For the best experience, open
https://m.punjabitribuneonline.com
on your mobile browser.
Advertisement

ਭਾਜਪਾ ਨੂੰ ਹੁਣ ਤੱਕ ਦੀ ਸਭ ਤੋਂ ਬੁਰੀ ਹਾਰ ਦੇਖਣੀ ਪਵੇਗੀ: ਕੇਜਰੀਵਾਲ

07:39 AM Feb 04, 2025 IST
ਭਾਜਪਾ ਨੂੰ ਹੁਣ ਤੱਕ ਦੀ ਸਭ ਤੋਂ ਬੁਰੀ ਹਾਰ ਦੇਖਣੀ ਪਵੇਗੀ  ਕੇਜਰੀਵਾਲ
ਨਵੀਂ ਦਿੱਲੀ ਵਿੱਚ ਚੋਣ ਪ੍ਰਚਾਰ ਲਈ ਜਾਂਦੇ ਹੋਏ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ। -ਫੋਟੋ: ਪੀਟੀਆਈ
Advertisement

ਨਵੀਂ ਦਿੱਲੀ, 3 ਫਰਵਰੀ
‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਦਾਅਵਾ ਕੀਤਾ ਕਿ ਭਾਜਪਾ ਨੂੰ ਦਿੱਲੀ ਅਸੈਂਬਲੀ ਚੋਣਾਂ ਵਿੱਚ ਹੁਣ ਤੱਕ ਦੀ ਸਭ ਤੋਂ ਬੁਰੀ ਹਾਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਉਹ ਚੋਣਾਂ ਨੂੰ ਅਸਰਅੰਦਾਜ਼ ਕਰਨ ਲਈ ਆਪਣੇ ‘ਗੁੰਡਿਆਂ’ ਅਤੇ ਦਿੱਲੀ ਪੁਲੀਸ ਦੀ ਵਰਤੋਂ ਕਰੇਗੀ।
ਦਿੱਲੀ ਅਸੈਂਬਲੀ ਚੋਣਾਂ ਲਈ ਚੋਣ ਪ੍ਰਚਾਰ ਦੇ ਆਖਰੀ ਦਿਨ ਇੱਕ ਵੀਡੀਓ ਸੰਦੇਸ਼ ਵਿੱਚ, ਕੇਜਰੀਵਾਲ ਨੇ ਦੋਸ਼ ਲਾਇਆ ਕਿ ਭਾਜਪਾ ਪਹਿਲਾਂ ਹੀ ‘ਵੱਡੀ ਹਾਰ’ ਦੇ ਮੱਦੇਨਜ਼ਰ ਗਲਤ ਜੁਗਤਾਂ ਦਾ ਸਹਾਰਾ ਲੈ ਰਹੀ ਹੈ। ਕੇਜਰੀਵਾਲ ਨੇ ਦਾਅਵਾ ਕੀਤਾ ਕਿ ਅਜਿਹੀਆਂ ਜੁਗਤਾਂ ਦੇ ਬਾਵਜੂਦ ‘ਆਪ’ ਇਤਿਹਾਸਕ ਜਿੱਤ ਵੱਲ ਵਧ ਰਹੀ ਹੈ ਅਤੇ ਭਾਜਪਾ ਲਈ ਪਾਰਟੀ ਦੇ ਹੋਂਦ ਵਿਚ ਆਉਣ ਮਗਰੋਂ ਇਹ ਹੁਣ ਤੱਕ ਦੀ ਸਭ ਤੋਂ ਬੁਰੀ ਹਾਰ ਹੋਵੇਗੀ।
ਕੇਜਰੀਵਾਲ ਨੇ ਦਾਅਵਾ ਕੀਤਾ ਕਿ ਭਾਜਪਾ ਚੋਣਾਂ ਜਿੱਤਣ ਲਈ ਆਪਣੇ ਗੁੰਡਿਆਂ ਅਤੇ ਦਿੱਲੀ ਪੁਲੀਸ ਦੀ ਵੱਡੇ ਪੱਧਰ ’ਤੇ ਵਰਤੋਂ ਕਰੇਗੀ। ਉਹ ਵੋਟਰਾਂ, ਖਾਸ ਕਰਕੇ ਝੁੱਗੀ-ਝੌਂਪੜੀ ਵਾਲੇ ਖੇਤਰਾਂ ਵਿੱਚ ਰਹਿਣ ਵਾਲਿਆਂ ਨੂੰ ਡਰਾਉਣ ਦੀ ਕੋਸ਼ਿਸ਼ ਕਰਨਗੇ। ਸਾਬਕਾ ਮੁੱਖ ਮੰਤਰੀ ਨੇ ਦੋਸ਼ ਲਾਇਆ ਕਿ ਭਾਜਪਾ ਵਰਕਰ ਝੁੱਗੀ-ਝੌਂਪੜੀ ਵਾਲਿਆਂ ਨੂੰ 3,000-5,000 ਰੁਪਏ ਦੀ ਪੇਸ਼ਕਸ਼ ਕਰਕੇ ਰਿਸ਼ਵਤ ਦੇਣ ਦੀ ਕੋਸ਼ਿਸ਼ ਕਰਨਗੇ ਅਤੇ ਚੋਣਾਂ ਵਾਲੇ ਦਿਨ ਉਨ੍ਹਾਂ ਨੂੰ ਵੋਟ ਪਾਉਣ ਤੋਂ ਰੋਕਣ ਲਈ ਉਨ੍ਹਾਂ ਦੀਆਂ ਉਂਗਲਾਂ ’ਤੇ ਕਾਲੀ ਸਿਆਹੀ ਨਾਲ ਨਿਸ਼ਾਨ ਲਗਾਉਣਗੇ। ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ, ‘‘ਉਨ੍ਹਾਂ ਦੇ ਪੈਸੇ ਲੈ ਲਓ, ਪਰ ਉਨ੍ਹਾਂ ਨੂੰ ਆਪਣੀ ਉਂਗਲੀ ’ਤੇ ਸਿਆਹੀ ਨਾ ਲਗਾਉਣ ਦਿਓ।’’ਕੇਜਰੀਵਾਲ ਨੇ ਕਿਹਾ ਕਿ ਅਜਿਹੀਆਂ ਜੁਗਤਾਂ ਦੇ ਟਾਕਰੇ ਲਈ ‘ਆਪ’ ਨੇ ‘ਫੌਰੀ ਐਕਸ਼ਨ ਟੀਮਾਂ’ ਬਣਾਈਆਂ ਹਨ ਅਤੇ ਝੁੱਗੀ-ਝੌਂਪੜੀ ਵਾਲੇ ਖੇਤਰਾਂ ਵਿੱਚ ਜਾਸੂਸੀ ਕੈਮਰੇ ਅਤੇ ਬਾਡੀ ਕੈਮਰੇ ਵੰਡੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦੇ ਗੁੰਡਿਆਂ ਨੂੰ ਫੜਨ ਲਈ ਕੈਮਰੇ ਬੀੜੇ ਹਨ। ਉਨ੍ਹਾਂ ਕਿਹਾ ਕਿ ਜੇ ਉਹ (ਭਾਜਪਾ) ਸੱਤਾ ਵਿੱਚ ਆਉਂਦੀ ਹੈ ਤਾਂ ਉਹ ਝੁੱਗੀਆਂ ਢਾਹ ਦੇਣਗੇ। ਉਨ੍ਹਾਂ ਕਿਹਾ, ‘‘ਆਪਣੀਆਂ ਵੋਟਾਂ ਵੇਚਣਾ ਤੁਹਾਡੇ ਆਪਣੇ ਮੌਤ ਦੇ ਵਾਰੰਟ ’ਤੇ ਦਸਤਖ਼ਤ ਕਰਨ ਵਾਂਗ ਹੋਵੇਗਾ।’’ -ਪੀਟੀਆਈ

