ਦੇਸ਼ ’ਚ ਤੀਜੀ ਵਾਰ ਸਰਕਾਰ ਬਣਾਏਗੀ ਭਾਜਪਾ: ਕਾਂਡਾ
08:05 AM May 22, 2024 IST
Advertisement
ਰਤੀਆ (ਪੱਤਰ ਪ੍ਰੇਰਕ ):
Advertisement
ਸਿਰਸਾ ਦੇ ਵਿਧਾਇਕ ਤੇ ਸਾਬਕਾ ਮੰਤਰੀ ਗੋਪਾਲ ਕਾਂਡਾ ਨੇ ਕਿਹਾ ਕਿ ਦੇਸ਼ ਵਿੱਚ ਤੀਜੀ ਵਾਰ ਭਾਜਪਾ ਦੀ ਸਰਕਾਰ ਬਣਨ ਜਾ ਰਹੀ ਹੈ। ਰਤੀਆ ਪੁੱਜੇ ਸ੍ਰੀ ਕਾਂਡਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਗ਼ਰੀਬ ਵਰਗ ਦੀਆਂ ਸਮੱਸਿਆਵਾਂ ਨੂੰ ਸਮਝਿਆ ਹੈ ਅਤੇ ਉਨ੍ਹਾਂ ਦੇ ਹੱਲ ਲਈ ਕਈ ਅਹਿਮ ਯੋਜਨਾਵਾਂ ਲਾਗੂ ਕੀਤੀਆਂ ਹਨ। ਵਿਧਾਇਕ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਯੋਗ ਅਗਵਾਈ ਵਿੱਚ ਦੇਸ਼ ਨੇ ਤਰੱਕੀ ਦੇ ਨਵੇਂ ਆਯਾਮ ਸਥਾਪਤ ਕੀਤੇ ਹਨ। ਦੇਸ਼ ਦੇ ਲੋਕ ਜਾਣਦੇ ਹਨ ਕਿ ਭਾਜਪਾ ਦੇ ਰਾਜ ਵਿੱਚ ਉਨ੍ਹਾਂ ਦੇ ਹਿੱਤ ਸੁਰੱਖਿਅਤ ਹਨ। ਭਾਜਪਾ ਹੀ ਇੱਕ ਅਜਿਹੀ ਪਾਰਟੀ ਹੈ ਜੋ ਹਰ ਵਰਗ ਦੇ ਹਿੱਤਾਂ ਦੀ ਰਾਖੀ ਲਈ ਹਮੇਸ਼ਾ ਤਿਆਰ ਰਹਿੰਦੀ ਹੈ ਅਤੇ ਉਨ੍ਹਾਂ ਦੀ ਭਲਾਈ ਲਈ ਯੋਜਨਾਵਾਂ ਬਣਾਉਂਦੀ ਹੈ। ਕਾਂਡਾ ਨੇ ਭਾਜਪਾ ਉਮੀਦਵਾਰ ਅਸ਼ੋਕ ਤੰਵਰ ਨੂੰ ਵੱਧ ਤੋਂ ਵੱਧ ਵੋਟਾਂ ਨਾਲ ਜਿਤਾਉਣ ਦਾ ਸੱਦਾ ਦਿੱਤਾ। ਰਤੀਆ ਪਹੁੰਚਣ ’ਤੇ ਗੋਪਾਲ ਕਾਂਡਾ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ।
Advertisement