ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭਾਜਪਾ ਕਿਸਾਨਾਂ ਨਾਲ ਗੱਲਬਾਤ ਲਈ ਤਿਆਰ: ਪਿਊਸ਼ ਗੋਇਲ

07:59 AM May 26, 2024 IST
ਪ੍ਰੈੱਸ ਕਾਨਫਰੰਸ ਦੌਰਾਨ ਸੰਬੋਧਨ ਕਰਦੇ ਹੋਏ ਕੇਂਦਰੀ ਮੰਤਰੀ ਪਿਊਸ਼ ਗੋਇਲ। -ਫੋਟੋ: ਏਐੱਨਆਈ

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 25 ਮਈ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਤੋਂ ਇਕ ਦਿਨ ਬਾਅਦ ਭਾਜਪਾ ਨੇ ਕਿਸਾਨ ਮੁੱਦਿਆਂ ਦੇ ਹੱਲ ਲਈ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਗੱਲਬਾਤ ਦਾ ਸੱਦਾ ਦਿੱਤਾ ਹੈ। ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਦੇ ਹੱਕ ਵਿੱਚ ਪ੍ਰਚਾਰ ਕਰਨ ਆਏ ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਕਿਸਾਨਾਂ ਨੂੰ ਅੰਦੋਲਨ ਦਾ ਰਸਤਾ ਛੱਡਣ ਦੀ ਅਪੀਲ ਕੀਤੀ ਅਤੇ ਆਪਣੇ ਮਸਲੇ ਮੇਜ਼ ’ਤੇ ਬੈਠ ਕੇ ਹੱਲ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਦੋਵਾਂ ਧਿਰਾਂ ਵਿਚਕਾਰ ਮੁੱਢਲੀ ਗੱਲਬਾਤ ਹਾਂ-ਪੱਖੀ ਹੋਈ ਸੀ ਪਰ ਕੁਝ ਭੁਲੇਖਿਆਂ ਕਾਰਨ ਗੱਲਬਾਤ ਕਿਸੇ ਸਿੱਟੇ ’ਤੇ ਨਹੀਂ ਪਹੁੰਚ ਸਕੀ। ਉਨ੍ਹਾਂ ਕਿਹਾ ਕਿ ਭਾਜਪਾ ਦੇ ਦਰਵਾਜ਼ੇ ਕਿਸਾਨਾਂ ਨਾਲ ਗੱਲਬਾਤ ਲਈ ਖੁੱਲ੍ਹੇ ਹਨ।
ਭਾਜਪਾ ਸਰਕਾਰ ਨੇ ਫ਼ਸਲ ’ਤੇ ਵਧਾਈ ਹੋਈ ਐੱਮਐੱਸਪੀ ਹੀ ਦਿੱਤੀ ਹੈ ਅਤੇ ਇਹ ਲਾਗੂ ਵੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣਾ ਭਾਜਪਾ ਸਰਕਾਰ ਦੀ ਤਰਜੀਹ ਹੋਵੇਗੀ। ਭਾਜਪਾ ਸਰਕਾਰ ਰਾਜ ’ਚੋਂ ਨਸ਼ਿਆਂ ਦੇ ਖਾਤਮੇ ਲਈ ਸੁਰੱਖਿਆ ਏਜੰਸੀਆਂ ਦੀ ਸ਼ਮੂਲੀਅਤ ਨਾਲ ਇੱਕ ਬਹੁਮੰਤਵੀ ਟਾਸਕ ਫੋਰਸ ਤਿਆਰ ਕਰੇਗੀ ਜੋ ਨਸ਼ਿਆਂ ਦੇ ਖਾਤਮੇ ਲਈ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਭਾਰਤ ਵਿਸ਼ਵ ਪੱਧਰ ’ਤੇ ਇੱਕ ਵਿਕਾਸਸ਼ੀਲ ਦੇਸ਼ ਹੈ ਅਤੇ ਭਾਜਪਾ ਦਾ ਟੀਚਾ ਪੰਜਾਬ ਖਾਸ ਕਰ ਕੇ ਅੰਮ੍ਰਿਤਸਰ ਨੂੰ ਇਸ ਤਰੱਕੀ ਦਾ ਹਿੱਸਾ ਬਣਾਉਣਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸੂਬੇ ਦੀ ਮੌਜੂਦਾ ਸ਼ਾਸਨ ਪ੍ਰਣਾਲੀ ਇਸ ਵਿੱਚ ਵੱਡਾ ਰੋੜਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਟੈਕਸਟਾਈਲ ਪਾਰਕ ਸਕੀਮ ਦਾ ਹਿੱਸਾ ਬਣਨ ਵਿੱਚ ਪਛੜ ਗਿਆ ਹੈ ਕਿਉਂਕਿ ਸੂਬਾ ਸਰਕਾਰ ਨੇ ਪ੍ਰਾਜੈਕਟ ਲਈ ਬੁਨਿਆਦੀ ਢਾਂਚੇ ਬਾਰੇ ਠੋਸ ਪ੍ਰਸਤਾਵ ਪੇਸ਼ ਨਹੀ ਕੀਤਾ ਅਤੇ ਅੱਧੀ ਅਧੂਰੀ ਰਿਪੋਟਰ ਪੇਸ਼ ਕੀਤੀ।
ਇਸ ਮੌਕੇ ਉਨ੍ਹਾਂ 1984 ਵਿੱਚ ਕਾਂਗਰਸ ਸ਼ਾਸਨ ਦੌਰਾਨ ਵਾਪਰੇ ਸਾਕਾ ਨੀਲਾ ਤਾਰਾ ਦਾ ਜ਼ਿਕਰ ਕੀਤਾ ਅਤੇ ਕਿਹਾ ਕਿ ਦੂਜੇ ਪਾਸੇ ਭਾਜਪਾ ਨੇ ਸਿੱਖ ਭਾਵਨਾਵਾਂ ਦੇ ਮੱਦੇਨਜ਼ਰ ਗੁਰਪੁਰਬ ਅਤੇ ‘ਵੀਰ ਬਾਲ ਦਿਵਸ’ ਵਿਸ਼ਵ ਪੱਧਰ ’ਤੇ ਮਨਾਏ ਹਨ। ਅਟਾਰੀ ਸਰਹੱਦ ਰਸਤੇ ਦੁਵੱਲਾ ਵਪਾਰ ਸ਼ੁਰੂ ਕਰਨ ਬਾਰੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਸਪੱਸ਼ਟ ਕਿਹਾ ਕਿ ਅਟਾਰੀ-ਵਾਹਗਾ ਵਪਾਰ ਨੂੰ ਪਾਕਿਸਤਾਨ ਵਾਲੇ ਪਾਸਿਓਂ ਬੰਦ ਕੀਤਾ ਗਿਆ ਸੀ। ਇਸ ਦੌਰਾਨ ਉਨ੍ਹਾਂ ਭਾਜਪਾ ਆਗੂ ਮਨਿੰਦਰਜੀਤ ਸਿੰਘ ਸਿਰਸਾ ਅਤੇ ਹੋਰ ਸਥਾਨਕ ਆਗੂਆਂ ਨਾਲ ਹਰਿਮੰਦਰ ਸਾਹਿਬ ਮੱਥਾ ਵੀ ਟੇਕਿਆ।

Advertisement

Advertisement
Advertisement