For the best experience, open
https://m.punjabitribuneonline.com
on your mobile browser.
Advertisement

ਭਾਜਪਾ ਰਾਮ ਮੰਦਰ ’ਤੇ ਸਿਆਸੀ ਰੋਟੀਆਂ ਸੇਕਣ ਲੱਗੀ: ਬੀਬੀ ਜਗੀਰ ਕੌਰ

07:01 AM May 04, 2024 IST
ਭਾਜਪਾ ਰਾਮ ਮੰਦਰ ’ਤੇ ਸਿਆਸੀ ਰੋਟੀਆਂ ਸੇਕਣ ਲੱਗੀ  ਬੀਬੀ ਜਗੀਰ ਕੌਰ
Advertisement

ਨਿੱਜੀ ਪੱਤਰ ਪ੍ਰੇਰਕ
ਜਲੰਧਰ, 3 ਮਈ
ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਕੇਪੀ ਦੇ ਹੱਕ ਵਿੱਚ ਕੀਤੀਆਂ ਚੋਣ ਮੀਟਿੰਗਾਂ ਦੌਰਾਨ ਭਾਜਪਾ, ਕਾਂਗਰਸ ਤੇ ‘ਆਪ’ ’ਤੇ ਤਿਖੇ ਨਿਸ਼ਾਨੇ ਸੇਧੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੀਆਂ ਕੌਮੀ ਪਾਰਟੀਆਂ ਕਦੇ ਵੀ ਪੰਜਾਬ ਦਾ ਭਲਾ ਨਹੀਂ ਕਰ ਸਕਦੀਆਂ। ਉਨ੍ਹਾਂ ਜਲੰਧਰ ਲੋਕ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਕੀਤੀਆਂ ਮੀਟਿੰਗਾਂ ਦੌਰਾਨ ਸਭ ਤੋਂ ਤਿੱਖਾ ਹਮਲਾ ਭਾਜਪਾ ’ਤੇ ਕੀਤਾ। ਬੀਬੀ ਜਗੀਰ ਕੌਰ ਨੇ ਕਿਹਾ ਕਿ ਅਯੁੱਧਿਆ ਵਿੱਚ ਬਣਾਏ ਭਗਵਾਨ ਰਾਮ ਦੇ ਮੰਦਰ ’ਤੇ ਵੋਟਾਂ ਮੰਗਣੀਆਂ ਭਾਜਪਾ ਨੂੰ ਸ਼ੋਭਾ ਨਹੀਂ ਦਿੰਦਾ। ਉਨ੍ਹਾਂ ਕਿਹਾ ਕਿ ਭਾਜਪਾ ਲੀਡਰਸ਼ਿਪ ਘੱਟ ਗਿਣਤੀਆਂ ਨੂੰ ਗਾਲ੍ਹਾਂ ਕੱਢ ਕੇ ਤੇ ਉਨ੍ਹਾਂ ’ਤੇ ਜ਼ੁਲਮ ਕਰਕੇ ਵੋਟਾਂ ਹਾਸਲ ਕਰਨਾ ਚਹੁੰਦੀ ਹੈ। ਉਨ੍ਹਾਂ ਕਿਹਾ ਕਿ ਰਾਮ ਮੰਦਰ ਕਰੋੜਾਂ ਹਿਂਦੂਆਂ ਦੀ ਆਸਥਾ ਦਾ ਕੇਂਦਰ ਹੈ ਪਰ ਭਾਜਪਾ ਰਾਮ ਮੰਦਰ ’ਤੇ ਆਪਣੀਆਂ ਸਿਆਸੀ ਰੋਟੀਆਂ ਸੇਕ ਰਹੀ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਕੌਮੀ ਪਾਰਟੀਆਂ ਕਦੇ ਵੀ ਕਿਸੇ ਸੂਬੇ ਦੇ ਹੱਕਾਂ ਦੀ ਗੱਲ ਨਹੀਂ ਕਰ ਸਕਦੀਆਂ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਖੇਤਰੀ ਪਾਰਟੀ ਹੈ ਜਿਹੜੀ ਕਿ ਪੰਜਾਬੀਆਂ ਦੀ ਮਾਂ ਪਾਰਟੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਾਣੀਆਂ ਨੂੰ ਲੁੱਟਿਆ ਜਾ ਰਿਹਾ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਕੋਈ ਵੀ ਕੌਮੀ ਪਾਰਟੀ ਪੰਜਾਬ ਦੇ ਪਾਣੀਆਂ ਦੀ ਰਾਖੀ ਨਹੀਂ ਕਰ ਸਕਦੀਆਂ। ਬੀਬੀ ਜਗੀਰ ਕੌਰ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਬੰਦੀ ਸਿੱਖਾਂ ਨੂੰ ਰਿਹਾਅ ਨਹੀਂ ਕਰਨਾ ਚਹੁੰਦੀ। ਉਨ੍ਹਾਂ ਕਿਹਾ ਕਿ ਹਰਸਿਮਰਤ ਕੌਰ ਬਾਦਲ ਨੇ ਜਦੋਂ ਬੰਦੀ ਸਿੱਖਾਂ ਦਾ ਮਾਮਲਾ ਲੋਕ ਸਭਾ ਵਿੱਚ ਉਠਾਇਆ ਸੀ ਤਾਂ ਕੇਂਦਰੀ ਗ੍ਰਹਿ ਮੰਤਰੀ ਦਾ ਜੋ ਵਤੀਰਾ ਸੀ ਉਹ ਸਮੁੱਚੀ ਸਿੱਖ ਕੌਮ ਨੂੰ ਬਦਨਾਮ ਕਰਨ ਵਾਲਾ ਸੀ। ਬੀਬੀ ਜਗੀਰ ਕੌਰ ਨੇ ਜਲੰਧਰ ਤੋਂ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਕੇਪੀ ਦੇ ਹੱਕ ਵਿੱਚ ਵੋਟਾਂ ਪਾਉਣ ਦੀ ਅਪੀਲ ਕੀਤੀ।

Advertisement

Advertisement
Author Image

sukhwinder singh

View all posts

Advertisement
Advertisement
×