ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਭਾਜਪਾ ਤਿਆਰ: ਪ੍ਰਨੀਤ ਕੌਰ
07:44 AM Jul 30, 2024 IST
Advertisement
ਪੱਤਰ ਪ੍ਰੇਰਕ
ਮਾਨਸਾ, 29 ਜੁਲਾਈ
ਭਾਜਪਾ ਦੀ ਸੀਨੀਅਰ ਆਗੂ ਪ੍ਰਨੀਤ ਕੌਰ ਨੇ ਕਿਹਾ ਕਿ ਪਾਰਟੀ ਪੰਜਾਬ ਵਿੱਚ ਆ ਰਹੀਆਂ ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾਂ ਪੂਰੀ ਤਿਆਰੀ ਨਾਲ ਲੜੇਗੀ। ਉਨ੍ਹਾਂ ਕਿਹਾ ਕਿ ਜਿਵੇਂ ਪੰਜਾਬ ਵਿੱਚ ਭਾਜਪਾ ਦਾ ਲੋਕ ਸਭਾ ਚੋਣਾਂ ਦੌਰਾਨ ਗਰਾਫ ਉੱਚਾ ਹੋਇਆ ਹੈ ਅਤੇ ਜਲੰਧਰ (ਪੱਛਮੀ) ਹਲਕੇ ’ਚ ਪਾਰਟੀ ਨੇ ਕਾਂਗਰਸ ਨੂੰ ਪਛਾੜਦੇ ਹੋਏ ਦੂਜਾ ਸਥਾਨ ਹਾਸਲ ਕੀਤਾ ਹੈ, ਉਸੇ ਤਰ੍ਹਾਂ ਇਨ੍ਹਾਂ ਜ਼ਿਮਨੀ ਚੋਣਾਂ ਵਿੱਚ ਪਾਰਟੀ ਦੀ ਮਹੱਤਵਪੂਰਨ ਪੁਜ਼ੀਸ਼ਨ ਸਭ ਦੇ ਸਾਹਮਣੇ ਆਵੇਗੀ। ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਕਾਰਪੋਰੇਸ਼ਨ, ਨਗਰ ਕੌਂਸਲ, ਪੰਚਾਇਤੀ ਚੋਣਾਂ ਵਿੱਚ ਪਾਰਟੀ ਆਪਣੇ ਵਰਕਰਾਂ ਨੂੰ ਪੂਰੀ ਤਿਆਰੀ ਨਾਲ ਮੈਦਾਨ ਵਿੱਚ ਉਤਾਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਦੂਜੀਆਂ ਪਾਰਟੀਆਂ ਦੀਆਂ ਮਾੜੀਆਂ ਨੀਤੀਆਂ ਹੀ ਹੁਣ ਉਨ੍ਹਾਂ ਨੂੰ ਡੋਬਾ ਦੇਣ ਲੱਗੀਆਂ ਹਨ।
Advertisement
Advertisement
Advertisement