ਭਾਜਪਾ ਪੰਜਾਬ ’ਚ ਅਗਲੀਆਂ ਚੋਣਾਂ ਇਕੱਲਿਆਂ ਲੜੇਗੀ: ਮਨਜਿੰਦਰ ਸਿਰਸਾ
03:49 PM Mar 06, 2025 IST
Advertisement
ਚਰਨਜੀਤ ਭੁੱਲਰ
ਚੰਡੀਗੜ੍ਹ, 6 ਮਾਰਚ
Advertisement
ਭਾਜਪਾ ਦੇ ਸੀਨੀਅਰ ਆਗੂ ਤੇ ਦਿੱਲੀ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਭਾਜਪਾ ਪੰਜਾਬ ’ਚ ਆਗਾਮੀ ਚੋਣਾਂ ਇਕੱਲੇ ਤੌਰ ’ਤੇ ਲੜੇਗੀ। ਉਨ੍ਹਾਂ ਇੱਕ ਤਰੀਕੇ ਨਾਲ ਸ਼੍ਰੋਮਣੀ ਅਕਾਲੀ ਦਲ ਨਾਲ ਕੋਈ ਗਠਜੋੜ ਹੋਣ ਤੋਂ ਇਨਕਾਰ ਕੀਤਾ ਹੈ।
Advertisement
ਸਿਰਸਾ ਨੇ ਕਿਹਾ ਕਿ ਪੰਜਾਬ ’ਚ ਪਿਛਲੀਆਂ ਦੋ ਚੋਣਾਂ ਭਾਜਪਾ ਨੇ ਇੱਕਲਿਆਂ ਹੀ ਲੜੀਆਂ ਸਨ। ਉਨ੍ਹਾਂ ਅਰਵਿੰਦ ਕੇਜਰੀਵਾਲ ਦੀ ਵਿਪਾਸਨਾ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਇਹ ਪੰਜਾਬ ਦੇ ਮੁੱਖ ਮੰਤਰੀ ਨੂੰ ਹਟਾਉਣ ਦੀ ਤਿਆਰੀ ਹੈ ਅਤੇ ਦਿੱਲੀ ਦੇ ‘ਭਗੌੜੇ ਦਲ’ ਨੇ ਹੁਣ ਪੰਜਾਬ ਵਿਚ ਡੇਰੇ ਲਾ ਲਏ ਹਨ।
ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਦੇ ਲੋਕਾਂ ਦਾ ਦਿਲ ਜਿੱਤੇਗੀ। ਸਿਰਸਾ ਨੇ ‘ਆਪ’ ਉਤੇ ਸ਼ਬਦੀ ਹਮਲਾ ਕਰਦਿਆਂ ਕਿਹਾ ਕਿ ਪੰਜਾਬ ਦਾ ਦਿੱਲੀ ਦੀ ਪਿਛਲੀ ਸਰਕਾਰ ਨਾਲ ਨਾਲੇਜ ਸ਼ੇਅਰਿੰਗ ਐਗਰੀਮੈਂਟ ਨਹੀ ਸੀ, ਬਲਕਿ ਇਹ ਪੈਸਾ ਸ਼ੇਅਰਿੰਗ ਐਗਰੀਮੈਂਟ ਸੀ।
Advertisement