ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬ ਨੂੰ ‘ਆਪ’ ਤੇ ਕਾਂਗਰਸ ਦੇ ਭਰੋਸੇ ਨਹੀਂ ਛੱਡੇਗੀ ਭਾਜਪਾ: ਜਾਖੜ

07:03 AM Jun 05, 2024 IST

ਆਤਿਸ਼ ਗੁਪਤਾ
ਚੰਡੀਗੜ੍ਹ, 4 ਜੂਨ
ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਪੰਜਾਬ ਦੇ ਲੋਕਾਂ ਦਾ ਫਤਵਾ ਪ੍ਰਵਾਨ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ‘ਆਪ’ ਤੇ ਕਾਂਗਰਸ ਪਹਿਲੇ ਦਿਨ ਤੋਂ ਆਪਸ ਵਿੱਚ ਮਿਲੇ ਹੋਏ ਹਨ, ਜਿਨ੍ਹਾਂ ਵੱਲੋਂ ਸੋਚੀ ਸਮਝੀ ਸਾਜਿਸ਼ ਤਹਿਤ ਭਾਜਪਾ ਨੂੰ ਕਿਸਾਨ ਵਿਰੋਧੀ ਕਰਾਰ ਦਿੱਤਾ ਗਿਆ ਹੈ। ਹਾਲਾਂਕਿ ਭਾਜਪਾ ਪੰਜਾਬ ਵਿੱਚ ਕਿਸਾਨਾਂ ਨੂੰ ਵਿਸ਼ਵਾਸ ਦਿਵਾਉਣ ਵਿੱਚ ਨਾਕਾਮ ਰਹੀ ਹੈ ਕਿ ਉਹ ਕਿਸਾਨਾਂ ਦੀ ਹਮਾਇਤੀ ਹੈ, ਜਿਸ ਨੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇ 6 ਹਜ਼ਾਰ ਰੁਪਏ ਸਾਲਾਨਾ ਦੇਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਇਸ ਲਈ ਉਹ ਪੰਜਾਬ ਵਿੱਚ ਭਾਜਪਾ ਦੀ ਹਾਰ ਦੀ ਜ਼ਿੰਮੇਵਾਰੀ ਆਪਣੇ ਸਿਰ ਲੈਂਦੇ ਹਨ। ਇਹ ਗੱਲ ਸੁਨੀਲ ਜਾਖੜ ਨੇ ਚੰਡੀਗੜ੍ਹ ਸੈਕਟਰ-37 ਸਥਿਤ ਪੰਜਾਬ ਭਾਜਪਾ ਦੇ ਦਫ਼ਤਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖੀ। ਜਾਖੜ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਭਾਵੇਂ ਭਾਜਪਾ ਦਾ ਕੋਈ ਉਮੀਦਵਾਰ ਜਿੱਤ ਨਹੀਂ ਸਕਿਆ, ਪਰ ਪਾਰਟੀ ਦੀਆਂ ਵੋਟਾਂ 6 ਫ਼ੀਸਦ ਤੋਂ ਵੱਧ ਕੇ 19 ਫ਼ੀਸਦ ਹੋ ਗਈਆਂ ਹਨ।

Advertisement

Advertisement