ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜੇ ਕੇਜਰੀਵਾਲ ਨੂੰ ਕੁਝ ਹੋਇਆ ਤਾਂ ਭਾਜਪਾ ਹੋਵੇਗੀ ਜ਼ਿੰਮੇਵਾਰ: ‘ਆਪ’

08:00 AM Oct 27, 2024 IST

ਨਵੀਂ ਦਿੱਲੀ, 26 ਅਕਤੂਬਰ
‘ਆਪ’ ਨੇ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਹੱਤਿਆ ਲਈ ‘ਡੂੰਘੀ ਸਾਜ਼ਿਸ਼’ ਦਾ ਦੋਸ਼ ਲਾਉਂਦਿਆਂ ਚਿਤਾਵਨੀ ਦਿੱਤੀ ਹੈ ਕਿ ਜੇ ਉਨ੍ਹਾਂ ਨੂੰ ਕੁਝ ਹੋਇਆ ਤਾਂ ਉਸ ਲਈ ਭਾਜਪਾ ਜ਼ਿੰਮੇਵਾਰ ਹੋਵੇਗੀ। ‘ਆਪ’ ਆਗੂਆਂ ਨੇ ਸ਼ੁੱਕਰਵਾਰ ਨੂੰ ਦਾਅਵਾ ਕੀਤਾ ਸੀ ਕਿ ਪੱਛਮੀ ਦਿੱਲੀ ਦੇ ਵਿਕਾਸਪੁਰੀ ’ਚ ਪਦਯਾਤਰਾ ਦੌਰਾਨ ‘ਭਾਜਪਾ ਦੇ ਗੁੰਡਿਆਂ’ ਨੇ ਕੇਜਰੀਵਾਲ ’ਤੇ ਹਮਲਾ ਕੀਤਾ ਸੀ। ‘ਆਪ’ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੋਸ਼ ਲਾਇਆ ਕਿ ਘਟਨਾ ’ਚ ਪੁਲੀਸ ਦੀ ਮਿਲੀਭੁਗਤ ਤੋਂ ਸਪੱਸ਼ਟ ਹੈ ਕਿ ਕੇਜਰੀਵਾਲ ਦੀ ਹੱਤਿਆ ਲਈ ਡੂੰਘੀ ਸਾਜ਼ਿਸ਼ ਘੜੀ ਗਈ ਹੈ। ਸੰਜੇ ਸਿੰਘ ਨੇ ਕਿਹਾ ਕਿ ਕੇਜਰੀਵਾਲ ਨਾ ਰੁਕਣਗੇ ਅਤੇ ਨਾ ਹੀ ਝੁਕਣਗੇ ਅਤੇ ਉਹ ਦਿੱਲੀ ਦੇ ਲੋਕਾਂ ਲਈ ਲੜਨਾ ਜਾਰੀ ਰਖਣਗੇ। ਉਨ੍ਹਾਂ ਕਿਹਾ ਕਿ ਜੇ ਕੇਜਰੀਵਾਲ ਨੂੰ ਇਕ ਵੀ ਝਰੀਟ ਆਈ ਤਾਂ ਦਿੱਲੀ ਦੇ ਲੋਕ ਭਾਜਪਾ ਤੋਂ ਉਸ ਦਾ ਬਦਲਾ ਲੈਣਗੇ। ਉਨ੍ਹਾਂ ਕਿਹਾ ਕਿ ਭਾਜਪਾ ਕੇਜਰੀਵਾਲ ਦੀ ਜਾਨ ਦੀ ਦੁਸ਼ਮਣ ਬਣ ਗਈ ਹੈ। ‘ਆਪ’ ਆਗੂ ਨੇ ਕਿਹਾ ਕਿ ਵਿਕਾਸਪੁਰੀ ਦੀ ਘਟਨਾ ਦੇ ਬਾਵਜੂਦ ਕੇਜਰੀਵਾਲ ਦੀ ਪਦਯਾਤਰਾ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਪੁਲੀਸ ਘਟਨਾ ਦਾ ਖੁਦ ਨੋਟਿਸ ਲੈ ਕੇ ਜਾਂਚ ਸ਼ੁਰੂ ਕਰ ਸਕਦੀ ਹੈ ਅਤੇ ‘ਆਪ’ ਵੀ ਕਾਨੂੰਨੀ ਰਾਏ ਲੈ ਰਹੀ ਹੈ। -ਪੀਟੀਆਈ

Advertisement

Advertisement