ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਲੋਕਾਂ ਤੋਂ ਵੋਟ ਦਾ ਅਧਿਕਾਰ ਖੋਹਣਾ ਚਾਹੁੰਦੀ ਹੈ ਭਾਜਪਾ: ਗੁਪਤਾ

08:58 AM Apr 28, 2024 IST
ਲੋਕਾਂ ਨੂੰ ਸੰਬੋਧਨ ਕਰਦੇ ਹੋਏ ਡਾ. ਸੁਸ਼ੀਲ ਗੁਪਤਾ।

ਸਤਨਾਮ ਸਿੰਘ
ਸ਼ਾਹਬਾਦ ਮਾਰਕੰਡਾ, 27 ਅਪਰੈਲ
ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਤੇ ਕੁਰੂਕਸ਼ੇਤਰ ਲੋਕ ਸਭਾ ਹਲਕੇ ਤੋਂ ‘ਇੰਡੀਆ’ ਗੱਠਜੋੜ ਦੇ ਉਮੀਦਵਾਰ ਡਾ. ਸੁਸ਼ੀਲ ਗੁਪਤਾ ਨੇ ਥਾਨੇਸਰ ਵਿਧਾਨ ਸਭਾ ਦੇ ਪਿੰਡਾਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਕਾਂਗਰਸ ਦੇ ਸੀਨੀਅਰ ਨੇਤਾ ਅਸ਼ੋਕ ਅਰੋੜਾ, ਦਿਨੇਸ਼ ਸ਼ਰਮਾ, ਲਕਸ਼ਮੀ ਕਾਂਤ ਸ਼ਰਮਾ, ਸੁਭਾਸ਼ ਪਾਲੀ, ਦਇਆ ਨਰਾਇਣ ਆਦਿ ਮੌਜੂਦ ਸਨ। ਆਜ਼ਾਦ ਨਗਰ ਵਿਚ ਆਪਣੇ ਨਿਵਾਸ ਸਥਾਨ ’ਤੇ ਸਮਰਥਕਾਂ ਨਾਲ ਬੈਠਕ ਕਰਦਿਆਂ ਉਨ੍ਹਾਂ ਕਿਹਾ ਕਿ ਲੋਕ ਸੋਚ ਰਹੇ ਹੋਣਗੇ ਕਿ ਇਕ ਦੂਜੇ ਦਾ ਵਿਰੋਧ ਕਰਨ ਵਾਲੀ ਕਾਂਗਰਸ ਤੇ ਆਮ ਆਦਮੀ ਪਾਰਟੀ ਦਾ ਗੱਠਜੋੜ ਕਿਵੇਂ ਹੋ ਗਿਆ। ਇਹ ਗੱਠਜੋੜ ਭਾਰਤ ਦਾ ਸੰਵਿਧਾਨ ਤੇ ਲੋਕਤੰਤਰ ਨੂੰ ਬਚਾਉਣ ਲਈ ਬਣਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਲੋਕਾਂ ਤੋਂ ਉਨ੍ਹਾਂ ਦੇ ਵੋਟ ਦਾ ਅਧਿਕਾਰ ਖੋਹਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਜਦੋਂ ਦਾ ‘ਇੰਡੀਆ’ ਗੱਠਜੋੜ ਬਣਿਆ ਹੈ, ਤਦ ਤੋਂ ਭਾਜਪਾ ‘ਇੰਡੀਆ’ ਸ਼ਬਦ ਤੋਂ ਹੀ ਡਰਨ ਲੱਗ ਪਈ ਹੈ। ਸਟਾਰਟ ਅੱਪ ਇੰਡੀਆ, ਮੇਕ ਇਨ ਇੰਡੀਆ, ਖੇਲੋ ਇੰਡੀਆ ਦਾ ਨਾਅਰਾ ਦੇਣ ਵਾਲੀ ਭਾਜਪਾ ਹਰ ਥਾਂ ਤੋਂ ਇੰਡੀਆ ਸ਼ਬਦ ਹਟਾਉਣ ’ਤੇ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਗੱਠਜੋੜ ਤੋੜਨ ਲਈ ਦੋ ਸੀਟਿੰਗ ਮੁੱਖ ਮੰਤਰੀਆਂ ਨੂੰ ਗ੍ਰਿਫਤਾਰ ਕੀਤਾ, ਜੋ ਇਤਿਹਾਸ ਵਿਚ ਪਹਿਲਾਂ ਕਦੇ ਵੀ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਸਰਕਾਰ ਨੇ ਲੋਕਾਂ ਨੂੰ ਚੰਗੇ ਸਕੂਲ, ਚੰਗੇ ਹਸਪਤਾਲ, ਬਿਜਲੀ, ਪਾਣੀ, ਮਹਿਲਾਵਾਂ ਨੂੰ ਬੱਸਾਂ ਵਿਚ ਮੁਫਤ ਸਫਰ ਤੋਂ ਇਲਾਵਾ 1000 ਰੁਪਏ ਵੱਖਰੇ ਤੌਰ ’ਤੇ ਦਿੰਦੀ ਹੈ। ਇਸ ਦੇ ਬਾਵਜੂਦ ਸਰਕਾਰ ਮੁਨਾਫੇ ਵਿਚ ਚੱਲ ਰਹੀ ਹੈ ਕਿਉਂਕਿ ਦਿੱਲੀ ਦੇ ਲੋਕਾਂ ਨੇ ਇਮਾਨਦਾਰ ਸਰਕਾਰ ਚੁਣੀ ਹੈ। ਭਾਜਪਾ ਨੇ ਇਸ ਲਈ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਹੈ ਤਾਂ ਜੋ ਬਾਕੀ ਸੂਬਿਆਂ ਵਿਚ ਇਹ ਸੁਵਿਧਾਵਾਂ ਨਾ ਮੰਗੀਆਂ ਜਾਣ। ਸ੍ਰੀ ਗੁਪਤਾ ਨੇ ਕਿਹਾ ਕਿ ਭਾਜਪਾ ਨੇ ਦੇਸ਼ ਦੇ 750 ਕਿਸਾਨਾਂ ਦੀ ਜਾਨ ਲਈ ਹੈ, ਦੇਸ਼ ਵਿਚ ਹਰ ਰੋਜ਼ ਮਹਿਲਾਵਾਂ ਨਾਲ ਬਲਾਤਕਾਰ ਦੇ ਮਾਮਲੇ ਸਾਹਮਣੇ ਆ ਰਹੇ ਹਨ, ਪਹਿਲਵਾਨ ਬੇਟੀਆਂ ਨੂੰ ਸੜਕਾਂ ’ਤੇ ਘਸੀਟਿਆ ਗਿਆ। ਇਸ ਲਈ ਹਰ ਵਿਅਕਤੀ ਬਦਲਾਅ ਚਾਹੁੰਦਾ ਹੈ। ਕਾਂਗਰਸੀ ਨੇਤਾ ਅਸ਼ੋਕ ਅਰੋੜਾ ਨੇ ਕਿਹਾ ਕਿ ਉਹ ‘ਇੰਡੀਆ’ ਗੱਠਜੋੜ ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਸਮਰਥਨ ਮੰਗ ਰਹੇ ਹਨ।

Advertisement

Advertisement
Advertisement