਂ ਬੇਨਕਾਬ ਹੋ ਗਈ ਹੈ। ਉਨ੍ਹਾਂ ਕਿਹਾ ਕਿ ਜਿਵੇਂ ਖਦਸ਼ਾ ਸੀ, ਕਾਂਗਰਸ ਪਾਰਟੀ ਦਾ ਚੋਣ ਮਨੋਰਥ ਪੱਤਰ ਬਣਾਉਣ ਵਿੱਚ ਸੈਮ ਪਿਤਰੋਦਾ ਦੀ ਅਹਿਮ ਭੂਮਿਕਾ ਸੀ। ਉਨ੍ਹਾਂ ਕਿਹਾ ਕਿ ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਹ ਮੁੱਦਾ ਚੁੱਕਿਆ ਤਾਂ ਪੂਰੀ ਕਾਂਗਰਸ, ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ ਬੈਕਫੁੱਟ ’ਤੇ ਆ ਗਏ ਸਨ।
ਚੁੱਘ ਨੇ ਕਿਹਾ ਕਿ ਕਾਂਗਰਸ ਪਾਰਟੀ ਨੂੰ ਸੈਮ ਪਿਤਰੋਦਾ ਦੇ ਬਿਆਨ ਨੂੰ ਵਾਪਸ ਲੈਣਾ ਚਾਹੀਦਾ ਹੈ ਅਤੇ ਦੇਸ਼ ਦੀ ਜਨਤਾ ਨੂੰ ਸੈਮ ਪਿਤਰੋਦਾ ਦੇ ਬਿਆਨ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ। ਚੁੱਘ ਨੇ ਕਿਹਾ ਕਿ ਅੱਜ ਸੈਮ ਪਿਤਰੋਦਾ ਦੇ ਬਿਆਨ ਨੇ ਦੇਸ਼ ਦੇ ਸਾਹਮਣੇ ਕਾਂਗਰਸ ਦਾ ਉਦੇਸ਼ ਸਪੱਸ਼ਟ ਕਰ ਦਿੱਤਾ ਹੈ। ਕਾਂਗਰਸ ਦੇ ਚੋਣ ਮਨੋਰਥ ਪੱਤਰ ਵਿੱਚ ‘ਆਰਥਿਕ ਸਰਵੇਖਣ’ ਦਾ ਜ਼ਿਕਰ ਅਸਲ ਵਿਚ ਕਿਸ ਗੱਲ ਵੱਲ ਇਸ਼ਾਰਾ ਕਰਦਾ ਹੈ, ਕੀ ਕਾਂਗਰਸ ਸਾਡੇ ਦੇਸ਼ ਵਿਚ ਪਰਿਵਾਰਕ ਵਿਰਾਸਤ ਵਿਚ ਸੰਕਟ ਦੇ ਸਮੇਂ ਨੂੰ ਧਿਆਨ ਵਿਚ ਰੱਖਦੇ ਹੋਏ, 55 ਫ਼ੀਸਦੀ ਨੂੰ ਜ਼ਬਰਦਸਤੀ ਖੋਹ ਲਵੇਗੀ। ਉਨ੍ਹਾਂ ਸੈਮ ਪਿਤਰੋਦਾ ਦੇ ਬਿਆਨ ਦੀ ਨਿਖੇਧੀ ਕੀਤੀ।
ਇੱਥੇ ਕਾਂਗਰਸ ਹੈੱਡਕੁਆਰਟਰ 10, ਅਕਬਰ ਰੋਡ ਦੇ ਬਾਹਰ ਧਰਨੇ ਦੌਰਾਨ ਭਾਜਪਾ ਮਹਿਲਾ ਮੋਰਚਾ ਵਰਕਰਾਂ ਨੂੰ ਸੰਬੋਧਨ ਕਰਦਿਆਂ ਚੁੱਘ ਨੇ ਕਿਹਾ ਕਿ ਕਾਂਗਰਸ ਪਾਰਟੀ ਧਰੁਵੀਕਰਨ ਵਿੱਚ ਲੱਗੀ ਹੋਈ ਹੈ। ਵੋਟਾਂ ਕਦੇ ਵੀ ਧਰਮ ਦੇ ਆਧਾਰ ’ਤੇ ਨਹੀਂ ਮੰਗੀਆਂ ਜਾਂਦੀਆਂ। ਧਾਰਮਿਕ ਆਗੂ ਲੋਕਾਂ ਨੂੰ 100 ਫ਼ੀਸਦ ਵੋਟ ਪਾਉਣ ਲਈ ਕਹਿ ਰਹੇ ਹਨ। ਕੀ ਕਾਂਗਰਸ ਪਾਰਟੀ ਜਾਤ ਅਤੇ ਧਰਮ ਦੇ ਆਧਾਰ ’ਤੇ ਵੋਟਾਂ ਮੰਗਣਾ ਚਾਹੁੰਦੀ ਹੈ। ਕਾਂਗਰਸ ਪਾਰਟੀ ਦੇਸ਼ ਦੇ ਲੋਕਾਂ ਨੂੰ ਜਾਤ ਅਤੇ ਧਰਮ ਦੇ ਆਧਾਰ ’ਤੇ ਵੰਡਣ ਦੀ ਕੋਸ਼ਿਸ਼ ਕਰ ਰਹੀ ਹੈ।

Advertisement

Advertisement
Advertisement