ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਾਜਪਾ ਕੇਂਦਰ ਵਿੱਚ ਅਗਲੀ ਸਰਕਾਰ ਨਹੀਂ ਬਣਾ ਸਕੇਗੀ: ਸੁਖਬੀਰ

07:58 AM May 15, 2024 IST
‘ਪੰਜਾਬ ਬਚਾਓ ਯਾਤਰਾ’ ਨੂੰ ਸਮਾਪਤ ਕਰਨ ਉਪਰੰਤ ਕੇਸਗੜ੍ਹ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ ਅਤੇ ਹੋਰ।

ਸੰਜੀਵ ਤੇਜਪਾਲ/ਸੰਜੀਵ ਬੱਬੀ/ਚਾਨਾ
ਮੋਰਿੰਡਾ/ਚਮਕੌਰ ਸਾਹਿਬ/ ਸ੍ਰੀ ਆਨੰਦਪੁਰ ਸਾਹਿਬ, 14 ਮਈ
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਆਨੰਦਪੁਰ ਸਾਹਿਬ ਵਿੱਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਆਪਣੀ ‘ਪੰਜਾਬ ਬਚਾਓ ਯਾਤਰਾ’ ਸਮਾਪਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਯਾਤਰਾ 1 ਫਰਵਰੀ ਨੂੰ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼ੁਰੂ ਕੀਤੀ ਗਈ ਸੀ। ਇਸ ਦੌਰਾਨ 80 ਹਲਕਿਆਂ ਵਿੱਚ ਉਨ੍ਹਾਂ 3200 ਕਿੱਲੋਮੀਟਰ ਦਾ ਸਫਰ ਤੈਅ ਕੀਤਾ। ਇਸ ਮੌਕੇ ਸ੍ਰੀ ਬਾਦਲ ਵੱਲੋਂ ਆਨੰਦਪੁਰ ਸਾਹਿਬ ਤੋਂ ਅਕਾਲੀ ਉਮੀਦਵਾਰ ਪ੍ਰੇਮ ਸਿੰਘ ਚੰਦੂ ਮਾਜਰਾ ਦੇ ਹੱਕ ਵਿੱਚ ਪ੍ਰਚਾਰ ਵੀ ਕੀਤਾ ਗਿਆ। ਅਕਾਲੀ ਦਲ ਦੇ ਪ੍ਰਧਾਨ ਨੇ ਸਪੱਸ਼ਟ ਕੀਤਾ ਕਿ ਭਾਜਪਾ ਕੇਂਦਰ ਵਿੱਚ ਅਗਲੀ ਸਰਕਾਰ ਨਹੀਂ ਬਣਾ ਸਕੇਗੀ। ਉਨ੍ਹਾਂ ਕਿਹਾ ਕਿ ਖੇਤਰੀ ਪਾਰਟੀਆਂ ਅਗਲੀ ਸਰਕਾਰ ਬਣਾਉਣ ਵਿੱਚ ਅਹਿਮ ਭੂਮਿਕਾ ਅਦਾ ਕਰਨਗੀਆਂ ਤੇ ਲੋਕ ਲਹਿਰ ਖੇਤਰੀ ਪਾਰਟੀ ਦੇ ਹੱਕ ਵਿੱਚ ਹੈ। ਸ੍ਰੀ ਬਾਦਲ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਦੀ ਵੱਡੀ ਯੋਜਨਾ ਹੈ ਕਿ ਜਿਵੇਂ ਮੁੰਬਈ ਵਿੱਚ ਸ਼ਿਵ ਸੈਨਾ ਤੋੜੀ ਹੈ, ਉਸੇ ਤਰੀਕੇ ਨਾਲ ਉਹ ਪੰਜਾਬ ਵਿੱਚ ‘ਆਪ’ ਨੂੰ ਤੋੜਨਾ ਚਾਹੁੰਦੇ ਹਨ ਤੇ ਭਗਵੰਤ ਮਾਨ, ਅਰਵਿੰਦ ਕੇਜਰੀਵਾਲ ਦੀ ਪਾਰਟੀ ਨਾਲੋਂ ਨਾਤਾ ਤੋੜ ਕੇ ਭਾਜਪਾ ਨਾਲ ਰਲ ਕੇ ਸਰਕਾਰ ਬਣਾਉਣਗੇ।
ਉਧਰ, ਚਮਕੌਰ ਸਾਹਿਬ ਅਤੇ ਮੋਰਿੰਡਾ ਵਿੱਚ ਸ੍ਰੀ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਦੋ ਸਾਲਾਂ ਦੌਰਾਨ 70 ਹਜ਼ਾਰ ਕਰੋੜ ਤੋ ਵੱਧ ਕਰਜ਼ਾ ਚੁੱਕਿਆ। ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਦੋਸ਼ ਲਗਾਇਆ ਕਿ ਸਰਕਾਰ ਨੇ ਝੂਠੀਆਂ ਗਾਰੰਟੀਆਂ ਦੇ ਪ੍ਰਚਾਰ ਲਈ ਦੋ ਸਾਲਾਂ ਵਿੱਚ ਇੰਨਾ ਕਰਜ਼ਾ ਚੁੱਕ ਲਿਆ ਹੈ ਜਿੰਨਾ ਅਕਾਲੀ ਸਰਕਾਰ ਨੇ ਆਪਣੇ 10 ਸਾਲਾਂ ਦੇ ਰਾਜ ਵਿੱਚ ਨਹੀਂ ਚੁੱਕਿਆ ਸੀ। ਇਸ ਮੌਕੇ ਹਲਕਾ ਇੰਚਾਰਜ ਕਰਨ ਸਿੰਘ ਡੀਟੀਓ ਅਤੇ ਸੀਨੀਅਰ ਆਗੂ ਅਮਨਦੀਪ ਸਿੰਘ ਮਾਂਗਟ ਹਾਜ਼ਰ ਸਨ।

Advertisement

ਪੰਜਾਬ ਦੇ ਮੁੱਖ ਮੰਤਰੀ ਨੂੰ ਆਪਣੀ ਮਰਿਆਦਾ ਦਾ ਨਹੀਂ ਪਤਾ: ਸੁਖਬੀਰ

ਰੂਪਨਗਰ (ਜਗਮੋਹਨ ਸਿੰਘ): ਇੱਥੇ ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਦੇ ਹੱਕ ਵਿੱਚ ਰੋਡ ਸ਼ੋਅ ਕੱਢਣ ਲਈ ਰੂਪਨਗਰ ਪੁੱਜੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ਼ਰਾਬ ਦਾ ਸੇਵਨ ਕਰਨ ਲੱਗਿਆਂ ਆਪਣੇ ਅਹੁਦੇ ਦੀ ਮਰਿਆਦਾ ਨੂੰ ਵੀ ਭੁੱਲ ਜਾਂਦੇ ਹਨ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਬਠਿੰਡਾ ਰੈਲੀ ਦੀ ਵਾਇਰਲ ਵੀਡੀਓ ਦਾ ਹਵਾਲਾ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਨੇ ਇੰਨਾ ਜ਼ਿਆਦਾ ਨਸ਼ਾ ਕਰ ਲਿਆ ਕਿ ਉਹ ਜਨਤਕ ਇਕੱਠ ਦੌਰਾਨ ਹੀ ਆਪਣੇ ਸਿਰ ਵਿੱਚ ਪਾਣੀ ਪਾਉਣ ਲੱਗ ਗਏ।

Advertisement
Advertisement