ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਸੈਂਬਲੀ ਚੋਣਾਂ ਮਗਰੋਂ ਝਾਰਖੰਡ ’ਚੋਂ ਗਾਇਬ ਹੋ ਜਾਵੇਗੀ ਭਾਜਪਾ: ਹੇਮੰਤ ਸੋਰੇਨ

04:02 PM Jun 29, 2024 IST

ਰਾਂਚੀ, 29 ਜੂਨ
ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਅੱਜ ਕਿਹਾ ਕਿ ਅਗਾਮੀ ਅਸੈਂਬਲੀ ਚੋਣਾਂ ਮਗਰੋਂ ਭਾਜਪਾ ਸੂਬੇ ਵਿਚੋਂ ਸਾਫ਼ ਹੋ ਜਾਵੇਗੀ। ਮਨੀ ਲਾਂਡਰਿੰਗ ਕੇਸ ਵਿਚ ਸ਼ੁੱਕਰਵਾਰ ਨੂੰ ਜ਼ਮਾਨਤ ਮਿਲਣ ਮਗਰੋਂ ਬਿਰਸਾ ਮੁੰਡਾ ਜੇਲ੍ਹ ’ਚੋਂ ਰਿਹਾਅ ਹੋਏ ਸੋਰੇਨ ਨੇ ਅੱਜ ਆਪਣੀ ਰਿਹਾਇਸ਼ ’ਤੇ ਝਾਰਖੰਡ ਮੁਕਤੀ ਮੋਰਚਾ ਦੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜੇਲ੍ਹ ਵਿਚ ਡੱਕਣ ਦੀ ਸਾਜ਼ਿਸ਼ ਘੜਨ ਵਾਲਿਆ ਖਿਲਾਫ਼ ਵਿਦਰੋਹ ਹੋਵੇਗਾ ਤੇ ਝਾਰਖੰਡ ਦੇ ਲੋਕ ਭਾਜਪਾ ਨੂੰ ਨਹੀਂ ਬਖ਼ਸ਼ਣਗੇ। ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਕਿਹਾ, ‘‘ਭਾਜਪਾ ਦੇ ਤਾਬੂਤ ’ਚ ਆਖਰੀ ਕਿੱਲ ਗੱਡਣ ਦਾ ਸਮਾਂ ਆ ਗਿਆ ਹੈ ਤੇ ਆਉਂਦੇ ਦਿਨਾਂ ’ਚ ਭਾਜਪਾ ਝਾਰਖੰਡ ’ਚੋਂ ਸਾਫ਼ ਹੋ ਜਾਵੇਗੀ।’’ -ਪੀਟੀਆਈ

Advertisement

Advertisement
Advertisement