ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭਾਜਪਾ ਸਮਰਥਕ ਨਿਤਿਨ ਸੂਦ ਸਾਥੀਆਂ ਸਣੇ ‘ਆਪ’ ਵਿੱਚ ਸ਼ਾਮਲ

08:54 AM May 09, 2024 IST
ਨਿਤਿਨ ਸੂਦ ਦਾ ਸਵਾਗਤ ਕਰਦੇ ਹੋਏ ਵਿਧਾਇਕ ਲਖਵੀਰ ਸਿੰਘ ਰਾਏ ਤੇ ਹੋਰ। -ਫੋਟੋ: ਸੂਦ

ਨਿੱਜੀ ਪੱਤਰ ਪ੍ਰੇਰਕ
ਫਤਹਿਗੜ੍ਹ ਸਾਹਿਬ, 8 ਮਈ
ਹਿੰਦੂ ਸੁਰੱਖਿਆ ਸਮਿਤੀ ਦੇ ਇੰਚਾਰਜ ਨਿਤਿਨ ਸੂਦ ਸਾਥੀਆਂ ਸਣੇ ‘ਆਪ’ ਵਿੱਚ ਸ਼ਾਮਲ ਹੋ ਗਏ। ਵਿਧਾਇਕ ਐਡ. ਲਖਵੀਰ ਸਿੰਘ ਰਾਏ ਨੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕਰਨ ’ਤੇ ਪਾਰਟੀ ’ਚ ਬਣਦਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿਤਾ। ਸ੍ਰੀ ਰਾਏ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸਰਕਾਰ ਵੱਲੋਂ ਜੋ ਕੰਮ ਕੀਤੇ ਹਨ ਲੋਕ ਉਨ੍ਹਾਂ ਤੋਂ ਪ੍ਰਭਾਵਿਤ ਹਨ ਜਿਸ ਕਾਰਨ ਆਪ ਮੁਹਾਰੇ ਆਮ ਆਦਮੀ ਪਾਰਟੀ ਦਾ ਹਿੱਸਾ ਬਣ ਰਹੇ ਹਨ। ਨਿਤਿਨ ਸੂਦ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਮਰਥਕ ਸਨ ਪਰ ਹੁਣ ਉਨ੍ਹਾਂ ਦਾ ਮੋਹ ਭੰਗ ਹੋ ਗਿਆ ਹੈ ਕਿਉਂਕਿ ਜਿਸ ਉਮੀਦ ਨਾਲ ਸ੍ਰੀ ਮੋਦੀ ਨੂੰ ਪ੍ਰਧਾਨ ਮੰਤਰੀ ਬਣਾਇਆ ਸੀ, ਉਹ ਉਸ ’ਤੇ ਖਰੇ ਨਹੀਂ ਉਤਰੇ। ਉਹ ਹਿੰਦੂ ਧਰਮ ਦੇ ਲੋਕਾਂ ਨੂੰ ਗੁੰਮਰਾਹ ਕਰ ਕੇ ਰਾਜ ਚਲਾਉਣਾ ਚਾਹੁੰਦੇ ਹਨ।
ਇਸ ਮੌਕੇ ਅਸ਼ੀਸ਼ ਕੁਮਾਰ ਅੱਤਰੀ, ਐਡ. ਰਾਹੁਲ ਸ਼ਰਮਾ, ਮੋਹਿਤ ਸੂਦ, ਗੌਰਵ ਅਰੋੜਾ, ਬਹਾਦਰ ਜਲਾਲ, ਮਾਰਕੀਟ ਕਮੇਟੀ ਸਰਹਿੰਦ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ, ਬਲਜਿੰਦਰ ਸਿੰਘ ਗੋਲਾ, ਰਣਦੀਪ ਸਿੰਘ ਸੋਢੀ, ਗੁਰਮੀਤ ਸਿੰਘ ਬਾਜਵਾ ਅਤੇ ਪਵੇਲ ਹਾਂਡਾ ਆਦਿ ਹਾਜ਼ਰ ਸਨ।

Advertisement

Advertisement
Advertisement