ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦੇਸ਼ ਵਿੱਚ ਤਾਨਾਸ਼ਾਹੀ ਥੋਪਣਾ ਚਾਹੁੰਦੀ ਹੈ ਭਾਜਪਾ: ਸੁਸ਼ੀਲ ਗੁਪਤਾ

07:56 AM Apr 17, 2024 IST
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਡਾ. ਸੁਸ਼ੀਲ ਗੁਪਤਾ ਤੇ ਅਨੁਰਾਗ ਢਾਂਡਾ।

ਸਤਨਾਮ ਸਿੰਘ
ਸ਼ਾਹਬਾਦ ਮਾਰਕੰਡਾ, 16 ਅਪਰੈਲ
ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਤੇ ਕੁਰੂਕਸ਼ੇਤਰ ਲੋਕ ਸਭਾ ਹਲਕੇ ਤੋਂ ਇੰਡਿਆ ਗੱਠਜੋੜ ਦੇ ਉਮੀਦਵਾਰ ਡਾ ਸੁਸ਼ੀਲ ਗੁਪਤਾ ਨੇ ਕਿਹਾ ਕਿ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਨੇ ਸੰਵਿਧਾਨ ਵਿਚ ਹਰ ਜਾਤ, ਧਰਮ ਨੂੰ ਬਿਨਾਂ ਕਿਸੇ ਭੇਦਭਾਵ ਦੇ ਬਰਾਬਰਤਾ ਦਾ ਅਧਿਕਾਰ ਦਿੱਤਾ ਸੀ। ਇਕ ਵੀ ਵਿਅਕਤੀ ਅਜਿਹਾ ਨਹੀਂ ਜਿਸ ਨੂੰ ਸੰਵਿਧਾਨ ਦੇ ਅਧਿਕਾਰ ਨਾ ਮਿਲੇ ਹੋਣ। ਸਭ ਤੋਂ ਗਰੀਬ ਤੇ ਅੰਤਿਮ ਲਾਈਨ ਵਿਚ ਖੜ੍ਹੇ ਵਿਅਕਤੀ ਨੂੰ ਦੇਸ਼ ਦੇ ਸਭ ਤੋਂ ਉੱਚੇ ਅਹੁਦੇ ’ਤੇ ਪਹੁੰਚਣ ਦਾ ਮੌਕਾ ਦਿੱਤਾ। ਦੇਸ਼ ਦੀ ਆਜ਼ਾਦੀ ਤੋਂ ਬਾਅਦ ਕਈ ਸਰਕਾਰਾਂ ਆਈਆਂ ਤੇ ਗਈਆਂ ਪਰ ਮੌਜੂਦਾ ਭਾਜਪਾ ਸਰਕਾਰ ਦੇਸ਼ ਵਿਚ ਤਾਨਾਸ਼ਾਹੀ ਥੋਪਣਾ ਚਾਹੁੰਦੀ ਹੈ।
ਡਾ. ਗੁਪਤਾ ਅੱਜ ਹਲਕੇ ਦੇ ਪਿੰਡਾਂ ਦਾ ਦੌਰਾ ਕਰਨ ਮਗਰੋਂ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਗੁਪਤਾ ਨੇ ਕਿਹਾ ਕਿ ਭਾਜਪਾ ਆਮ ਆਦਮੀ ਪਾਰਟੀ ਨੂੰ ਖਤਮ ਕਰਨਾ ਚਾਹੁੰਦੀ ਹੈ। ਪਾਰਟੀ ਦੇ ਸੀਨੀਅਰ ਆਗੂਆਂ ਨੂੰ ਜੇਲ੍ਹੀਂ ਡੱਕਿਆ ਜਾ ਰਿਹਾ ਹੈ ਤਾਂ ਜੋ ਉਹ ਚੋਣ ਪ੍ਰਚਾਰ ਨਾ ਕਰ ਸਕਣ। ਉਨ੍ਹਾਂ ਕਿਹਾ ਕਿ ਕੁਰੂਕਸ਼ੇਤਰ ਵਿਚ ਧਰਮ ਤੇ ਅਧਰਮ ਦੀ ਲੜਾਈ ਹੈ। ਹਜ਼ਾਰਾਂ ਸਾਲ ਪਹਿਲਾਂ ਵੀ ਅਧਰਮ ’ਤੇ ਧਰਮ ਦੀ ਜਿੱਤ ਹੋਈ ਸੀ। ਉਨ੍ਹਾਂ ਨੇ ਕੁਰੂਕਸ਼ੇਤਰ ਹਲਕੇ ਤੋਂ ਲੋਕਾਂ ਦਾ ਪੂਰਾ ਪਿਆਰ ਮਿਲ ਰਿਹਾ ਹੈ। ਜੇ ਉੁਨ੍ਹਾਂ ਦੀ ਜਿੱਤ ਹੋਈ ਤਾਂ ਉਹ ਹਲਕੇ ਦੇ ਲੋਕਾਂ ਦੀ ਆਵਾਜ਼ ਸੰਸਦ ਵਿਚ ਬੁਲੰਦ ਕਰਨਗੇ।
ਉਨ੍ਹਾਂ ਕਿਹਾ ਕਿ ਅੱਜ ਦੇਸ਼ ਵਿਚ ਤਾਨਾਸ਼ਾਹੀ ਦਾ ਦੌਰ ਚਲ ਰਿਹਾ ਹੈ। ਦੇਸ਼ ਦੇ ਪ੍ਰਧਾਨ ਮੰਤਰੀ ਤੇ ਭਾਜਪਾ ਸੰਵਿਧਾਨ ਨੂੰ ਬਦਲਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਅੱਜ ਭਾਜਪਾ 400 ਤਾਂ ਕੀ 40 ਸੀਟਾਂ ’ਤੇ ਵੀ ਜਿੱਤ ਪ੍ਰਾਪਤ ਨਹੀਂ ਕਰ ਸਕਦੀ। ਦੇਸ਼ ਤੇ ਸੂਬੇ ਵਿਚ ਭਾਜਪਾ ਆਗੂਆਂ ਦਾ ਵਿਰੋਧ ਹੋ ਰਿਹਾ ਹੈ।
ਇਸ ਸਰਕਾਰ ਨੇ ਪਹਿਲੀ ਵਾਰ ਤਾਨਾਸ਼ਾਹੀ ਦਿਖਾਉਂਦੇ ਹੋਏ ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਮੰਡੀਆਂ ਵਿਚ ਕਿਸਾਨਾਂ ਦੀ ਫਸਲ ਰੁਲ ਰਹੀ ਹੈ। ਸਰਕਾਰ ਨੇ ਫਸਲ ਸੰਭਾਲਣ ਦੇ ਕੋਈ ਢੁਕਵੇਂ ਪੁਬੰਧ ਨਹੀਂ ਕੀਤੇ। ਮੰਡੀਆਂ ਵਿਚ ਚੁਕਾਈ ਦੀ ਵਿਵਸਥਾ ਨਹੀਂ ਹੈ।

Advertisement

Advertisement
Advertisement