ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਿਗਮ ਚੋਣਾਂ ਆਪਣੇ ਬਲਬੂਤੇ ’ਤੇ ਲੜੇਗੀ ਭਾਜਪਾ: ਮਲਿਕ

06:52 AM Jun 14, 2024 IST

ਅੰਮ੍ਰਿਤਸਰ (ਟਨਸ): ਭਾਜਪਾ ਨੇ ਅੱਜ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਦੋਸ਼ ਲਾਇਆ ਕਿ ਸਰਕਾਰ ਦੀ ਲਾਪ੍ਰਵਾਹੀ ਕਾਰਨ ਗੁਰੂ ਨਗਰੀ ’ਚ ਸਫ਼ਾਈ ਵਿਵਸਥਾ ਬੁਰੀ ਤਰ੍ਹਾਂ ਪ੍ਰਭਾਵਿਤ ਹੈ। ਅੱਜ ਸ਼ਾਮ ਇੱਥੇ ਇੱਕ ਪੱਤਰਕਾਰ ਸੰਮੇਲਨ ਦੌਰਾਨ ਭਾਜਪਾ ਦੇ ਸਾਬਕਾ ਸੰਸਦ ਮੈਂਬਰ ਸ਼ਵੇਤ ਮਲਿਕ ਅਤੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਨੇ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਵਿੱਚ ਰੋਜ਼ਾਨਾ ਲੱਖਾਂ ਦੀ ਗਿਣਤੀ ਵਿੱਚ ਦੇਸ਼ ਵਿਦੇਸ਼ ਤੋਂ ਸ਼ਰਧਾਲੂ ਆਉਂਦੇ ਹਨ। ਸ਼ਹਿਰ ’ਚ ਘੁੰਮਣ ਵੇਲੇ ਉਨ੍ਹੰ ਨੂੰ ਵੱਖ-ਵੱਖ ਥਾਵਾਂ ’ਤੇ ਗੰਦਗੀ ਦੇ ਢੇਰ ਵੀ ਦਿਖਾਈ ਦਿੰਦੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਸ਼ਹਿਰ ਵਿੱਚ ਸਫਾਈ ਵਿਵਸਥਾ ਦੀ ਮਾੜੀ ਹਾਲਤ ਦੇ ਲਈ ‘ਆਪ’ ਸਰਕਾਰ ਜ਼ਿੰਮੇਵਾਰ ਹੈ। ਉਥੇ ਹੀ ਭਾਜਪਾ ਆਗੂਆਂ ਨੇ ਸਪੱਸ਼ਟ ਕੀਤਾ ਹੈ ਕਿ ਨਗਰ ਨਿਗਮ ਦੀਆਂ ਚੋਣਾਂ ਭਾਜਪਾ ਆਪਣੇ ਬਲਬੂਤੇ ’ਤੇ ਲੜੇਗੀ।

Advertisement

Advertisement
Advertisement