For the best experience, open
https://m.punjabitribuneonline.com
on your mobile browser.
Advertisement

ਕਿਸਾਨਾਂ ਨੂੰ ਬਦਨਾਮ ਕਰਨ ਲੱਗੀ ਭਾਜਪਾ: ਰੁਲਦੂ ਸਿੰਘ

07:48 AM May 09, 2024 IST
ਕਿਸਾਨਾਂ ਨੂੰ ਬਦਨਾਮ ਕਰਨ ਲੱਗੀ ਭਾਜਪਾ  ਰੁਲਦੂ ਸਿੰਘ
Advertisement

ਜੋਗਿੰਦਰ ਸਿੰਘ ਮਾਨ
ਮਾਨਸਾ, 8 ਮਈ
ਕਿਸਾਨੀ ਫੰਡ ਵਿੱਚੋਂ ਹਰਿਆਣਾ ਵਿੱਚ ਸੌ ਕਰੋੜੀ ਫਾਈਵ ਸਟਾਰ ਹੋਟਲ ਬਣਾਉਣ ਦੀ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਵੀਡੀਓ ਨੂੰ ਸੰਯੁਕਤ ਕਿਸਾਨ ਮੋਰਚਾ ਦੇ ਪ੍ਰਮੁੱਖ ਆਗੂ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਕੇਂਦਰ ਦੀ ਭਾਜਪਾ ਸਰਕਾਰ ਅਤੇ ਉਸ ਦੇ ਭਗਤਾਂ ਵੱਲੋਂ ਫੈਲਾਈ ਅਫ਼ਵਾਹ ਕਰਾਰ ਦਿੱਤਾ ਹੈ। ਇੱਥੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂ ਰੁਲਦੂ ਸਿੰਘ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਦੇਸ਼ ਭਰ ਖਾਸ ਕਰ ਪੰਜਾਬ ਵਿੱਚ ਭਾਜਪਾ ਉਮੀਦਵਾਰਾਂ ਨੂੰ ਘੇਰ ਕੇ ਕਿਸਾਨੀ ਵਾਅਦੇ ਚੇਤੇ ਕਰਵਾਏ ਜਾ ਰਹੇ ਹਨ। ਕਿਸਾਨਾਂ ਨੂੰ ਅਜਿਹਾ ਕਰਨ ਤੋਂ ਰੋਕਣ ਲਈ ਭਾਜਪਾ ਅਜਿਹੇ ਹੱਥਕੰਡੇ ਅਪਣਾ ਕੇ ਉਨ੍ਹਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਸਵੇਰੇ ਸ਼ੋਸਲ ਮੀਡੀਆ ’ਤੇ ਵਾਇਰਲ ਹੋਈ ਵੀਡੀਓ ਵਿੱਚ ਦੋਸ਼ ਲਾਇਆ ਜਾ ਰਿਹਾ ਹੈ ਕਿ ਰੁਲਦੂ ਸਿੰਘ ਮਾਨਸਾ ਵੱਲੋਂ ਕਿਸਾਨੀ ਅੰਦੋਲਨ ਦੌਰਾਨ ਇਕੱਠੇ ਹੋਏ ਫੰਡ ਵਿੱਚੋਂ ਹਰਿਆਣਾ ਵਿੱਚ ਮਹਿੰਗਾ ਫਾਈਵ ਸਟਾਰ ਹੋਟਲ ਉਸਾਰਿਆ ਗਿਆ ਹੈ ਅਤੇ ਕਿਸਾਨ ਆਗੂ ਇਸ ਤਰ੍ਹਾਂ ਆਪਣੀ ਮੋਟੀ ਜਾਇਦਾਦ ਬਣਾ ਰਿਹਾ ਹੈ। ਕਿਸਾਨ ਆਗੂ ਨੇ ਕਿਹਾ ਕਿ ਇਹ ਸਾਰੀ ਅਫ਼ਵਾਹ ਜਾਂ ਝੂਠੀਆਂ ਵੀਡੀਓ’ਜ਼ ਦਿੱਲੀ ਦੇ ਭਾਜਪਾ ਵਰਕਰ ਵੱਲੋਂ ਵਾਇਰਲ ਕੀਤੀਆਂ ਜਾ ਰਹੀਆਂ ਹਨ, ਇਸ ਨੂੰ ਕੇਂਦਰ ਸਰਕਾਰ ਦਾ ਇਸ਼ਾਰਾ ਹੈ। ਉਨ੍ਹਾਂ ਕਿਹਾ ਕਿ ਉਹ ਸਿਰਫ਼ 12 ਏਕੜ ਜ਼ਮੀਨ ਦੇ ਮਾਲਕ ਹਨ। ਉਨ੍ਹਾਂ ਕਿਹਾ ਕਿ ਉਹ ਇਸ ਸਬੰਧੀ ਐੱਸਐੱਸਪੀ ਮਾਨਸਾ ਨੂੰ ਲਿਖਤੀ ਪੱਤਰ ਦੇ ਕੇ ਮੁਲਜ਼ਮ ਖ਼ਿਲਾਫ਼ ਕਾਰਵਾਈ ਦੀ ਮੰਗ ਕਰਨਗੇ। ਉਨ੍ਹਾਂ ਕਿਹਾ ਕਿ ਕੇਂਦਰ ਕਿਸਾਨਾਂ ਵਿੱਚ ਫੁੱਟ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ।

Advertisement

Advertisement
Author Image

joginder kumar

View all posts

Advertisement
Advertisement
×