For the best experience, open
https://m.punjabitribuneonline.com
on your mobile browser.
Advertisement

ਭਾਜਪਾ 200 ਸੀਟਾਂ ਵੀ ਨਹੀਂ ਜਿੱਤੇਗੀ: ਮਮਤਾ

08:32 AM Apr 14, 2024 IST
ਭਾਜਪਾ 200 ਸੀਟਾਂ ਵੀ ਨਹੀਂ ਜਿੱਤੇਗੀ  ਮਮਤਾ
Advertisement

ਜਲਪਾਇਗੁੜੀ, 13 ਅਪਰੈਲ
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਤ੍ਰਿਣਮੂਲ ਕਾਂਗਰਸ ਸੁਪਰੀਮੋ ਮਮਤਾ ਬੈਨਰਜੀ ਨੇ ਦਾਅਵਾ ਕੀਤਾ ਹੈ ਕਿ ਲੋਕ ਸਭਾ ਚੋਣਾਂ ’ਚ ਭਾਜਪਾ 200 ਸੀਟਾਂ ’ਤੇ ਵੀ ਜਿੱਤ ਦਰਜ ਨਹੀਂ ਕਰ ਸਕੇਗੀ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦਿੱਤੀਆਂ ਜਾ ਰਹੀਆਂ ਗਾਰੰਟੀਆਂ ਨੂੰ ਵੀ ਝੂਠਾ ਕਰਾਰ ਦਿੱਤਾ। ਇਥੇ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਮਮਤਾ ਨੇ ਦੋਸ਼ ਲਾਇਆ ਕਿ ਭਾਜਪਾ ਭੀਮ ਰਾਓ ਅੰਬੇਦਕਰ ਵੱਲੋਂ ਬਣਾਏ ਗਏ ਸੰਵਿਧਾਨ ਨੂੰ ਨਸ਼ਟ ਕਰ ਰਹੀ ਹੈ। ਉਨ੍ਹਾਂ ਕਿਹਾ,‘‘ਭਾਜਪਾ 200 ਸੀਟਾਂ ਵੀ ਨਹੀਂ ਜਿੱਤੇਗੀ। ਉਨ੍ਹਾਂ ਉੱਤਰੀ ਬੰਗਾਲ ਲਈ ਕੀ ਕੀਤਾ ਹੈ? ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਗਾਰੰਟੀਆਂ ਦੇ ਜਾਲ ’ਚ ਨਾ ਫਸਣਾ।’’ -ਪੀਟੀਆਈ

Advertisement

Advertisement
Author Image

sukhwinder singh

View all posts

Advertisement
Advertisement
×