For the best experience, open
https://m.punjabitribuneonline.com
on your mobile browser.
Advertisement

ਭਾਜਪਾ ਨੇ ਅਰਵਿੰਦ ਕੇਜਰੀਵਾਲ ਨੂੰ ਘੇਰਿਆ

08:25 AM Oct 21, 2024 IST
ਭਾਜਪਾ ਨੇ ਅਰਵਿੰਦ ਕੇਜਰੀਵਾਲ ਨੂੰ ਘੇਰਿਆ
Advertisement

ਪੱਤਰ ਪ੍ਰੇਰਕ
ਨਵੀਂ ਦਿੱਲੀ 20 ਅਕਤੂਬਰ
ਦਿੱਲੀ ਪ੍ਰਦੇਸ਼ ਭਾਜਪਾ ਨੇ ਦਿੱਲੀ ਦੇ ਮੁੱਖ ਮੰਤਰੀ ਨਿਵਾਸ ’ਤੇ ਕਰੋੜਾਂ ਰੁਪਏ ਖਰਚ ਕਰਨ ਦਾ ਦਾਅਵਾ ਕਰਦੇ ਹੋਏ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਸਾਦਗੀ ਨੂੰ ਨਿਸ਼ਾਨੇ ’ਤੇ ਲਿਆ। ਵਰਿੰਦਰ ਸਚਦੇਵਾ ਨੇ ਕਿਹਾ ਕਿ ਅੱਜ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਕੇਜਰੀਵਾਲ ਦੇ ਬੰਗਲੇ ਦੀ ਸੂਚੀ ਮੀਡੀਆ ’ਤੇ ਚਰਚਾ ’ਚ ਹੈ, ਜਿਸ ਨੂੰ ਦੇਖ ਕੇ ਸਾਫ ਹੁੰਦਾ ਹੈ ਕਿ ਕਿਉਂ ਕੇਜਰੀਵਾਲ ਅਤੇ ਆਤਿਸ਼ੀ ਇਸ ਬੰਗਲੇ ਨੂੰ ਆਮ ਆਦਮੀ ਦੀਆਂ ਨਜ਼ਰਾਂ ਤੋਂ ਦੂਰ ਰੱਖਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਰਿਹਾਇਸ਼ ਵਿੱਚ ਆਧੁਨਿਕ ਸਹੂਲਤਾਂ ਹੋਣੀਆਂ ਚਾਹੀਦੀਆਂ ਹਨ, ਪਰ ਸਹੂਲਤਾਂ ਦੇ ਨਾਂ ’ਤੇ ਐਸ਼ ਕਰਨਾ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਇਸ ਬੰਗਲੇ ’ਤੇ ਖਰਚੇ ਦੀ ਸੂਚੀ ਸਾਹਮਣੇ ਆਉਣ ਤੋਂ ਬਾਅਦ ਇਹ ਜ਼ਰੂਰੀ ਹੋ ਗਿਆ ਹੈ ਕਿ ਮੁੱਖ ਮੰਤਰੀ ਆਤਿਸ਼ੀ ਨੂੰ ਨੈਤਿਕਤਾ ਨਾਲ ਕੰਮ ਕਰਨਾ ਚਾਹੀਦਾ ਹੈ।

Advertisement

Advertisement
Advertisement
Author Image

sukhwinder singh

View all posts

Advertisement