ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭਾਜਪਾ ਪੰਜਾਬ ਦੀ ਸਭ ਤੋਂ ਵੱਡੀ ਦੁਸ਼ਮਣ: ਢਿੱਲੋਂ

07:38 AM Apr 19, 2024 IST
ਮਜੀਠਾ ਵਿੱਚ ਚੋਣ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਬਲਜਿੰਦਰ ਸਿੰਘ ਢਿੱਲੋਂ। -ਫੋਟੋ: ਮਾਨ

ਪੱਤਰ ਪ੍ਰੇਰਕ
ਮਜੀਠਾ, 18 ਅਪਰੈਲ
‘ਆਪ’ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਬਲਜਿੰਦਰ ਸਿੰਘ ਢਿੱਲੋਂ ਨੇ ਕਿਹਾ ਹੈ ਕਿ ਭਾਜਪਾ ਪੰਜਾਬ ਦੀ ਸਭ ਤੋਂ ਵੱਡੀ ਦੁਸ਼ਮਣ ਪਾਰਟੀ ਹੈ, ਜੋ ਪੰਜਾਬ ਨੂੰ ਬਰਬਾਦ ਕਰਨਾ ਚਾਹੁੰਦੀ ਹੈ।
ਅੱਜ ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਦੇ ਹੱਕ ਵਿੱਚ ਵਿਧਾਨ ਸਭਾ ਹਲਕਾ ਮਜੀਠਾ ਅਤੇ ਰਾਜਾਸਾਂਸੀ ਵਿੱਚ ਵੱਖ ਵੱਖ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਢਿੱਲੋਂ ਨੇ ਕਿਹਾ ਕਿ ਭਾਜਪਾ ਦਾ ਸਿਰਫ਼ ਇੱਕ ਨੁਕਾਤੀ ਪ੍ਰੋਗਰਾਮ ਹੈ ਕਿ ਦੇਸ਼ ਦੇ ਲੋਕਾਂ ਨੂੰ ਬਰਬਾਦ ਕਰ ਕੇ ਕਾਰਪੋਰੇਟ ਘਰਾਣਿਆਂ ਨੂੰ ਖ਼ੁਸ਼ਹਾਲ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਅਤੇ ਸਰਹੱਦੀ ਖੇਤਰ ਹੋਰਨਾਂ ਸ਼ਹਿਰਾਂ ਦੇ ਮੁਕਾਬਲੇ ਕਾਫ਼ੀ ਪਛੜੇ ਹੋਏ ਹਨ। ਇਸ ਨੂੰ ਮੁੜ ਲੀਹ ’ਤੇ ਲਿਆਉਣ ਲਈ ਧਾਲੀਵਾਲ ਵਰਗੇ ਇਮਾਨਦਾਰ ਤੇ ਮਿਹਨਤੀ ਆਗੂ ਨੂੰ ਅੱਗੇ ਲੈ ਕੇ ਆਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਤੋਂ ਫਲ਼, ਸਬਜ਼ੀਆਂ, ਅਤੇ ਹੋਰ ਸਾਮਾਨ ਅਟਾਰੀ ਸਰਹੱਦ ਅਤੇ ਜਹਾਜ਼ਾਂ ਰਾਹੀਂ ਵਿਦੇਸ਼ਾਂ ਨੂੰ ਭੇਜਿਆ ਜਾ ਸਕਦਾ ਹੈ ਪਰ ਕੇਂਦਰ ਦੀ ਭਾਜਪਾ ਸਰਕਾਰ ਜਾਣਬੁੱਝ ਕੇ ਇਹ ਨਹੀਂ ਕਰ ਰਹੀ। ਇਸ ਮੌਕੇ ਉਨ੍ਹਾਂ ਨਾਲ ਮਜੀਠਾ ਹਲਕੇ ਦੇ ਇੰਚਾਰਜ ਜਗਵਿੰਦਰਪਾਲ ਸਿੰਘ ਜੱਗਾ ਮਜੀਠੀਆ ਅਤੇ ਰਾਜਾਸਾਂਸੀ ਹਲਕੇ ਦੇ ਇੰਚਾਰਜ ਬਲਦੇਵ ਸਿੰਘ ਮਿਆਦੀਆਂ ਹਾਜ਼ਰ ਸਨ।

Advertisement

Advertisement
Advertisement