ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਾਜਪਾ ਨੂੰ ਕੰਗਨਾ ਰਣੌਤ ਵਿਰੁੱਧ ਠੋਸ ਕਾਰਵਾਈ ਕਰਨੀ ਚਾਹੀਦੀ ਹੈ: ਕੰਗ

10:13 AM Oct 04, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 3 ਅਕਤੂਬਰ
‘ਆਪ’ ਪੰਜਾਬ ਦੇ ਆਗੂ ਤੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਬੌਲੀਵੁੱਡ ਅਦਾਕਾਰਾ ਕੰਗਨਾ ਰਣੌਤ ਵੱਲੋਂ ਪੰਜਾਬੀ ਭਾਈਚਾਰੇ ਨੂੰ ਨਿਸ਼ਾਨਾ ਬਣਾਉਣ ਵਾਲੀ ਟਿੱਪਣੀ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਭਾਜਪਾ ਸ਼ਾਸਤ ਸੂਬਿਆਂ ਵਿੱਚ ਨਸ਼ਾ ਤਸਕਰਾ ਸਿਖਰ ’ਤੇ ਚੱਲ ਰਹੀ ਹੈ, ਜਿਸ ’ਤੇ ਭਾਜਪਾ ਹਮੇਸ਼ਾ ਪਰਦਾ ਪਾਉਣ ਦਾ ਕੰਮ ਕਰਦੀ ਹੈ। ਉਨ੍ਹਾਂ ਕਿਹਾ ਕਿ ਗੁਜਰਾਤ ਵਿੱਚ ਭਾਜਪਾ ਨੇ ਦਹਾਕਿਆਂ ਤੋਂ ਸੱਤਾ ਵਿੱਚ ਰਹਿਣ ਦੇ ਬਾਵਜੂਦ ਨਸ਼ਿਆਂ ਦੇ ਸੰਕਟ ਨਾਲ ਨਜਿੱਠਣ ਲਈ ਕੋਈ ਠੋਸ ਕਾਰਵਾਈ ਨਹੀਂ ਕੀਤੀ। ਸੰਸਦ ਮੈਂਬਰ ਨੇ ਰਣੌਤ ਦੇ ਬਿਆਨਾਂ ਪ੍ਰਤੀ ਉਸ ਦੇ ਨਕਾਰਾਤਮਕ ਰਵੱਈਏ ਲਈ ਭਾਜਪਾ ਦੀ ਵੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਕੰਗਨਾ ਦੇ ਨਫ਼ਰਤ ਭਰੇ ਭਾਸ਼ਣਾਂ ਲਈ ਉਸ ਵਿਰੁੱਧ ਠੋਸ ਕਾਰਵਾਈ ਕਰਨੀ ਚਾਹੀਦੀ ਹੈ, ਜੋ ਕਿ ਸਮਾਜ ਨੂੰ ਵੰਡਣ ਦਾ ਕੰਮ ਕਰ ਰਹੀ ਹੈ।

Advertisement

Advertisement