ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਿਸਾਨਾਂ ਦੀ ਕੁੱਟਮਾਰ ਕਰਨ ਵਾਲਿਆਂ ਦਾ ਸਨਮਾਨ ਕਰਨਾ ਚਾਹੁੰਦੀ ਹੈ ਭਾਜਪਾ: ਸ਼ੈਲਜਾ

07:20 AM Jul 24, 2024 IST

ਪ੍ਰਭੂ ਦਿਆਲ
ਸਿਰਸਾ, 23 ਜੁਲਾਈ
ਆਲ ਇੰਡੀਆ ਕਾਂਗਰਸ ਕਮੇਟੀ ਦੀ ਜਨਰਲ ਸਕੱਤਰ ਤੇ ਸੰਸਦ ਮੈਂਬਰ ਕੁਮਾਰੀ ਸ਼ੈਲਜਾ ਨੇ ਕਿਹਾ ਕਿ ਭਾਜਪਾ ਦੀ ਸੂਬਾ ਸਰਕਾਰ ਨਾ ਸਿਰਫ਼ ਕਿਸਾਨ ਵਿਰੋਧੀ ਹੈ, ਸਗੋਂ ਕਿਸਾਨਾਂ ਨੂੰ ਆਪਣਾ ਦੁਸ਼ਮਣ ਸਮਝ ਰਹੀ ਹੈ। ਅੰਦੋਲਨ ਦੌਰਾਨ ਜਿਹੜੇ ਪੁਲੀਸ ਅਧਿਕਾਰੀਆਂ ਤੋਂ ਕਿਸਾਨਾਂ ਨੂੰ ਕੁਟਵਾਇਆ ਹੁਣ ਉਨ੍ਹਾਂ ਅਧਿਕਾਰੀਆਂ ਨੂੰ ਸਨਮਾਨਿਤ ਕਰਨਾ ਚਾਹੁੰਦੀ ਹੈ। ਕਿਸਾਨਾਂ ਦਾ ਰਾਹ ਰੋਕਣ ਅਤੇ ਲਾਠੀਆਂ ਨਾਲ ਖੂਨ ਵਹਾਉਣ ਵਾਲੇ ਪੁਲੀਸ ਅਫਸਰਾਂ ਨੂੰ ਇਨਾਮ ਦੇਣ ਦੀ ਸੋਚ ਨਿੰਦਣਯੋਗ ਹੈ। ਇਥੇ ਪ੍ਰੈਸ ਨੂੰ ਜਾਰੀ ਬਿਆਨ ਵਿੱਚ ਕੁਮਾਰੀ ਸ਼ੈਲਜਾ ਨੇ ਕਿਹਾ ਕਿ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੇ ਰਾਹ ਸਰਕਾਰ ਨੇ ਰੋਕ ਪੁਲੀਸ ਕੋਲੋਂ ਕਿਸਾਨਾਂ ਦੀ ਕੁੱਟਮਾਰ ਕਰਵਾਈ ਗਈ। ਕਿਸਾਨਾਂ ’ਤੇ ਗੋਲੀਆਂ ਚਲਾਈਆਂ ਗਈਆਂ। ਪਾਣੀ ਦੀਆਂ ਬੁਝਾੜਾਂ ਮਾਰੀਆਂ ਗਈਆਂ ਪਰ ਕਿਸਾਨ ਸ਼ਾਂਤ ਰਹੇ। ਪਹਿਲਾਂ ਤੁਗਲਕੀ ਫ਼ਰਮਾਨ ਜਾਰੀ ਕਰਕੇ ਕਿਸਾਨਾਂ ਦੀ ਕੁੱਟਮਾਰ ਕਰਵਾਈ ਤੇ ਹੁਣ ਕਿਸਾਨਾਂ ’ਤੇ ਲਾਠੀਚਾਰਜ ਕਰਨ ਵਾਲਿਆਂ ਨੂੰ ਸਨਮਾਨਿਤ ਕਰਨ ਦੀ ਸਿਫਾਰਸ਼ ਕੀਤੀ ਜਾ ਰਹੀ ਹੈ। ਸਾਬਕਾ ਕੇਂਦਰੀ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦਾ ਧਿਆਨ ਸਮਾਜ ਨੂੰ ਤੋੜਨ ਵੱਲ ਹੈ। ਇਸ ਗੱਲ ਨੂੰ ਧਿਆਨ ਵਿੱਚ ਰੱਖ ਕੇ ਹਰ ਪਲ ਵਿਉਂਤਬੰਦੀ ਕੀਤੀ ਜਾ ਰਹੀ ਹੈ ਕਿ ਸਮਾਜ ਨੂੰ ਆਪਸ ਵਿੱਚ ਕਿਸ ਤਰੀਕਿਆਂ ਨਾਲ ਵੰਡਿਆ ਜਾ ਸਕਦਾ ਹੈ। ਪਰ ਸੂਬੇ ਦੇ ਲੋਕ ਭਾਜਪਾ ਦੀਆਂ ਚਾਲਾਂ ਨੂੰ ਚੰਗੀ ਤਰ੍ਹਾਂ ਸਮਝ ਚੁੱਕੇ ਹਨ। ਅਗਾਮੀ ਵਿਧਾਨ ਸਭਾ ਚੋਣਾਂ ’ਚ ਲੋਕ ਭਾਜਪਾ ਨੂੰ ਸਬਕ ਸਿਖਾਉਣਗੇ।

Advertisement

Advertisement
Advertisement