ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਰੁਣਾਚਲ ਪ੍ਰਦੇਸ਼ ਵਿੱਚ ਫਿਰ ਖਿੜਿਆ ‘ਕਮਲ’

04:39 PM Jun 02, 2024 IST
ਮੁੱਖ ਮੰਤਰੀ ਪੇਮਾ ਖਾਂਡੂ ਨੂੰ ਗਲੇ ਮਿਲ ਕੇ ਜਿੱਤ ਦੀ ਮੁਬਾਰਕਬਾਦ ਦਿੰਦਾ ਹੋਇਆ ਭਾਜਪਾ ਆਗੂ। -ਫੋਟੋ: ਪੀਟੀਆਈ

ਈਟਾਨਗਰ, 2 ਜੂਨ
ਭਾਰਤੀ ਜਨਤਾ ਪਾਰਟੀ ਅੱਜ 60 ਮੈਂਬਰੀ ਵਿਧਾਨ ਸਭਾ ’ਚ 46 ਸੀਟਾਂ ਜਿੱਤ ਕੇ ਲਗਾਤਾਰ ਤੀਜੀ ਵਾਰ ਅਰੁਣਾਚਲ ਪ੍ਰਦੇਸ਼ ਦੀ ਸੱਤਾ ਵਿੱਚ ਪਰਤੀ। ਚੋਣ ਕਮਿਸ਼ਨ ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਰੁਣਾਚਲ ਪ੍ਰਦੇਸ਼ ਵਿੱਚ 50 ਵਿਧਾਨ ਸਭਾ ਸੀਟਾਂ ਲਈ ਅੱਜ ਸਵੇਰੇ 6 ਵਜੇ ਸਖ਼ਤ ਸੁਰੱਖਿਅਤ ਵਿਚਾਲੇ ਵੋਟਾਂ ਦੀ ਗਿਣਤੀ ਸ਼ੁਰੂ ਹੋਈ। ਭਾਜਪਾ ਨੇ 60 ਮੈਂਬਰੀ ਵਿਧਾਨ ਸਭਾ ’ਚੋਂ 10 ਸੀਟਾਂ ਪਹਿਲਾਂ ਹੀ ਨਿਰਵਿਰੋਧ ਜਿੱਤ ਲਈਆਂ ਹਨ। ਅਰੁਣਾਚਲ ਪ੍ਰਦੇਸ਼ ਵਿੱਚ ਚੋਣਾਂ ਦੇ ਪਹਿਲੇ ਗੇੜ ’ਚ 19 ਅਪਰੈਲ ਨੂੰ ਵਿਧਾਨ ਸਭਾ ਅਤੇ ਲੋਕ ਸਭਾ ਚੋਣਾਂ ਲਈ ਇਕੋ ਨਾਲ ਮਤਦਾਨ ਹੋਇਆ ਸੀ। ਭਾਜਪਾ ਨੇ ਬਾਕੀ ਰਹਿੰਦੀਆਂ 50 ਵਿੱਚੋਂ 36 ਸੀਟਾਂ ਜਿੱਤ ਲਈਆਂ ਹਨ। ਮੁੱਖ ਮੰਤਰੀ ਪੇਮਾ ਖਾਂਡੂ ਨਿਰਵਿਰੋਧ ਜਿੱਤਣ ਵਾਲੇ 10 ਉਮੀਦਵਾਰਾਂ ’ਚੋਂ ਇਕ ਹਨ। ਉੱਧਰ, ਨੈਸ਼ਨਲ ਪੀਪਲਜ਼ ਪਾਰਟੀ (ਐੱਨਪੀਪੀ) ਨੇ ਪੰਜ ਸੀਟਾਂ ’ਤੇ ਜਿੱਤ ਹਾਸਲ ਕੀਤੀ ਹੈ। ਪੀਪਲਜ਼ ਪਾਰਟੀ ਆਫ਼ ਅਰੁਣਾਚਲ ਪ੍ਰਦੇਸ਼ ਨੇ ਦੋ ਅਤੇ ਰਾਸ਼ਟਰਵਾਦੀ ਕਾਂਗਰਸ ਪਾਰਟੀ ਨੇ ਤਿੰਨ ਸੀਟਾਂ ’ਤੇ ਜਿੱਤ ਹਾਸਲ ਕੀਤੀ ਹੈ। ਕਾਂਗਰਸ ਦੇ ਇਕ ਉਮੀਦਵਾਰ ਤੋਂ ਇਲਾਵਾ ਤਿੰਨ ਆਜ਼ਾਦ ਉਮੀਦਵਾਰ ਵੀ ਜਿੱਤ ਹਾਸਲ ਕਰਨ ’ਚ ਸਫ਼ਲ ਰਹੇ ਹਨ। -ਪੀਟੀਆਈ

Advertisement

Advertisement