ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

‘ਆਪ’ ਸਰਕਾਰ ਨੂੰ ਡੇਗਣਾ ਚਾਹੁੰਦੀ ਹੈ ਭਾਜਪਾ: ਗੋਪਾਲ ਰਾਏ

10:30 AM Dec 06, 2023 IST
ਤਿਲਕ ਨਗਰ ਵਿੱਚ ਲੋਕਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਜਰਨੈਲ ਸਿੰਘ।

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 5 ਦਸੰਬਰ
ਆਮ ਆਦਮੀ ਪਾਰਟੀ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕਥਿਤ ਸ਼ਰਾਬ ਘੁਟਾਲੇ ਵਿੱਚ ਗ਼੍ਰਿਫਤਾਰ ਕੀਤੇ ਜਾਣ ਦੀਆਂ ਸੰਭਾਵਨਾਵਾਂ ਦੇ ਮੱਦੇਨਜ਼ਰ ਵੱਖ-ਵੱਖ ਇਲਾਕਿਆਂ ਵਿੱਚ ਸ਼ੁਰੂ ਕੀਤੀ ਮੁਹਿੰਮ ‘ਮੈਂ ਵੀ ਕੇਜਰੀਵਾਲ’ ਜਾਰੀ ਹੈ। ਇਸ ਮੁਹਿੰਮ ਤਹਿਤ ਦਿੱਲੀ ਦੇ ਸਿੱਖ ਬਹੁਵਸੋਂ ਵਾਲੇ ਇਲਾਕੇ ਤਿਲਕ ਨਗਰ ਵਿੱਚ ਸਥਾਨਕ ਵਿਧਾਇਕ ਤੇ ‘ਆਪ’ ਪੰਜਾਬ ਦੇ ਇੰਚਾਰਜ ਜਰਨੈਲ ਸਿੰਘ ਵੱਲੋਂ ਲੋਕਾਂ ਨਾਲ ਸੰਪਰਕ ਕੀਤਾ ਗਿਆ। ਇਸੇ ਤਰ੍ਹਾਂ ਆਦਿਲ ਖ਼ਾਂ ਨੇ ਮੁਸਤਫ਼ਾਬਾਦ ਵਿੱਚ, ਰਾਜਕੁਮਾਰੀ ਢਿੱਲੋਂ ਵੱਲੋਂ ਹਰੀ ਨਗਰ ਵਿੱਚ, ਕਿਰਾੜੀ ਵਿਧਾਨ ਸਭਾ ਹਲਕੇ ਵਿੱਚ ‘ਆਪ’ ਵਰਕਰ ਲੋਕਾਂ ਤੱਕ ਪਹੁੰਚੇ। ਘਰ-ਘਰ ਦਸਤਖਤ ਮੁਹਿੰਮ ’ਤੇ ਦਿੱਲੀ ਸਰਕਾਰ ’ਚ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਦਿੱਲੀ ਪ੍ਰਦੇਸ਼ ਕਨਵੀਨਰ ਗੋਪਾਲ ਰਾਏ ਨੇ ਕਿਹਾ ਕਿ ਜਨਤਾ ਨੂੰ ਪਤਾ ਲੱਗ ਗਿਆ ਹੈ ਕਿ ਆਮ ਆਦਮੀ ਪਾਰਟੀ ’ਤੇ ਲਗਾਏ ਗਏ ਸਾਰੇ ਦੋਸ਼ ਝੂਠੇ ਹਨ। ਦਿੱਲੀ ਦੇ ਲੋਕਾਂ ਨੂੰ ਅਰਵਿੰਦ ਕੇਜਰੀਵਾਲ ਦਾ ਸਾਥ ਦੇਣਾ ਚਾਹੀਦਾ ਹੈ, ਸਿਰਫ ਉਹੀ ਵੋਟ ਪਾਉਣਗੇ, ਜਿਸ ਕਰਕੇ ਮੋਦੀ ਸਰਕਾਰ ਸਾਜ਼ਿਸ਼ ਰਚ ਰਹੀ ਹੈ।
ਉਨ੍ਹਾਂ ਕਿਹਾ ਕਿ ਭਾਜਪਾ ਪਿਛਲੇ ਦਰਵਾਜ਼ੇ ਰਾਹੀਂ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਡੇਗਣਾ ਚਾਹੁੰਦੀ ਹੈ, ਜਿਸ ਵਿੱਚ ਉਹ ਭਾਜਪਾ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦੇਣਗੇ। ਕੈਬਨਿਟ ਮੰਤਰੀ ਰਾਜ ਕੁਮਾਰ ਆਨੰਦ ਨੇ ਵਰਕਰਾਂ ਨਾਲ ਆਪਣੇ ਵਿਧਾਨ ਸਭਾ ਹਲਕਾ ਪਟੇਲ ਨਗਰ ਦੇ ਪ੍ਰੇਮ ਨਗਰ ਗੇਟ ਤੱਕ ਘਰ-ਘਰ ਜਾ ਕੇ ਪ੍ਰਚਾਰ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪਿਛਲੇ ਦਿਨਾਂ ਤੋਂ ਆਮ ਆਦਮੀ ਪਾਰਟੀ ਦਿੱਲੀ ਵਿੱਚ ‘ਮੈਂ ਵੀ ਕੇਜਰੀਵਾਲ’ ਮੁਹਿੰਮ ਚਲਾ ਰਹੀ ਹੈ। ਇਸ ਮੁਹਿੰਮ ਤਹਿਤ ਆਮ ਆਦਮੀ ਪਾਰਟੀ ਦੇ ਸਾਰੇ ਵਰਕਰ ਪਰਚਾ ਲੈ ਕੇ ਘਰ-ਘਰ ਜਾ ਰਹੇ ਹਨ। ਜਰਨੈਲ ਸਿੰਘ ਨੇ ‘ਐਕਸ’ ਉਪਰ ਲਿਖਿਆ ਕਿ ਕੇਜਰੀਵਾਲ ਨੂੰ ਕਿਸੇ ਵੀ ਹਾਲਤ ਵਿੱਚ ਅਸਤੀਫ਼ਾ ਨਹੀਂ ਦੇਣਾ ਚਾਹੀਦਾ। ਉਨ੍ਹਾਂ ਕਿਹਾ ਕਿ ਚਾਹੇ ਸ੍ਰੀ ਮੋਦੀ ਜੇਲ੍ਹ ਵਿੱਚ ਵੀ ਪਾ ਦੇਣ ਪਰ ਆਪਣੇ ਚੰਗੇ ਕੰਮ ਜਾਰੀ ਰੱਖਣੇ ਚਾਹੀਦੇ ਹਨ। ਉਨ੍ਹਾਂ ਕਿਹਾ, ਵਿਸ਼ਨੂੰ ਗਾਰਡਨ, ਤਿਲਕ ਨਗਰ ਤੇ ਲੋਕਾਂ ਨੇ ਵੀ ਆਪਣੇ ਲਾਡਲੇ ਪੁੱਤਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮੋਦੀ ਸਰਕਾਰ ਦੀ ਤਾਨਾਸ਼ਾਹੀ ਅੱਗੇ ਨਾ ਝੁਕਣ ਤੇ ਕਿਸੇ ਵੀ ਸੂਰਤ ਵਿੱਚ ਡਟ ਕੇ ਸਾਹਮਣਾ ਕਰਨ ਦੀ ਅਪੀਲ ਕੀਤੀ ਹੈ।

Advertisement

Advertisement