ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਾਜਪਾ ਦੇ ਬੁਲਾਰੇ ਵੱਲੋਂ ਸ਼੍ਰੋਮਣੀ ਕਮੇਟੀ ਬਾਰੇ ਬਿਆਨਬਾਜ਼ੀ ਨਿੰਦਣਯੋਗ: ਭਾਈ ਚਾਵਲਾ

09:00 AM Oct 26, 2024 IST

ਪੱਤਰ ਪ੍ਰੇਰਕ
ਸ੍ਰੀ ਆਨੰਦਪੁਰ ਸਾਹਿਬ, 25 ਅਕਤੂਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਬੁਲਾਰੇ ਤੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਕਿਹਾ ਕਿ ਭਾਜਪਾ ਪਹਿਲਾਂ ਗੁਪਤ ਢੰਗ ਨਾਲ ਜਿੱਥੇ ਸਿੱਖ ਮਾਮਲਿਆਂ ’ਚ ਦਖਲ਼ ਦੇ ਕੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਢਾਹ ਲਾ ਰਹੀ ਸੀ, ਹੁਣ ਭਾਜਪਾ ਦੇ ਕੌਮੀ ਬੁਲਾਰੇ ਆਰ.ਪੀ. ਸਿੰਘ ਵੱਲੋਂ ਸ਼ਰੇਆਮ ਇੱਕ ਟੀਵੀ ਪ੍ਰੋਗਰਾਮ ਵਿੱਚ ਸ਼੍ਰੋਮਣੀ ਕਮੇਟੀ ਨੂੰ ਕ੍ਰਿਸਚਨ ਕਮੇਟੀ ਕਿਹਾ ਜਾਣਾ ਸਾਬਿਤ ਕਰਦਾ ਹੈ ਕਿ ਭਾਜਪਾ ਦਾ ਸਿੱਖਾਂ ਪ੍ਰਤੀ ਕੀ ਏਜੰਡਾ ਹੈ। ਸਿੱਖਾਂ ’ਚ ਵਿਚਾਰਕ ਮੱਤਭੇਦ ਖੜ੍ਹੇ ਕਰਨ ਲਈ ਆਰ.ਪੀ. ਵੱਲੋਂ ਦਿੱਤੇ ਗਏ ਇਸ ਬਿਆਨ ਲਈ ਭਾਜਪਾ ਖੁੱਲ੍ਹੇ ਤੌਰ ’ਤੇ ਆਲੋਚਨਾ ਕਰੇ ਤੇ ਮੁਆਫੀ ਮੰਗੇ। ਉਹ ਅੱਜ ਇੱਥੇ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਭਾਈ ਚਾਵਲਾ ਨੇ ਕਿਹਾ ਕਿ ਆਰ.ਪੀ. ਸਿੰਘ ਵੱਲੋਂ ਇੱਕ ਟੀਵੀ ਚੈਨਲ ’ਤੇ ਸ਼੍ਰੋਮਣੀ ਕਮੇਟੀ ਨੂੰ ਕ੍ਰਿਸਚਨ ਕਮੇਟੀ ਕਹਿ ਕੇ ਸੰਬੋਧਨ ਕਰਨ ਦੀ ਉਹ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦੇ ਹਨ। ਭਾਈ ਚਾਵਲਾ ਨੇ ਕਿਹਾ ਕਿ ਆਰ.ਪੀ. ਸਿੰਘ ਤੁਰੰਤ ਪ੍ਰਭਾਵ ਤੋਂ ਸਮੁੱਚੀ ਸਿੱਖ ਕੌਮ ਤੋਂ ਮੁਆਫੀ ਮੰਗਣ ਨਹੀਂ ਤਾਂ ਦੇਸ਼-ਵਿਦੇਸ਼ ਦੀਆਂ ਸਮੁੱਚੀ ਸਿੱਖ ਸੰਗਤ ਉਨ੍ਹਾਂ ਦਾ ਵਿਰੋਧ ਕਰਨ ਲਈ ਮਜਬੂਰ ਹੋਵੇਗੀ। ਉਨ੍ਹਾਂ ਇਸ ਮਾਮਲੇ ’ਚ ਭਾਜਪਾ ਦੇ ਸੀਨੀਅਰ ਆਗੂਆਂ ਨੂੰ ਵੀ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ।

Advertisement

Advertisement