ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜੰਮੂ-ਕਸ਼ਮੀਰ ’ਚ ਚੋਣਾਂ ਤੋਂ ਪਹਿਲਾਂ ਕੋਈ ਗੱਠਜੋੜ ਨਹੀਂ ਕਰੇਗੀ ਭਾਜਪਾ

08:03 AM Aug 19, 2024 IST
ਚੌਧਰੀ ਜ਼ੁਲਫਿਕਾਰ ਅਲੀ ਭਾਜਪਾ ਵਿੱਚ ਸ਼ਾਮਲ ਹੋਣ ਮਗਰੋਂ ਪਾਰਟੀ ਆਗੂਆਂ ਨਾਲ ਜੇਤੂ ਨਿਸ਼ਾਨ ਬਣਾਉਂਦੇ ਹੋਏ। -ਫੋਟੋ: ਪੀਟੀਆਈ

ਜੰਮੂ, 18 ਅਗਸਤ
ਭਾਜਪਾ ਜੰਮੂ-ਕਸ਼ਮੀਰ ’ਚ ਚੋਣਾਂ ਤੋਂ ਪਹਿਲਾਂ ਕੋਈ ਗੱਠਜੋੜ ਨਹੀਂ ਕਰੇਗੀ। ਭਾਜਪਾ ਦੇ ਸੂਬਾ ਪ੍ਰਧਾਨ ਰਵਿੰਦਰ ਰੈਣਾ ਨੇ ਅੱਜ ਇਹ ਖੁਲਾਸਾ ਕੀਤਾ। ਹਾਲਾਂਕਿ ਉਨ੍ਹਾਂ ਨੇ ਕਿਹਾ ਕਿ ਕਸ਼ਮੀਰ ਘਾਟੀ ’ਚ ਇਕੱਠੇ ਚੋਣਾਂ ਲਈ 8 ਤੋਂ 10 ਆਜ਼ਾਦ ਉਮੀਦਵਾਰਾਂ ਨਾਲ ਗੱਲਬਾਤ ਚੱਲ ਰਹੀ ਹੈ। ਉਨ੍ਹਾਂ ਮੁਤਾਬਕ ਭਾਜਪਾ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲੜਨ ਲਈ ਤਿਆਰ ਹੈ ਅਤੇ ਜਲਦੀ ਹੀ ਉਮੀਦਵਾਰਾਂ ਦੀ ਪਹਿਲੀ ਸੂੁਚੀ ਜਾਰੀ ਕਰੇਗੀ।
ਜੰਮੂ-ਕਸ਼ਮੀਰ ’ਚ ਵੋਟਾਂ ਤਿੰਨ ਪੜਾਵਾਂ ’ਚ 18 ਤੇ 25 ਸਤੰਬਰ ਅਤੇ 1 ਅਕਤੂਬਰ ਨੂੰ ਪੈਣੀਆਂ ਹਨ। ਰੈਣਾ ਨੇ ਕਿਹਾ, ‘‘ਭਾਜਪਾ ਜੰਮੂ-ਕਸ਼ਮੀਰ ’ਚ ਚੋਣਾਂ ਤੋਂ ਪਹਿਲਾਂ ਕਿਸੇ ਵੀ ਸਿਆਸੀ ਪਾਰਟੀ ਨਾਲ ਗੱਠਜੋੜ ਨਹੀਂ ਕਰੇਗੀ। ਅਸੀਂ ਕਸ਼ਮੀਰ ਘਾਟੀ ’ਚ 8 ਤੋਂ 10 ਆਜ਼ਾਦ ਉਮੀਦਵਾਰਾਂ ਨਾਲ ਗੱਲਬਾਤ ਕਰ ਰਹੇ ਹਾਂ। ਜੇਕਰ ਇਹ ਗੱਲਬਾਤ ਸਿਰੇ ਚੜ੍ਹਦੀ ਹੈ ਤਾਂ ਅਸੀਂ ਰਲ ਕੇ ਚੋਣਾਂ ਲੜਨ ਬਾਰੇ ਰਣਨੀਤੀ ਘੜਾਂਗੇ।’’ ਉਨ੍ਹਾਂ ਆਖਿਆ ਕਿ ਭਾਜਪਾ ਕਸ਼ਮੀਰ ਘਾਟੀ ’ਚ ਉਮੀਦਵਾਰ ਖੜ੍ਹੇ ਕਰੇਗੀ ਅਤੇ ਬਹੁਮਤ ਨਾਲ ਚੋਣਾਂ ਜਿੱਤੇਗੀ। -ਪੀਟੀਆਈ

Advertisement

ਸਾਬਕਾ ਮੰਤਰੀ ਚੌਧਰੀ ਜ਼ੁਲਫਿਕਾਰ ਅਲੀ ਭਾਜਪਾ ’ਚ ਸ਼ਾਮਲ

ਜੰਮੂ: ਜੰਮੂ ਕਸ਼ਮੀਰ ’ਚ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਾਬਕਾ ਮੰਤਰੀ ਅਤੇ ਉੱਘੇ ਆਗੂ ਚੌਧਰੀ ਜ਼ੁਲਫਿਕਾਰ ਅਲੀ ਅੱਜ ਭਾਜਪਾ ’ਚ ਸ਼ਾਮਲ ਹੋ ਗਏ ਅਤੇ ਆਖਿਆ ਕਿ ਉਨ੍ਹਾਂ ਨੇ ਇਸ ਖੇਤਰ ’ਚ ਸ਼ਾਂਤੀ ਤੇ ਵਿਕਾਸ ਦੇ ਅਹਿਦ ਨਾਲ ਭਗਵਾ ਪਾਰਟੀ ਦਾ ਪੱਲਾ ਫੜਿਆ ਹੈ। ਜੰਮੂ ’ਚ ਪਾਰਟੀ ਹੈੱਡਕੁਆਰਟਰ ’ਚ ਕੇਂਦਰੀ ਮੰਤਰੀਆਂ ਜੀ. ਕਿਸ਼ਨ ਰੈੱਡੀ ਅਤੇ ਜੀਤੇਂਦਰ ਸਿੰਘ, ਭਾਜਪਾ ਪ੍ਰਧਾਨ ਤਰੁਣ ਚੁੱਘ ਅਤੇ ਭਾਜਪਾ ਦੀ ਜੰਮੂ-ਕਸ਼ਮੀਰ ਇਕਾਈ ਦੇ ਪ੍ਰਧਾਨ ਰਵਿੰਦਰ ਰੈਣਾ ਨੇ ਅਲੀ ਨੂੰ ਪਾਰਟੀ ’ਚ ਜੀ ਆਇਆ ਆਖਿਆ। -ਪੀਟੀਆਈ

Advertisement
Advertisement
Advertisement