ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਹਾਰੇਗੀ ਭਾਜਪਾ: ਪੰਧੇਰ

08:46 AM Aug 18, 2024 IST

ਗੁਰਨਾਮ ਸਿੰਘ ਅਕੀਦਾ
ਪਟਿਆਲਾ, 17 ਅਗਸਤ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਆਖਿਆ ਕਿ ਜੇਕਰ ਸ਼ੰਭੂ ਅਤੇ ਖਨੌਰੀ ਬਾਰਡਰ ਕਿਸਾਨਾਂ ਲਈ ਨਾ ਖੋਲ੍ਹੇ ਤਾਂ ਇੱਕ ਅਕਤੂਬਰ ਨੂੰ ਹਰਿਆਣਾ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਭਾਜਪਾ ਦੀ ਵੱਡੀ ਹਾਰ ਹੋਵੇਗੀ ਕਿਉਂਕਿ ਹਰਿਆਣਵੀ ਕਿਸਾਨ ਲੰਬੇ ਸਮੇਂ ਤੋਂ ਭਾਜਪਾ ਤੋਂ ਖਫ਼ਾ ਹਨ। ਸ੍ਰੀ ਪੰਧੇਰ ਨੇ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਸਾਰੀਆਂ ਫ਼ਸਲਾਂ ਐੱਮਐੱਸਪੀ ’ਤੇ ਖ਼ਰੀਦਣ ਦਾ ਐਲਾਨ ਵੀ ਝੂਠਾ ਸਾਬਤ ਹੋਇਆ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ਸ਼ੰਭੂ ਅਤੇ ਖਨੌਰੀ ਬਾਰਡਰ ਬੰਦ ਕਰਨ ’ਤੇ ਹਰਿਆਣਾ ਅਤੇ ਪੰਜਾਬ ਦੇ ਲੋਕ ਔਖੇ ਹਨ। ਆਵਾਜਾਈ ਬੰਦ ਹੋਣ ਕਾਰਨ ਵਪਾਰ ਖ਼ਤਰੇ ਵਿੱਚ ਹੈ ਅਤੇ ਅਜਿਹਾ ਹਰਿਆਣਾ ਦੀ ਭਾਜਪਾ ਸਰਕਾਰ ਕਰਕੇ ਹੋਇਆ ਹੈ। ਕਿਸਾਨਾਂ ਨੇ ਨਾ ਸ਼ੰਭੂ ਬਾਰਡਰ ਅਤੇ ਨਾ ਹੀ ਖਨੌਰੀ ਬਾਰਡਰ ਰੋਕਿਆ ਹੈ ਸਗੋਂ ਉਹ ਤਾਂ ਕੇਂਦਰ ਸਰਕਾਰ ਤੋਂ ਜ਼ਰੂਰੀ ਅਤੇ ਹੱਕੀ ਮੰਗਾਂ ਮੰਨਵਾਉਣ ਲਈ ਦਿੱਲੀ ਜਾ ਕੇ ਸ਼ਾਂਤਮਈ ਸੰਘਰਸ਼ ਸ਼ੁਰੂ ਕਰਨਾ ਚਾਹੁੰਦੇ ਸਨ ਪਰ ਹਰਿਆਣਾ ਦੀ ਭਾਜਪਾ ਸਰਕਾਰ ਨੇ ਖਨੌਰੀ ਅਤੇ ਸ਼ੰਭੂ ਬਾਰਡਰ ’ਤੇ ਕੰਧਾਂ ਕੱਢ ਕੇ ਕਿਸਾਨਾਂ ਨੂੰ ਰੋਕਿਆ ਅਤੇ ਆਮ ਲੋਕਾਂ ਦੀ ਆਵਾਜਾਈ ਪ੍ਰਭਾਵਿਤ ਕੀਤੀ। ਕਿਸਾਨ ਆਗੂ ਨੇ ਕਿਹਾ ਕਿ ਲਾਂਘਾ ਬੰਦ ਕਰਨ ਲਈ ਪੂਰਨ ਤੌਰ ’ਤੇ ਹਰਿਆਣਾ ਦੀ ਭਾਜਪਾ ਸਰਕਾਰ ਜ਼ਿੰਮੇਵਾਰ ਹੈ, ਜਿਸ ਦਾ ਖ਼ਮਿਆਜ਼ਾ ਉਸ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਭੁਗਤਣਾ ਪਵੇਗਾ। ਉਨ੍ਹਾਂ ਕਿਹਾ ਕਿ 15 ਅਗਸਤ ਨੂੰ ਸਮੁੱਚੇ ਭਾਰਤ ਵਿੱਚ ਕਿਸਾਨਾਂ ਵੱਲੋਂ ਕੀਤਾ ਗਿਆ ਟਰੈਕਟਰ ਮਾਰਚ ਇਤਿਹਾਸਕ ਹੋ ਨਿੱਬੜਿਆ ਹੈ।

Advertisement

Advertisement