ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਾਜਪਾ ਨੂੰ 2023-24 ਵਿੱਚ ਮਿਲਿਆ 2600 ਕਰੋੜ ਰੁਪਏ ਤੋਂ ਵੱਧ ਦਾ ਚੰਦਾ

06:20 AM Dec 27, 2024 IST

* ਕਾਂਗਰਸ ਨੂੰ 281 ਕਰੋੜ ਰੁਪਏ ਮਿਲੇ
* ਚੋਣ ਕਮਿਸ਼ਨ ਦੀ ਰਿਪੋਰਟ ਵਿੱਚ ਖੁਲਾਸਾ

Advertisement

ਨਵੀਂ ਦਿੱਲੀ, 26 ਦਸੰਬਰ
ਸੱਤਾਧਾਰੀ ਭਾਜਪਾ ਨੂੰ ਵਿੱਤੀ ਸਾਲ 2023-24 ਦੌਰਾਨ 2,604.74 ਕਰੋੜ ਰੁਪਏ ਚੰਦਾ ਮਿਲਿਆ ਜਦਕਿ ਵਿਰੋਧੀ ਪਾਰਟੀ ਕਾਂਗਰਸ ਨੂੰ 281.38 ਕਰੋੜ ਰੁਪਏ ਪ੍ਰਾਪਤ ਹੋਏ। ਚੋਣ ਕਮਿਸ਼ਨ ਵੱਲੋਂ ਜਨਤਕ ਕੀਤੀ ਗਈ ਦੋਵਾਂ ਪਾਰਟੀਆਂ ਦੀ ਚੰਦਾ ਰਿਪੋਰਟ ’ਚ ਇਹ ਖੁਲਾਸਾ ਹੋਇਆ। ਰਿਪੋਰਟ ’ਚ ਸੂਚੀਬੱਧ ਚੰਦਾ ਲੋਕ ਸਭਾ ਚੋਣਾਂ ਤੋਂ ਪਹਿਲਾਂ 31 ਮਾਰਚ 2024 ਤੱਕ ਪ੍ਰਾਪਤ ਹੋਇਆ ਸੀ।
ਰਿਪੋਰਟ ਅਨੁਸਾਰ ਸਾਲ 2023-24 ਦੌਰਾਨ ਭਾਜਪਾ ਨੂੰ ਪਰੂਡੈਂਟ ਇਲੈੱਕਟੋਰਲ ਟਰੱਸਟ ਤੋਂ 723 ਕਰੋੜ ਰੁਪਏ ਤੋਂ ਵੱਧ, ਟ੍ਰਿਮਫ ਇਲੈੱਕਟੋਰਲ ਟਰੱਸਟ ਤੋਂ 127 ਕਰੋੜ ਰੁੁਪਏ ਤੋਂ ਵੱਧ ਜਦਕਿ ਐਇੰਜ਼ੀਗਾਰਟਿਗ ਇਲੈੱਕਟੋਰਲ ਟਰੱਸਟ ਤੋਂ 17 ਲੱਖ ਰੁਪਏ ਤੋਂ ਵੱਧ ਦਾ ਚੰਦਾ ਮਿਲਿਆ। ਰਿਪੋਰਟ ’ਚ ਕਿਹਾ ਗਿਆ ਕਿ ਕਾਂਗਰਸ ਨੂੰ ਪਰੂਡੈਂਟ ਇਲੈੱਕਟੋਰਲ ਟਰੱਸਟ ਤੋਂ 150 ਕਰੋੜ ਰੁਪਏ ਤੋਂ ਵੱਧ ਦਾ ਚੰਦਾ ਮਿਲਿਆ। ਦਿਲਚਸਪ ਗੱਲ ਇਹ ਹੈ ਕਿ ਕਾਂਗਰਸ ਨੂੰ 1.38 ਲੱਖ ਰੁਪਏ ਦਾ ਅਜਿਹਾ ਚੰਦਾ ਮਿਲਿਆ, ਜੋ ਸੋਨੀਆ ਗਾਂਧੀ, ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਵਾਡਰਾ ਸਣੇ ਹੋਰ ਆਗੂਆਂ ਤੋਂ ਪ੍ਰਾਪਤ ਹੋਇਆ। -ਪੀਟੀਆਈ

‘ਆਪ’ ਨੂੰ 11.06 ਕਰੋੜ ਰੁਪਏ ਚੰਦਾ ਪ੍ਰਾਪਤ ਹੋਇਆ

‘ਆਪ’ ਨੂੰ ਵਿੱਤੀ ਸਾਲ 2023-24 ਦੌਰਾਨ 11.06 ਕਰੋੜ ਰੁਪਏ ਤੋਂ ਵੱਧ ਦਾ ਚੰਦਾ ਮਿਲਿਆ ਜਦਕਿ ਸੀਪੀਆਈ-ਐੱਮ ਨੂੰ 7.64 ਕਰੋੜ ਰੁਪਏ ਤੋਂ ਵੱਧ ਦਾ ਚੰਦਾ ਪ੍ਰਾਪਤ ਹੋਇਆ। ਰਿਪੋਰਟ ਮੁਤਾਬਕ ਪੂਰਬ-ਉੱਤਰ ਵਿੱਚ ਇਕਲੌਤੀ ਮਾਨਤਾ ਪ੍ਰਾਪਤ ਕੌਮੀ ਪਾਰਟੀ ਨੈਸ਼ਨਲ ਪੀਪਲਜ਼ ਪਾਰਟੀ ਨੂੰ 14.85 ਰੁਪਏ ਤੋਂ ਵੱਧ ਚੰਦਾ ਮਿਲਿਆ।

Advertisement

Advertisement