ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੇਜਰੀਵਾਲ ਦੇ ਘਰ ਦੇ ਬਾਹਰ ਭਾਜਪਾ ਵੱਲੋਂ ਨਾਅਰੇਬਾਜ਼ੀ

08:04 AM Nov 22, 2024 IST
‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਘਰ ਦੇ ਬਾਹਰ ਨਾਅਰੇਬਾਜ਼ੀ ਕਰਦੇ ਹੋਏ ਭਾਜਪਾ ਆਗੂ ਅਤੇ ਵਰਕਰ। -ਫੋਟੋ: ਪੀਟੀਆਈ

ਨਵੀਂ ਦਿੱਲੀ, 21 ਨਵੰਬਰ
ਕੌਮੀ ਰਾਜਧਾਨੀ ਵਿੱਚ ਭਾਰਤੀ ਜਨਤਾ ਪਾਰਟੀ ਨੇ ਅੱਜ ਇੱਥੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਦੇ ਬਾਹਰ ਪ੍ਰਦਸ਼ਨ ਕੀਤਾ। ਇਸ ਦੌਰਾਨ ਉਨ੍ਹਾਂ ‘ਆਪ’ ਸੁਪਰੀਮੋ ’ਤੇ ਦੋਸ਼ ਲਗਾਇਆ ਕਿ ਦਿੱਲੀ ਦੇ ਮੁੱਖ ਮੰਤਰੀ ਹੁੰਦਿਆਂ ਕੇਜਰੀਵਾਲ ਨੇ ਆਪਣੀ ਸਰਕਾਰੀ ਰਿਹਾਇਸ਼ ਦਾ ਨਵੀਨੀਕਰਨ ਕਰਨ ’ਤੇ ਅਤਿਆਧੁਨਿਕ ਆਲੀਸ਼ਾਨ ਵਸਤੂਆਂ ਦੀ ਵਰਤੋਂ ਕੀਤੀ ਹੈ। ਉਨ੍ਹਾਂ ਇਸ ਕਾਫ਼ੀ ਮਹਿੰਗੇ ਸਾਮਾਨ ਦੀ ਜਾਂਚ ਕਰਨ ਦੀ ਮੰਗ ਕੀਤੀ। ਮੁਜ਼ਾਹਰੇ ਦੌਰਾਨ ਕਾਫੀ ਪੁਲੀਸ ਤਾਇਨਾਤ ਸੀ। ਇਸ ਦੌਰਾਨ ਪੁਲੀਸ ਨੇ ਕੁੱਝ ਭਾਜਪਾ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ। ਹਿਰਾਸਤ ਵਿੱਚ ਲਏ ਆਗੂਆਂ ਨੂੰ ਨੇੜੇ ਸਥਿਤ ਥਾਣੇ ਵਿੱਚ ਕੁੱਝ ਸਮੇਂ ਲਈ ਬੰਦ ਕੀਤਾ ਗਿਆ। ਇਸ ਦੌਰਾਨ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਕਿਸੇ ਨੂੰ ਵੀ ਕਾਨੂੰਨ ਤੋੜਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਇਸ ਦੌਰਾਨ ਭਾਜਪਾ ਆਗੂਆਂ ਨੇ ਕਿਹਾ ਕਿ ਉਨ੍ਹਾਂ ਦੇ ਦਿੱਲੀ ਇਕਾਈ ਦੇ ਪ੍ਰਧਾਨ ਵੀਰੇਂਦਰ ਸਚਦੇਵਾ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਪ੍ਰਦਰਸ਼ਨ ਵਿੱਚ ਸਚਦੇਵਾ ਤੋਂ ਇਲਾਵਾ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਵਿਜੇਂਦਰ ਗੁਪਤਾ ਅਤੇ ਭਾਜਪਾ ਦੇ ਲੋਕ ਸਭਾ ਮੈਂਬਰਾਂ ਨੇ ਹਿੱਸਾ ਲਿਆ। ਇਸ ਦੌਰਾਨ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਫਿਰੋਜ਼ ਸ਼ਾਹ ਰੋਡ ’ਤੇ ਸਥਿਤ ਸਾਬਕਾ ਮੁੱਖ ਮੰਤਰੀ ਕੇਜਰੀਵਾਲ ਦੇ ਮੌਜੂਦਾ ਘਰ ਕੋਲ ਪ੍ਰਦਰਸ਼ਨ ਕੀਤਾ। ਜ਼ਿਕਰਯੋਗ ਹੈ ਕਿ ਕੇਜਰੀਵਾਲ ਨੇ ਇਸ ਸਾਲ ਅਕਤੂਬਰ ਵਿੱਚ ਦਿੱਲੀ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਕੇ 6 ਫਲੈਗਸਟਾਫ ਰੋਡ ਸਥਿਤ ਬੰਗਲਾ ਖਾਲੀ ਕਰ ਦਿੱਤਾ ਸੀ। ਭਾਜਪਾ ਨੇ ਬੰਗਲੇ ਦੀ ਮੁੜ ਉਸਾਰੀ ਦੌਰਾਨ ਉਲੰਘਣਾਵਾਂ ਦਾ ਦੋਸ਼ ਲਗਾਇਆ ਹੈ। ਇਸ ਦੌਰਾਨ ਭਾਜਪਾ ਆਗੂਆਂ ਨੇ ਦਾਅਵਾ ਕੀਤਾ ਕਿ ਇਸ ਬੰਗਲੇ ਵਿੱਚ ਨਵਨਿਰਮਾਣ ਵੇੇਲੇ ਕਾਫ਼ੀ ਮਹਿੰਗੇ ਸਾਮਾਨ ਦੀ ਵਰਤੋਂ ਕੀਤੀ ਗਹੀ। ਇਸ ਦੀ ਜਾਂਚ ਹੋਣੀ ਚਾਹੀਦੀ ਹੈ। ਭਾਜਪਾ ਆਗੂਆਂ ਨੇ ਇਸ ਦੌਰਾਨ ਆਮ ਆਦਮੀ ਪਾਰਟੀ ਅਤੇ ਕੇਜਰੀਵਾਲ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। -ਪੀਟੀਆਈ

Advertisement

ਸਾਬਕਾ ਮੰਤਰੀ ਕੈਲਾਸ਼ ਵੀ ਪ੍ਰਦਰਸ਼ਨ ਵਿੱਚ ਸ਼ਾਮਲ

ਇਸੇ ਹਫ਼ਤੇ ਦੀ ਸ਼ੁਰੂਆਤ ਮੌਕੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਦਿੱਲੀ ਦੇ ਸਾਬਕਾ ਮੰਤਰੀ ਕੈਲਾਸ਼ ਗਹਿਲੋਤ ਵੀ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ। ਉਨ੍ਹਾਂ ਭਾਜਪਾ ਆਗੂਆਂ ਨਾਲ ਸਾਬਕਾ ਮੁੱਖ ਮੰਤਰੀ ਕੇਜਰੀਵਾਲ ਅਤੇ ‘ਆਪ’ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

Advertisement
Advertisement