ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬਠਿੰਡਾ ’ਚ ਵੱਡੀਆਂ ਸਨਅਤਾਂ ਲਾਵੇਗੀ ਭਾਜਪਾ: ਮਲੂਕਾ

07:51 AM Apr 25, 2024 IST
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪਰਮਪਾਲ ਕੌਰ ਮਲੂਕਾ ਤੇ ਸਰੂਪ ਚੰਦ ਸਿੰਗਲਾ। -ਫੋਟੋ: ਪਵਨ ਸ਼ਰਮਾ

ਪੱਤਰ ਪ੍ਰੇਰਕ
ਬਠਿੰਡਾ, 24 ਅਪਰੈਲ
ਲੋਕ ਸਭਾ ਹਲਕਾ ਬਠਿੰਡਾ ਤੋਂ ਭਾਜਪਾ ਉਮੀਦਵਾਰ ਪਰਮਪਾਲ ਕੌਰ ਮਲੂਕਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਯੂਥ ਸਬੰਧੀ ਨਿੱਜੀ ਦਿਲਚਸਪੀ ਅਤੇ ਆਉਣ ਵਾਲੇ ਸਮੇਂ ਵਿੱਚ ਦੇਸ਼ ਦੇ ਨੌਜਵਾਨਾਂ ਲਈ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਬਣਨ ਵਾਲੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਉਹ ਭਾਜਪਾ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਭਾਜਪਾ ਬਠਿੰਡਾ ’ਚ ਵੱਡੇ ਉਦਯੋਗ ਲਾਵੇਗੀ। ਭਾਜਪਾ ਉਮੀਦਵਾਰ ਪਰਮਪਾਲ ਕੌਰ ਮਲੂਕਾ ਵੱਲੋਂ ਅੱਜ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ ਚੋਣ ਪ੍ਰਚਾਰ ਦੌਰਾਨ ਕੀਤਾ ਗਿਆ।
ਇਸ ਤੋਂ ਇਲਾਵਾ ਬਠਿੰਡਾ ਵਿੱਚ ਰੱਖੀ ਗਈ ਵਿਸ਼ੇਸ਼ ਪ੍ਰੈੱਸ ਕਾਨਫਰੰਸ ਦੌਰਾਨ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਅਤੇ ਬਠਿੰਡਾ ਤੋਂ ਭਾਜਪਾ ਉਮੀਦਵਾਰ ਪਰਮਪਾਲ ਕੌਰ ਨੇ ਸਾਂਝੇ ਤੌਰ ’ਤੇ ਕਾਂਗਰਸ ਪਾਰਟੀ ਵੱਲੋਂ ਜਾਰੀ ਕੀਤੇ ਚੋਣ ਮੈਨੀਫੈਸਟੋ ’ਤੇ ਸਵਾਲ ਖੜ੍ਹੇ ਕਰਦਿਆਂ ਇਸ ਨੂੰ ਵੰਡੀਆਂ ਪਾਉਣ ਵਾਲਾ ਕਰਾਰ ਦਿੱਤਾ। ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਅਤੇ ਪਰਮਪਾਲ ਕੌਰ ਨੇ ਕਿਹਾ ਕਿ ਕਾਂਗਰਸ ਹਮੇਸ਼ਾ ਵੰਡ ਦੀ ਰਾਜਨੀਤੀ ਕਰਦੀ ਆਈ ਹੈ ਜਿਸ ਵਿੱਚ ਉਹ ਸਫਲ ਨਹੀਂ ਹੋ ਸਕਦੀ। ਉਨ੍ਹਾਂ ਦਾਅਵਾ ਕੀਤਾ ਹੈ ਕਿ ਕੇਂਦਰ ਵਿੱਚ ਭਾਜਪਾ ਦੀ ਸਰਕਾਰ ਬਣੇਗੀ। ਇਸ ਮੌਕੇ ਪਰਮਪਾਲ ਕੌਰ ਮਲੂਕਾ ਨੇ ਇੱਕ ਵੱਖਰੇ ਬਿਆਨ ਵਿੱਚ ਕਿਹਾ ਕਿ ਉਨ੍ਹਾਂ ਦਾ ਕਿਸਾਨ ਵਿਰੋਧ ਨਹੀਂ ਕਰ ਰਹੇ ਸਗੋਂ ਸ਼੍ਰੋਮਣੀ ਅਕਾਲੀ ਦਲ ਉਨ੍ਹਾਂ ਦਾ ਵਿਰੋਧ ਕਰਵਾ ਰਿਹਾ ਹੈ।

Advertisement

Advertisement
Advertisement