For the best experience, open
https://m.punjabitribuneonline.com
on your mobile browser.
Advertisement

ਪੰਜਾਬ ਨੂੰ ਸਬਕ ਸਿਖਾਉਣਾ ਚਾਹੁੰਦੀ ਹੈ ਭਾਜਪਾ: ਚੰਨੀ

07:24 AM May 04, 2024 IST
ਪੰਜਾਬ ਨੂੰ ਸਬਕ ਸਿਖਾਉਣਾ ਚਾਹੁੰਦੀ ਹੈ ਭਾਜਪਾ  ਚੰਨੀ
ਲੋਹੀਆਂ ਖਾਸ ਵਿਚ ਮੀਟਿੰਗ ਦੌਰਾਨ ਬਟੇਜ ’ਤੇ ਬੈਠੇ ਚਰਨਜੀਤ ਸਿੰਘ ਚੰਨੀ। -ਫੋਟੋ: ਮਲਕੀਅਤ ਸਿੰਘ
Advertisement

ਪੱਤਰ ਪ੍ਰੇਰਕ/ਨਿੱਜੀ ਪੱਤਰ ਪ੍ਰੇਰਕ
ਸ਼ਾਹਕੋਟ/ਜਲੰਧਰ, 3 ਮਈ
ਲੋਕ ਸਭਾ ਹਲਕਾ ਜਲੰਧਰ ਤੋਂ ਕਾਂਗਰਸੀ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੇ ਅੱਜ ਵਿਧਾਨ ਸਭਾ ਹਲਕਾ ਸ਼ਾਹਕੋਟ ਅਧੀਨ ਆਉਂਦੇ ਕਸਬਾ ਮਹਿਤਪੁਰ, ਲੋਹੀਆਂ ਖਾਸ ਅਤੇ ਸ਼ਾਹਕੋਟ ਵਿਚ ਚੋਣ ਰੈਲੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਗਵਾਨ ਸ੍ਰੀ ਰਾਮ ਦੇ ਨਾਮ ’ਤੇ ਵੋਟਾਂ ਮੰਗਣ ਵਾਲੀ ਭਾਜਪਾ ਜੰਮੂ-ਕਸ਼ਮੀਰ ਦੇ ਲੋਕਾਂ ’ਤੇ ਕਹਿਰ ਢਾਹੁਣ ਤੋਂ ਬਾਅਦ ਪੰਜਾਬ ਨੂੰ ਵੀ ਖ਼ਤਮ ਕਰਨਾ ਚਾਹੁੰਦੀ ਹੈ। ਇਸ ਕਰਕੇ ਉਹ ਕਿਸਾਨੀ ਸੰਘਰਸ਼ ਨੂੰ ਖਤਮ ਕਰਨ ਲਈ ਜ਼ੋਰ ਲਗਾ ਰਹੀ ਹੈ।
ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ’ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਭਗਵੰਤ ਸਿੰਘ ਮਾਨ ਅੱਜ ਵੀ ਸੂਬੇ ਨੂੰ ਇੱਕ ਸਟੇਜ ਦੀ ਤਰ੍ਹਾਂ ਹੀ ਚਲਾ ਰਹੇ ਹਨ। ਸਿਆਸੀ ਤਜਰਬੇ ਦੀ ਘਾਟ ਕਾਰਨ ਪੰਜਾਬ ਦੀ ਆਰਥਿਕ ਹਾਲਤ ਕਮਜ਼ੋਰ ਹੁੰਦੀ ਜਾ ਰਹੀ ਹੈ।
ਇਸੇ ਦੌਰਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਨਿਰਮਲ ਕੁਟੀਆ ਸੀਚੇਵਾਲ ਨਤਮਸਤਕ ਹੋਏ ਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਤੋਂ ਅਸ਼ੀਰਵਾਦ ਲਿਆ। ਇਸ ਮੌਕੇ ਸੰਤ ਸੀਚੇਵਾਲ ਨੇ ਪੰਜਾਬ ਦੀ ਵਿਗੜ ਰਹੀ ਵਾਤਾਵਰਨ ਦੀ ਸਥਿਤੀ ਤੋਂ ਜਾਣੂ ਕਰਵਾਇਆ ਕਿ ਕਿਵੇਂ ਧਰਤੀ ਹੇਠਲਾਂ ਪਾਣੀ ਡੂੰਘਾ ਹੁੰਦਾ ਜਾ ਰਿਹਾ ਹੈ ਤੇ ਦਰਿਆਵਾਂ ਦੇ ਪਾਣੀ ਪਲੀਤ ਹੋ ਗਏ ਹਨ। ਪੰਜਾਬ ਵਿੱਚ ਜੰਗਲਾਤ ਹੇਠਲਾ ਰਕਬਾ ਤੇਜ਼ੀ ਨਾਲ ਘੱਟ ਰਿਹਾ ਹੈ। ਉਨ੍ਹਾਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਲੋਕ ਸਭਾ ਚੋਣਾਂ ਦੌਰਾਨ ਵਾਤਾਵਰਨ ਦਾ ਏਜੰਡਾ ਸੌਂਪਿਆ। ਉਨ੍ਹਾਂ ਕਿਹਾ ਕਿ ਚੋਣ ਪ੍ਰਚਾਰ ਦੌਰਾਨ ਉਹ ਲੋਕਾਂ ਦੇ ਇਸ ਏਜੰਡੇ ਨੂੰ ਆਪਣੀ ਚੋਣ ਮੁਹਿੰਮ ਦਾ ਹਿੱਸਾ ਬਣਾਉਣ।

Advertisement

Advertisement
Author Image

joginder kumar

View all posts

Advertisement
Advertisement
×