ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੰਗਨਾ ਨੂੰ ਬਾਹਰ ਦਾ ਰਾਹ ਦਿਖਾਵੇ ਭਾਜਪਾ: ਭੱਟੀ

07:00 AM Sep 26, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 25 ਸਤੰਬਰ
ਫਿਲਮੀ ਅਦਾਕਾਰਾ ਤੇ ਭਾਜਪਾ ਦੀ ਸੰਸਦ ਮੈਂਬਰ ਕੰਗਨਾ ਰਣੌਤ ਵੱਲੋਂ ਲੰਘੇ ਦਿਨ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਦਿੱਤੇ ਬਿਆਨ ਤੋਂ ਬਾਅਦ ਚੰਡੀਗੜ੍ਹ ਭਾਜਪਾ ਦੇ ਸੀਨੀਅਰ ਮੀਤ ਪ੍ਰਧਾਨ ਰਾਮਵੀਰ ਭੱਟੀ ਕੰਗਨਾ ਰਣੌਤ ਦੇ ਖ਼ਿਲਾਫ਼ ਨਿੱਤਰ ਆਏ ਹਨ। ਸ੍ਰੀ ਭੱਟੀ ਨੇ ਕੰਗਨਾ ’ਤੇ ਅਜਿਹੀ ਬਿਆਨਬਾਜ਼ੀ ਰਾਹੀਂ ਲੋਕਾਂ ਵਿੱਚ ਆਪਸੀ ਭਾਈਚਾਰਕ ਸਾਂਝ ਖ਼ਤਮ ਕਰਨ ਦੇ ਦੋਸ਼ ਲਗਾਏ ਹਨ। ਉਨ੍ਹਾਂ ਨੇ ਪਾਰਟੀ ਹਾਈਕਮਾਂਡ ਤੋਂ ਵੀ ਮੰਗ ਕੀਤੀ ਹੈ ਕਿ ਕੰਗਨਾ ਨੂੰ ਪਾਰਟੀ ਵਿੱਚ ਬਾਹਰ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉਹ ਪਾਰਟੀ ਹਾਈਕਮਾਂਡ ਨੂੰ ਇਸ ਬਾਰੇ ਲਿਖਤੀ ਤੌਰ ’ਤੇ ਪੱਤਰ ਵੀ ਭੇਜਣਗੇ। ਜ਼ਿਕਰਯੋਗ ਹੈ ਕਿ ਕੰਗਨਾ ਰਣੌਤ ਨੇ ਲੰਘੇ ਦਿਨ ਦਿੱਤੇ ਬਿਆਨਾਂ ਤੋਂ ਅੱਜ ਯੂ-ਟਰਨ ਲੈ ਲਿਆ ਹੈ।
ਭਾਜਪਾ ਆਗੂ ਨੇ ਕਿਹਾ ਕਿ ਕੰਗਨਾ ਰਣੌਤ ਨੇ ਪਹਿਲਾਂ ਵੀ ਕਈ ਵਾਰ ਕਿਸਾਨ ਅੰਦੋਲਨ ਤੇ ਕਿਸਾਨੀ ਬਾਰੇ ਅਪਸ਼ਬਦ ਕਹੇ ਹਨ ਤੇ ਹੁਣ ਫਿਰ ਕਿਸਾਨੀ ਵਿਰੁੱਧ ਗੱਲ ਕੀਤੀ ਹੈ। ਇਹ ਭਾਜਪਾ ਦੇ ਨਹੀਂ ਕੰਗਨਾ ਦੇ ਨਿੱਜੀ ਵਿਚਾਰ ਹਨ। ਉਨ੍ਹਾਂ ਕਿਹਾ ਕਿ ਭਾਜਪਾ ਕਿਸਾਨ ਹਿਤੈਸ਼ੀ ਪਾਰਟੀ ਹੈ ਜਿਸ ਵੱਲੋਂ ਕਿਸਾਨਾਂ ਸਣੇ ਹਰ ਵਰਗ ਦੇ ਲੋਕਾਂ ਦਾ ਧਿਆਨ ਰੱਖਿਆ ਜਾਂਦਾ ਹੈ, ਪਰ ਕੰਗਨਾ ਦੀ ਅਜਿਹੀ ਸ਼ਬਦਾਵਲੀ ਨੇ ਸਮਾਜ ਦੇ ਆਪਸੀ ਭਾਈਚਾਰੇ ਵਿੱਚ ਫੁੱਟ ਪਵਾਉਣ ਦਾ ਕੰਮ ਕੀਤਾ ਹੈ। ਸ੍ਰੀ ਭੱਟੀ ਨੇ ਕਿਹਾ ਕਿ ਕੰਗਨਾ ਦੀ ਅਜਿਹੀ ਸ਼ਬਦਾਵਲੀ ਦਾ ਸਿੱਧੇ ਤੌਰ ’ਤੇ ਅਸਰ ਪਾਰਟੀ ਦਾ ਸਾਖ ’ਤੇ ਪੈਂਦਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਨੂੰ ਕੰਗਨਾ ਰਣੌਤ ਦੀ ਅਜਿਹੀ ਸ਼ਬਦਾਵਲੀ ’ਤੇ ਸਖ਼ਤ ਰੁਖ਼ ਅਖ਼ਤਿਆਰ ਕਰਨਾ ਚਾਹੀਦਾ ਹੈ ਅਤੇ ਉਸ ਨੂੰ ਪਾਰਟੀ ਤੋਂ ਬਾਹਰ ਦਾ ਰਾਹ ਦਿਖਾਉਣਾ ਚਾਹੀਦਾ ਹੈ।

Advertisement

Advertisement