ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬਿਹਾਰ ਵਿੱਚ ਚੋਣ ਮੁਹਿੰਮ ਲਈ ਟਰੰਪ ਤੇ ਪੂਤਿਨ ਨੂੰ ਵੀ ਸੱਦ ਲਵੇ ਭਾਜਪਾ: ਤੇਜਸਵੀ

08:00 AM May 02, 2024 IST

ਪਟਨਾ, 1 ਮਈ
ਰਾਸ਼ਟਰੀ ਜਨਤਾ ਦਲ (ਆਰਜੇਡੀ) ਆਗੂ ਤੇਜਸਵੀ ਯਾਦਵ ਨੇ 2019 ਦਾ ਪ੍ਰਦਰਸ਼ਨ ਦੁਹਰਾਉਣ ਲਈ ਬਿਹਾਰ ਆ ਰਹੀ ਭਾਜਪਾ ਦੀ ਸੀਨੀਅਰ ਲੀਡਰਸ਼ਿਪ ’ਤੇ ਵਿਅੰਗ ਕੱਸਦਿਆਂ ਕਿਹਾ ਕਿ ਉਨ੍ਹਾਂ ਨੂੰ ਸੂਬੇ ਵਿੱਚ ਚੋਣ ਮੁਹਿੰਮ ਦੌਰਾਨ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਅਤੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੂੰ ਵੀ ਸੱਦ ਲੈਣਾ ਚਾਹੀਦਾ ਹੈ। ਚੋਣ ਮੁਹਿੰਮ ਭਖਾਉਣ ਲਈ ਬਿਹਾਰ ਆ ਰਹੇ ਭਾਜਪਾ ਦੇ ਕੌਮੀ ਪ੍ਰਧਾਨ ਜੇ ਪੀ ਨੱਢਾ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਬਾਰੇ ਪੁੱਛੇ ਜਾਣ ’ਤੇ ਉਨ੍ਹਾਂ ਕਿਹਾ, ‘‘ਉਹ (ਭਾਜਪਾ) ਚੋਣ ਮੁਹਿੰਮ ਲਈ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਟਰੰਪ ਅਤੇ ਰੂਸ ਦੇ ਰਾਸ਼ਟਰਪਤੀ ਪੂਤਿਨ ਨੂੰ ਕਿਉਂ ਨਹੀਂ ਸੱਦ ਲੈਂਦੇ। ਇਸ ਨਾਲ ਉਨ੍ਹਾਂ ਨੂੰ ਮਦਦ ਹੀ ਮਿਲੇਗੀ।’’ ਤੇਜਸਵੀ ਯਾਦਵ ਨੇ ਭਾਜਪਾ ’ਤੇ ਸਾਬਕਾ ਮੁੱਖ ਮੰਤਰੀ ਕਰਪੂਰੀ ਠਾਕੁਰ ਦੀ ਵਿਚਾਰਧਾਰਾ ਦਾ ਵਿਰੋਧ ਕਰਨ ਦਾ ਦੋਸ਼ ਵੀ ਲਾਇਆ। ਉਨ੍ਹਾਂ ਕਿਹਾ, ‘‘ਰਾਖਵਾਂਕਰਨ ਦੇ ਮੁੱਦੇ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੋ ਵੀ ਕਹਿ ਰਹੇ ਹਨ, ਉਹ ਝੂਠ ਹੈ। ਕਰਪੂਰੀ ਠਾਕੁਰ ਨੇ ਬਿਹਾਰ ਦੀ ਪਿੱਛੜੀ ਜਾਤੀ ਦੇ ਲੋਕਾਂ ਨੂੰ ਰਾਖਵਾਂਕਰਨ ਦਿੱਤਾ ਸੀ। ਉਨ੍ਹਾਂ ਨੇ ਹਾਲ ਹੀ ਵਿੱਚ ਕਰਪੂਰੀ ਨੂੰ ‘ਭਾਰਤ ਰਤਨ’ ਦਿੱਤਾ ਹੈ ਪਰ ਉਨ੍ਹਾਂ ਦੇ ਸਿਧਾਂਤਾਂ ਦਾ ਵਿਰੋਧ ਕਰ ਰਹੇ ਹਨ।’’ ਸਾਬਕਾ ਉਪ ਮੁੱਖ ਮੰਤਰੀ ਨੇ ਦੇਸ਼ ਵਿੱਚ ਵਿਰੋਧੀ ਧਿਰ ਦੇ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਰੱਦ ਕੀਤੇ ਜਾਣ ਪਿੱਛੇ ਭਾਜਪਾ ਦਾ ਹੱਥ ਹੋਣ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ, “ਭਾਜਪਾ ਨੇ ਦੇਸ਼ ਵਿੱਚ ਤਾਨਾਸ਼ਾਹੀ ਦੀ ਚੋਣ ਕੀਤੀ ਹੈ। ਭਾਵੇਂ ਸੂਰਤ ਹੋਵੇ, ਇੰਦੌਰ ਹੋਵੇ ਜਾਂ ਉੱਤਰ ਪ੍ਰਦੇਸ਼ ਦੀਆਂ ਕਈ ਥਾਵਾਂ, ਉਨ੍ਹਾਂ ਦੇ ਉਮੀਦਵਾਰਾਂ ਨੂੰ ਜਿਤਾਇਆ ਜਾ ਰਿਹਾ ਹੈ ਅਤੇ ਵਿਰੋਧੀ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਰੱਦ ਕੀਤੀਆਂ ਜਾ ਰਹੀਆਂ ਹਨ। ਜੇਕਰ ਇਹ ਤਾਨਾਸ਼ਾਹੀ ਨਹੀਂ ਤਾਂ ਹੋਰ ਕੀ ਹੈ?’’ -ਆਈਏਐੱਨਐੱਸ

Advertisement

Advertisement
Advertisement