ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਾਜਪਾ ਅੱਜ ਜਾਰੀ ਕਰੇਗੀ ਚੋਣ ਮਨੋਰਥ ਪੱਤਰ

07:19 AM Apr 14, 2024 IST

ਨਵੀਂ ਦਿੱਲੀ: ਭਾਜਪਾ ਲੋਕ ਸਭਾ ਚੋਣਾਂ ਲਈ ਭਲਕੇ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰੇਗੀ। ਪਾਰਟੀ ਇਸ ਨੂੰ ‘ਸੰਕਲਪ ਪੱਤਰ’ ਆਖਦੀ ਹੈ। ਭਾਜਪਾ ਵੱਲੋਂ ਜਾਰੀ ਅਧਿਕਾਰਿਤ ਸੂਚਨਾ ਵਿੱਚ ਅੱਜ ਕਿਹਾ ਕਿ ਦਲਿਤ ਭਾਈਚਾਰੇ ਦੇ ਮਹਾਨ ਆਗੂ ਅਤੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਭੀਮ ਰਾਓ ਅੰਬੇਡਕਰ ਦੇ ਜੈਅੰਤੀ ਮੌਕੇ ਇੱਥੇ ਪਾਰਟੀ ਹੈੱਡਕੁਆਰਟਰ ’ਤੇ ਚੋਣ ਮਨੋਰਥ ਪੱਤਰ ਜਾਰੀ ਕੀਤਾ ਜਾਵੇਗਾ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੁੱਝ ਹੋਰ ਸੀਨੀਅਰ ਆਗੂਆਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਭਾਜਪਾ ਨੇ ਆਪਣੇ ਚੋਣ ਮਨੋਰਥ ਪੱਤਰ ਦਾ ਖਰੜਾ ਤਿਆਰ ਕਰਨ ਲਈ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਪ੍ਰਧਾਨਗੀ ਵਿੱਚ ਕਮੇਟੀ ਬਣਾਈ ਸੀ। -ਪੀਟੀਆਈ

Advertisement

Advertisement