Advertisement

ਬਜਟ ਲਈ ਭਾਜਪਾ ’ਤੇ ਸੇਧਿਆ ਨਿਸ਼ਾਨਾ

ਨਵੀਂ ਦਿੱਲੀ (ਪੱਤਰ ਪ੍ਰੇਰਕ): 

Advertisement

ਸਾਬਕਾ ਮੁੱਖ ਮੰਤਰੀ ਕੇਜਰੀਵਾਲ ਨੇ ਬਜਟ 2025 ਨੂੰ ਲੈ ਕੇ ਭਾਜਪਾ ਸਰਕਾਰ ’ਤੇ ਤਿੱਖਾ ਨਿਸ਼ਾਨਾ ਸੇਧਿਆ ਹੈ। ਉਨ੍ਹਾਂ ਦੇਸ਼ ਦੇ ਅਰਬਪਤੀਆਂ ਅਤੇ ਭਾਜਪਾ ਸਰਕਾਰ ਦੇ ਗਠਜੋੜ 'ਤੇ ਵੀ ਕਈ ਸਵਾਲ ਖੜ੍ਹੇ ਕੀਤੇ। ਕੇਜਰੀਵਾਲ ਨੇ ਐਕਸ 'ਤੇ ਪੋਸਟ ਕਰਦੇ ਹੋਏ ਲਿਖਿਆ, ''ਪਿਛਲੇ 10 ਸਾਲਾਂ 'ਚ ਮੋਦੀ ਸਰਕਾਰ ਨੇ ਆਪਣੇ ਅਰਬਪਤੀ ਦੋਸਤਾਂ ਨੂੰ ਫਾਇਦਾ ਪਹੁੰਚਾਉਣ ਤੋਂ ਇਲਾਵਾ ਆਮ ਲੋਕਾਂ ਲਈ ਕੁਝ ਨਹੀਂ ਕੀਤਾ। ਜਿਵੇਂ ਹੀ ਤੁਸੀਂ ਉਨ੍ਹਾਂ ਨੂੰ ਲੋਕ ਸਭਾ 'ਚ ਘੱਟ ਸੀਟਾਂ ਦਿੱਤੀਆਂ, ਉਨ੍ਹਾਂ ਨੇ ਤੁਰੰਤ 12 ਲੱਖ ਰੁਪਏ ਦੀ ਰਿਆਇਤ ਦਿੱਤੀ ਹੈ। ਬਜਟ ਵਿੱਚ ਇੱਕ ਵਾਰ ਜਦੋਂ ਤੁਸੀਂ ਉਨ੍ਹਾਂ ਨੂੰ ਦਿੱਲੀ ਚੋਣਾਂ ਵਿੱਚ ਸ਼ਾਨਦਾਰ ਢੰਗ ਨਾਲ ਹਰਾਉਂਦੇ ਹੋ ਤਾਂ ਤੁਸੀਂ ਦੇਖੋਗੇ ਕਿ ਉਹ ਸਾਰੀਆਂ ਵਸਤਾਂ 'ਤੇ ਜੀਐਸਟੀ ਦਰਾਂ ਨੂੰ ਵੀ ਘਟਾ ਦੇਣਗੇ।

Advertisement
Author Image

joginder kumar

View all posts

Advertisement